ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਤੇ ਨਵਾਜ਼ੂਦੀਨ ਸਿੱਦੀਕੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਣ ਪਹੁੰਚੇ, ਵੇਖੋ ਤਸਵੀਰਾਂ

ਨਵਾਜ਼ੂਦੀਨ ਸਿੱਦੀਕੀ ਅਤੇ ਨੇਹਾ ਸ਼ਰਮਾ ਨਿਰਦੇਸ਼ਕ ਕੁਸ਼ਾਨ ਨੰਦੀ ਦੀ ਫ਼ਿਲਮ 'ਜੋਗੀਰਾ ਸਾਰਾ ਰਾ ਰਾ' ਕੁਝ ਹੀ ਦਿਨਾਂ 'ਚ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਇਹ ਦੋਵੇਂ ਕਲਾਕਾਰ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇੱਥੋਂ ਦੋਹਾਂ ਕਲਾਕਾਰਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Reported by: PTC Punjabi Desk | Edited by: Pushp Raj  |  May 23rd 2023 11:54 AM |  Updated: May 23rd 2023 11:54 AM

ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਤੇ ਨਵਾਜ਼ੂਦੀਨ ਸਿੱਦੀਕੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਣ ਪਹੁੰਚੇ, ਵੇਖੋ ਤਸਵੀਰਾਂ

Neha Sharma and Nawazuddin Siddiqui at Sri Bangla Sahib:  ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਤੇ ਨਵਾਜ਼ੂਦੀਨ ਸਿੱਦੀਕੀ ਹਾਲ ਹੀ ਵਿੱਚ ਆਪਣੇ ਅਪਕਮਿੰਗ ਪ੍ਰੋਜੈਕਟ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਨਵਾਜ਼ੂਦੀਨ ਸਿੱਦੀਕੀ ਅਤੇ ਨੇਹਾ ਸ਼ਰਮਾ ਨਿਰਦੇਸ਼ਕ ਕੁਸ਼ਾਨ ਨੰਦੀ ਦੀ ਫ਼ਿਲਮ 'ਜੋਗੀਰਾ ਸਾਰਾ ਰਾ ਰਾ' ਕੁਝ ਹੀ ਦਿਨਾਂ 'ਚ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਇਹ ਦੋਵੇਂ ਕਲਾਕਾਰ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। 

ਦਿੱਲੀ ਦੇ ਕਨਾਟ ਪਲੇਸ ਵਿੱਚ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਦੇਸ਼ ਦੇ ਸਭ ਤੋਂ ਵੱਡੇ ਤੀਰਥ ਸਥਾਨਾਂ ਵਿੱਚੋਂ ਇੱਕ ਹੈ। ਇੱਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਆਉਂਦੇ ਹਨ। ਨਵਾਜ਼ੂਦੀਨ ਸਿੱਦੀਕੀ ਅਤੇ ਨੇਹਾ ਸ਼ਰਮਾ ਨੂੰ ਹਾਲ ਹੀ 'ਚ ਇਸ ਪਵਿੱਤਰ ਸਥਾਨ 'ਤੇ ਦੇਖਿਆ ਗਿਆ ਸੀ। ਦੋਵਾਂ ਨੇ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ।

ਨਵਾਜ਼ੂਦੀਨ ਸਿੱਦੀਕੀ ਅਤੇ ਨੇਹਾ ਸ਼ਰਮਾ ਨਿਰਦੇਸ਼ਕ ਕੁਸ਼ਾਨ ਨੰਦੀ ਦੀ ਫਿਲਮ ਜੋਗੀਰਾ ਸਾਰਾ ਰਾ ਰਾ ਕੁਝ ਹੀ ਦਿਨਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਇਹ ਦੋਵੇਂ ਕਲਾਕਾਰ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰੇ ਗਏ ਸਨ। ਇੱਥੇ ਦੋਹਾਂ ਕਲਾਕਾਰਾਂ ਨੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦੋਹਾਂ ਨੇ ਗੁਰੂ ਕੀ ਬਾਣੀ ਦਾ ਆਨੰਦ ਮਾਣਿਆ। 

ਨਵਾਜ਼ੂਦੀਨ ਅਤੇ ਨੇਹਾ ਦੀ ਫ਼ਿਲਮ 'ਜੋਗੀਰਾ ਸਾਰਾ ਰਾ ਰਾ' 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਜਿਹੇ 'ਚ ਫ਼ਿਲਮ ਦੀ ਪ੍ਰਮੋਸ਼ਨ ਤੇਜ਼ ਕਰ ਦਿੱਤੀ ਗਈ ਹੈ। ਫ਼ਿਲਮ ਸਿਨੇਮਾਘਰਾਂ ਵਿੱਚ ਆਉਣ ਤੋਂ ਪਹਿਲਾਂ ਨਵਾਜ਼ੂਦੀਨ ਅਤੇ ਨੇਹਾ ਨੇ ਬੰਗਲਾ ਸਾਹਿਬ ਗੁਰਦੁਆਰੇ 'ਚ ਮੱਥਾ ਟੇਕਿਆ ਤੇ ਫ਼ਿਲਮ ਦੀ ਸਫਲਤਾ ਲਈ ਅਰਦਾਸ ਕੀਤੀ।  ਇਸ ਦਾਰਸ਼ਨਿਕ ਸਥਾਨ ਤੋਂ ਦੋਹਾਂ ਕਲਾਕਾਰਾਂ ਦੀਆਂ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। 

ਹੋਰ ਪੜ੍ਹੋ: Ray Stevenson: ਜਨਮਦਿਨ ਤੋਂ ਦੋ ਦਿਨ ਪਹਿਲਾਂ 'RRR' ਅਦਾਕਾਰ ਰੇ ਸਟੀਵਨਸਨ 58 ਸਾਲ ਦੀ ਉਮਰ 'ਚ ਹੋਇਆ ਦਿਹਾਂਤ

ਪ੍ਰਸ਼ੰਸਕਾਂ ਨੇ ਦੋਵਾਂ ਅਦਾਕਾਰਾਂ ਦੀ ਬੰਗਲਾ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਬਹੁਤ ਪਸੰਦ ਕੀਤਾ। ਉਨ੍ਹਾਂ ਨੇਹਾ ਅਤੇ ਨਵਾਜ਼ੂਦੀਨ ਨੂੰ ਫ਼ਿਲਮ ਦੇ ਹਿੱਟ ਹੋਣ ਲਈ ਵਧਾਈ ਦਿੱਤੀ। ਦੋਵਾਂ ਦੀ ਕਾਮਯਾਬੀ ਲਈ ਅਰਦਾਸ ਵੀ ਕੀਤੀ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network