ਅਦਾਕਾਰਾ ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ।

Reported by: PTC Punjabi Desk | Edited by: Shaminder  |  May 28th 2024 04:10 PM |  Updated: May 28th 2024 04:10 PM

ਅਦਾਕਾਰਾ ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਨੇਹਾ ਧੂਪੀਆ (Neha Dhupia) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir sahib)  ‘ਚ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ ‘ਅਰਦਾਸ, ਸਬਰ, ਸ਼ੁਕਰਾਨਾ’। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਹਰਿਮੰਦਰ ਸਾਹਿਬ ਜੀ ਦੇ ਸਾਹਮਣੇ ਹੱਥ ਜੋੜ ਕੇ ਖੜ੍ਹੀ ਹੋਈ ਅਰਦਾਸ ਕਰਦੀ ਨਜ਼ਰ ਆ ਰਹੀ ਹੈ। 

ਹੋਰ ਪੜ੍ਹੋ  : ਸਿੱਧੂ ਮੂਸੇਵਾਲਾ ਦੀ ਕੱਲ੍ਹ ਮਨਾਈ ਜਾ ਰਹੀ ਹੈ ਬਰਸੀ, ਵੇਖੋ ਭਤੀਜੇ ਦੇ ਨਾਲ ਕਿੰਨਾ ਪਿਆਰ ਕਰਦਾ ਸੀ ਗਾਇਕ

ਨੇਹਾ ਧੂਪੀਆ ਹਰ ਸਾਲ ਕਰਨ ਆਉਂਦੀ ਹੈ ਦਰਸ਼ਨ 

ਨੇਹਾ ਧੂਪੀਆ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਲਈ ਪਹੁੰਚਦੀ ਹੈ। ਇਸ ਤੋਂ ਪਹਿਲਾਂ ਵੀ ਅਦਾਕਾਰਾ ਬੀਤੇ ਸਾਲ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਪੁੱਜੀ ਸੀ ।

ਨੇਹਾ ਧੂਪੀਆ ਦੇ ਵਰਕ ਫ੍ਰੰਟ ਦੀ ਗੱਲ ਕਰੀਏੇ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਕਈ ਵੈੱੱਬ ਸੀਰੀਜ਼ ‘ਚ ਵੀ ਉਹ ਨਜ਼ਰ ਆ ਚੁੱਕੇ ਹਨ । ਨੇਹਾ ਧੂਪੀਆ ਨੇ ਅੰਗਦ ਬੇਦੀ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਅਦਾਕਾਰਾ ਦੋ ਬੱਚਿਆਂ ਦੀ ਮਾਂ ਬਣ ਚੁੱਕੀ ਹੈ। 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network