ਅਦਾਕਾਰਾ ਜ਼ਰੀਨ ਖ਼ਾਨ ਨੂੰ ਹੋਇਆ ਡੇਂਗੂ, ਹਸਪਤਾਲ ‘ਚ ਭਰਤੀ ਹੋਈ ਅਦਾਕਾਰਾ
ਅਦਾਕਾਰਾ ਜ਼ਰੀਨ ਖ਼ਾਨ (Zareen khan) ਦੀ ਸਿਹਤ ਵਿਗੜ ਗਈ ਹੈ । ਜਿਸ ਦੇ ਚੱਲਦੇ ਉਸ ਨੂੰ ਹਸਪਤਾਲ ‘ਚ ਦਾਖਾਲ ਕਰਵਾਇਆ ਗਿਆ ਹੈ । ਅਦਾਕਾਰਾ ਨੂੰ ਡੇਂਗੂ ਬੁਖਾਰ ਨੇ ਆਪਣੀ ਲਪੇਟ ‘ਚ ਲੈ ਲਿਆ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਹਸਪਤਾਲ ‘ਚ ਬੈੱਡ ‘ਤੇ ਪਈ ਹੋਈ ਅਦਾਕਾਰਾ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਹੱਥ ‘ਚ ਡਰਿੱਪ ਲੱਗੀ ਹੋਈ ਹੈ ।
ਹੋਰ ਪੜ੍ਹੋ : ਕਰੀਨਾ ਕਪੂਰ ਨੇ ਪਤੀ ਸੈਫ ਅਲੀ ਖ਼ਾਨ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ
ਇਸ ਤੋਂ ਇਲਾਵਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਜਾਣਕਾਰੀ ਸਾਂਝੀ ਕਰਦੇ ਹੋਏ ਫੈਨਸ ਨੂੰ ਆਪਣਾ ਖਿਆਲ ਰੱਖਣ ਦੀ ਅਪੀਲ ਕੀਤੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰਦੇ ਤਾਂ ਬਿੱਗ ਬੌਸ ਓਟੀਟੀ ਦਾ ਪ੍ਰਤੀਭਾਗੀ ਵੀ ਡੇਂਗੂ ਦੇ ਚੱਲਦਿਆਂ ਹਸਪਤਾਲ ‘ਚ ਦਾਖਲ ਹੈ ।
ਜ਼ਰੀਨ ਖ਼ਾਨ ਦਾ ਵਰਕ ਫ੍ਰੰਟ
ਜ਼ਰੀਨ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਇੰਡਸਟਰੀ ‘ਚ ਉਨ੍ਹਾਂ ਨੂੰ ਸਲਮਾਨ ਖ਼ਾਨ ਹੀ ਲੈ ਕੇ ਆਏ ਸਨ । ਜਿਸ ਤੋਂ ਬਾਅਦ ਅਦਾਕਾਰਾ ਸਲਮਾਨ ਖ਼ਾਨ ਦੇ ਨਾਲ ਕਈ ਫ਼ਿਲਮਾਂ ‘ਚ ਨਜ਼ਰ ਆਈ । ਪਰ ਹੁਣ ਅਦਾਕਾਰਾ ਜ਼ਿਆਦਾਤਰ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਉਂਦੀ ਹੈ । ਗਿੱਪੀ ਗਰੇਵਾਲ ਦੇ ਨਾਲ ਉਹ ਡਾਕਾ ਸਣੇ ਹੋਰ ਕਈ ਪ੍ਰੋਜੈਕਟਸ ‘ਚ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਵੀ ਕੰਮ ਕਰ ਚੁੱਕੀ ਹੈ ।
- PTC PUNJABI