ਅਨੰਨਿਆ ਪਾਂਡੇ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਸਬਰ, ਸ਼ੁਕਰ, ਸਿਮਰਨ’
ਅਨੰਨਿਆ ਪਾਂਡੇ (Ananya Panday) ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਦਿਖਾਈ ਦੇ ਰਹੀ ਹੈ । ਦੱਸ ਦਈਏ ਕਿ ਅਦਾਕਾਰਾ ਆਪਣੀ ਫ਼ਿਲਮ ‘ਲਾਈਗਰ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ ।
ਇਸੇ ਦੌਰਾਨ ਅਦਾਕਾਰਾ ਆਪਣੀ ਫ਼ਿਲਮ ਦੀ ਕਾਮਯਾਬੀ ਦੀ ਅਰਦਾਸ ਕਰਨ ਦੇ ਲਈ ਗੁਰਦੁਆਰਾ ਬੰਗਲਾ ਸਾਹਿਬ ‘ਚ ਪਹੁੰਚੀ ਹੈ । ਇਸ ਮੌਕੇ ਅਨੰਨਿਆ ਨੇ ਹਲਕੇ ਲਾਈਟ ਕਲਰ ਦੇ ਕੱਪੜੇ ਪਹਿਨੇ ਹੋਏ ਸਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਸਤਿਨਾਮ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’।
ਫ਼ਿਲਮ ‘ਲਾਈਗਰ’ ਨੂੰ ਲੈ ਕੇ ਚਰਚਾ ‘ਚ
ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਲਾਈਗਰ’ ਨੂੰ ਲੈ ਕੇ ਚਰਚਾ ‘ਚ ਹੈ । ਅਦਾਕਾਰਾ ਸਾਊਥ ਸੁਪਰ ਸਟਾਰ ਵਿਜੈ ਦੇਵਰਕੋਂਡਾ ਦੇ ਨਾਲ ਆਪਣੀ ਫ਼ਿਲਮ ਦੇ ਪ੍ਰਮੋਸ਼ਨ ‘ਚ ਬਿਜ਼ੀ ਹੈ । ਫੈਨਸ ਵੀ ਅਦਾਕਾਰਾ ਦੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।
ਕਰਣ ਜੌਹਰ ਦੇ ਪ੍ਰੋਡਕਸ਼ਨ ‘ਚ ਬਣੀ ਇਹ ਫ਼ਿਲਮ 25 ਅਗਸਤ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਣ ਦੇ ਲਈ ਤਿਆਰ ਹੈ । ਇਸ ਤੋਂ ਪਹਿਲਾਂ ਵੀ ਅਦਾਕਾਰਾ ਨੇ ਦੇਵਰਕੋਂਡਾ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਅਦਾਕਾਰਾ ਡੇਨਿਮ ਲੁੱਕ ‘ਚ ਨਜ਼ਰ ਆਈ ਸੀ ।
- PTC PUNJABI