ਧਰਮਿੰਦਰ ਨੇ ਆਪਣੇ ਫਾਰਮ ਹਾਊਸ ਦਾ ਸਾਂਝਾ ਕੀਤਾ ਵੀਡੀਓ, ਗਾਲ੍ਹੜ ਨਾਲ ਮਸਤੀ ਕਰਦੇ ਆਏ ਨਜ਼ਰ

ਧਰਮਿੰਦਰ ਆਪਣੇ ਫਾਰਮ ਹਾਊਸ ਤੋਂ ਵੀਡੀਓ ਵੀ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਆਪਣੇ ਫਾਰਮ ਹਾਊਸ ‘ਤੇ ਸੁਹਾਵਣੇ ਮੌਸਮ ਦੇ ਨਾਲ-ਨਾਲ ਕੁਦਰਤੀ ਨਜ਼ਾਰਿਆਂ ਦਾ ਅਨੰਦ ਲੈਂਦੇ ਹੋਏ ਦਿਖਾਈ ਦਿੱਤੇ ।

Reported by: PTC Punjabi Desk | Edited by: Shaminder  |  August 14th 2024 01:13 PM |  Updated: August 14th 2024 01:13 PM

ਧਰਮਿੰਦਰ ਨੇ ਆਪਣੇ ਫਾਰਮ ਹਾਊਸ ਦਾ ਸਾਂਝਾ ਕੀਤਾ ਵੀਡੀਓ, ਗਾਲ੍ਹੜ ਨਾਲ ਮਸਤੀ ਕਰਦੇ ਆਏ ਨਜ਼ਰ

ਅਦਾਕਾਰ ਧਰਮਿੰਦਰ (Dharmendra Deol) ਇਨ੍ਹੀਂ ਦਿਨੀਂ ਆਪਣੇ ਫਾਰਮ ਹਾਊਸ ‘ਤੇ ਜ਼ਿਆਦਾਤਰ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ। ਉਹ ਆਪਣੇ ਫਾਰਮ ਹਾਊਸ ਤੋਂ ਵੀਡੀਓ ਵੀ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਆਪਣੇ ਫਾਰਮ ਹਾਊਸ ‘ਤੇ ਸੁਹਾਵਣੇ ਮੌਸਮ ਦੇ ਨਾਲ-ਨਾਲ ਕੁਦਰਤੀ ਨਜ਼ਾਰਿਆਂ ਦਾ ਅਨੰਦ ਲੈਂਦੇ ਹੋਏ ਦਿਖਾਈ ਦਿੱਤੇ ।

ਹੋਰ ਪੜ੍ਹੋ : ਦਲਜੀਤ ਕੌਰ ‘ਤੇ ਭੜਕੇ ਨਿਖਿਲ ਪਟੇਲ,ਕਿਹਾ ਹੁਣ ‘ਸਾਬਕਾ ਪਤੀ ਵਾਂਗ ਮੇਰੇ ‘ਤੇ ਵੀ….’

ਧਰਮਿੰਦਰ ਨੇ ਵੱਖ ਵੱਖ ਦੋ ਵੀਡੀਓ ਸਾਂਝੇ ਕੀਤੇ ਹਨ । ਇੱਕ ਵੀਡੀਓ ‘ਚ ਉਹ ਗਾਲ੍ਹੜ ਦੇ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ ।ਜਦੋਂਕਿ ਇੱਕ ਹੋਰ ਵੀਡੀਓ ‘ਚ ਉਹ ਆਪਣੀਆਂ ਮੱਝਾਂ ਨੂੰ ਚਰਾਉਣ ਵਾਲੇ ਕਾਮੇ ਦਾ ਵੀਡੀਓ ਵਿਖਾ ਰਹੇ ਹਨ ।

ਇੱਕ ਪਾਸੇ ਮੱਝਾਂ ਚਰ ਰਹੀਆਂ ਹਨ,ਜਦੋਂਕਿ ਦੂਜੇ ਪਾਸੇ ਬੱਤਖਾਂ ਰੁਮਕਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਮੇਰੇ ਇੱਕਲੇਪਣ ਦੇ ਸਾਥੀ’। ਧਰਮਿੰਦਰ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਵੀਡੀਓਜ਼ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਧਰਮਿੰਦਰ ਦਾ ਵਰਕ ਫ੍ਰੰਟ 

ਅਦਾਕਾਰ ਧਰਮਿੰਦਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਆਈ ਸੀ। ਇਸ ਫ਼ਿਲਮ ‘ਚ ਅਦਾਕਾਰ ਨੇ ਸ਼ਬਾਨਾ ਆਜ਼ਮੀ ਦੇ ਨਾਲ ਲਿਪਲੌਕ ਸੀਨ ਦੇ ਕੇ ਖੂਬ ਸੁਰਖੀਆਂ ਵਟੋਰੀਆਂ ਸਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network