ਬਾਲੀਵੁੱਡ ਐਕਟਰ ਸੋਨੂੰ ਸੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ
ਬਾਲੀਵੁੱਡ ਐਕਟਰ ਸੋਨੂੰ ਸੂਦ ਜਿਨ੍ਹਾਂ ਨੂੰ ਅਦਾਕਾਰੀ ਦੇ ਨਾਲ-ਨਾਲ ਉਨ੍ਹਾਂ ਦੀ ਦਰਿਆ ਦਿਲੀ ਲਈ ਵੀ ਜਾਣਿਆ ਜਾਂਦਾ ਹੈ। ਉਹ ਸਮਾਜ ਪ੍ਰਤੀ ਆਪਣੀ ਸੇਵਾਵਾਂ ਦਿਲੋ ਨਿਭਾ ਰਹੇ ਨੇ। ਜਿਸ ਕਰਕੇ ਉਨ੍ਹਾਂ ਨੂੰ ਲੋਕਾਂ ਦਾ ਮਸੀਹਾ ਵੀ ਕਿਹਾ ਜਾਂਦਾ ਹੈ। ਬਾਲੀਵੁੱਡ ਸਟਾਰ ਐਕਟਰ ਸੋਨੂੰ ਸੂਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਤੇ ਗੁਰੂ ਘਰ ਦਾ ਅਸ਼ੀਰਵਾਦ ਤੇ ਖੁਸ਼ੀਆਂ ਨੂੰ ਪ੍ਰਾਪਤ ਕੀਤਾ।
ਹੋਰ ਪੜ੍ਹੋ : “ਫ਼ਤਹਿ ਇਬਾਰਤ” ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਤਿੰਦਰ ਸਰਤਾਜ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੋਰੋਨਾ ਮਹਾਂਮਾਰੀ ਦੇ ਖਾਤਮੇ ਤੇ ਕਿਸਾਨੀ ਸੰਘਰਸ਼ ਦੀ ਜਿੱਤ ਦੇ ਨਾਲ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲੇ ਅਤੇ ਕਿਸਾਨ ਜਲਦ ਘਰਾਂ ਨੂੰ ਪਰਤਣ।
ਦੱਸ ਦੇਈਏ ਕਿ ਕੋਰੋਨਾ ਕਾਲ ਕਰਕੇ ਲੱਗੇ ਲੌਕਡਾਊਨ ਦੌਰਾਨ ਸੋਨੂ ਸੂਦ ਨੇ ਮੁੰਬਈ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਉਣ ਲਈ ਪਹਿਲਾਂ ਬੱਸਾਂ ਤੇ ਰੇਲਗੱਡੀਆਂ ਦਾ ਪ੍ਰਬੰਧ ਤੇ ਫ਼ਿਰ ਹਵਾਈ ਜਹਾਜ਼ ਦੇ ਸਫ਼ਰ ਦਾ ਇੰਤਜ਼ਾਮ ਕੀਤਾ ਸੀ। ਲੋਕਾਂ ਦੀ ਮਦਦ ਕਰਨ ਲਈ ਸੋਨੂੰ ਸੂਦ ਨੂੰ ਲੋੜਵੰਦ ਤੇ ਗਰੀਬਾਂ ਦਾ ਮਸੀਹਾ ਵੀ ਕਿਹਾ ਜਾਂਦਾ ਹੈ। ਜਿਸ ਕਰਕੇ ਉਨ੍ਹਾਂ ਦੇ ਕੰਮ ਦੀ ਚਾਰੇ-ਪਾਸੇ ਖੂਬ ਤਾਰੀਫ ਹੋਈ ਹੈ। ਦੱਸ ਦਈਏ ਸੋਨੂੰ ਸੂਦ ਪੰਜਾਬ ਦੇ ਰਹਿਣ ਵਾਲੇ ਹਨ । ਉਹ ਅਕਸਰ ਹੀ ਪੰਜਾਬ ਆਉਂਦੇ ਰਹਿੰਦੇ ਨੇ ।