Happy Birthday Shah Rukh Khan: ਕਿੰਗ ਖਾਨ ਨੂੰ ਜਨਮਦਿਨ ਦੀ ਵਧਾਈ ਦੇਣ ਲਈ ਦੇਰ ਰਾਤ ਮੰਨਤ ਦੇ ਬਾਹਰ ਪੁੱਜੇ ਹਜ਼ਾਰਾਂ ਫੈਨਜ਼, ਅਦਾਕਾਰ ਨੇ ਫੈਨਜ਼ ਦਾ ਕੀਤਾ ਧੰਨਵਾਦ

ਬਾਲੀਵੁੱਡ ਜਗਤ ਦੇ ਦਿੱਗਜ ਅਭਿਨੇਤਾ ਸ਼ਾਹਰੁਖ ਖਾਨ ਅੱਜ ਯਾਨੀ ਕਿ 2 ਨਵੰਬਰ ਨੂੰ ਆਪਣਾ 58ਵਾਂ ਜਨਮਦਿਨ ਮਨਾ ਰਹੇ ਹਨ। ਸ਼ਾਹਰੁਖ ਖਾਨ ਦੇ ਜਨਮਦਿਨ ਨੂੰ ਲੈ ਕੇ ਉਨ੍ਹਾਂ ਦੇ ਫੈਨਜ਼ 'ਚ ਹਮੇਸ਼ਾ ਹੀ ਕਾਫੀ ਉਤਸ਼ਾਹ ਰਹਿੰਦਾ ਹੈ। ਬੀਤੀ ਰਾਤ ਕਿੰਗ ਖਾਨ ਦੇ ਜਨਮਦਿਨ ਦੇ ਮੌਕੇ 'ਤੇ ਸ਼ਾਹਰੁਖ ਖਾਨ ਦੇ ਘਰ ਮੰਨਤ ਦੇ ਬਾਹਰ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਫੈਨਜ਼ ਦੀ ਭਾਰੀ ਭੀੜ ਜਮ੍ਹਾ ਹੋ ਗਈ ਸੀ। ਅਜਿਹੇ 'ਚ 'ਜਵਾਨ' ਫਿਲਮ ਦੇ ਅਦਾਕਾਰ ਨੇ ਆਪਣੇ ਫੈਨਜ਼ ਨੂੰ ਨਿਰਾਸ਼ ਨਹੀਂ ਕੀਤਾ ਤੇ ਅੱਧੀ ਰਾਤ ਨੂੰ ਉਨ੍ਹਾਂ ਨੂੰ ਖੁਦ ਦੀ ਝਲਕ ਦਿਖਾਈ।

Reported by: PTC Punjabi Desk | Edited by: Pushp Raj  |  November 02nd 2023 12:40 PM |  Updated: November 02nd 2023 12:40 PM

Happy Birthday Shah Rukh Khan: ਕਿੰਗ ਖਾਨ ਨੂੰ ਜਨਮਦਿਨ ਦੀ ਵਧਾਈ ਦੇਣ ਲਈ ਦੇਰ ਰਾਤ ਮੰਨਤ ਦੇ ਬਾਹਰ ਪੁੱਜੇ ਹਜ਼ਾਰਾਂ ਫੈਨਜ਼, ਅਦਾਕਾਰ ਨੇ ਫੈਨਜ਼ ਦਾ ਕੀਤਾ ਧੰਨਵਾਦ

Happy Birthday Shah Rukh Khan : ਬਾਲੀਵੁੱਡ ਜਗਤ ਦੇ ਦਿੱਗਜ ਅਭਿਨੇਤਾ ਸ਼ਾਹਰੁਖ ਖਾਨ ਅੱਜ ਯਾਨੀ ਕਿ 2 ਨਵੰਬਰ ਨੂੰ ਆਪਣਾ 58ਵਾਂ ਜਨਮਦਿਨ ਮਨਾ ਰਹੇ ਹਨ। ਸ਼ਾਹਰੁਖ ਖਾਨ ਦੇ ਜਨਮਦਿਨ ਨੂੰ ਲੈ ਕੇ ਉਨ੍ਹਾਂ ਦੇ ਫੈਨਜ਼ 'ਚ ਹਮੇਸ਼ਾ ਹੀ ਕਾਫੀ ਉਤਸ਼ਾਹ ਰਹਿੰਦਾ ਹੈ। ਬੀਤੀ ਰਾਤ ਕਿੰਗ ਖਾਨ ਦੇ ਜਨਮਦਿਨ ਦੇ ਮੌਕੇ 'ਤੇ ਸ਼ਾਹਰੁਖ ਖਾਨ ਦੇ ਘਰ ਮੰਨਤ ਦੇ ਬਾਹਰ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਫੈਨਜ਼ ਦੀ ਭਾਰੀ ਭੀੜ ਜਮ੍ਹਾ ਹੋ ਗਈ ਸੀ। ਅਜਿਹੇ 'ਚ 'ਜਵਾਨ' ਫਿਲਮ ਦੇ ਅਦਾਕਾਰ ਨੇ ਆਪਣੇ ਫੈਨਜ਼ ਨੂੰ ਨਿਰਾਸ਼ ਨਹੀਂ ਕੀਤਾ ਤੇ ਅੱਧੀ ਰਾਤ ਨੂੰ ਉਨ੍ਹਾਂ ਨੂੰ ਖੁਦ ਦੀ ਝਲਕ ਦਿਖਾਈ।

ਹਰ ਵਾਰ ਦੇਖਿਆ ਜਾਂਦਾ ਹੈ ਕਿ ਸ਼ਾਹਰੁਖ ਖਾਨ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਦੇਰ ਰਾਤ ਤੱਕ ਉਨ੍ਹਾਂ ਦੇ ਘਰ ਦੇ ਬਾਹਰ ਇਕੱਠੇ ਹੁੰਦੇ ਹਨ। ਇਹ ਪ੍ਰਸ਼ੰਸਕ ਆਪਣੇ ਚਹੇਤੇ ਅਦਾਕਾਰ ਨੂੰ ਦੇਖਣ ਲਈ ਪੂਰਾ ਦਿਨ ਇੰਤਜ਼ਾਰ ਕਰਦੇ ਹਨ। ਇਨ੍ਹਾਂ ਦੇ ਪਾਗਲਪਨ ਦੀ ਹੱਦ ਤਾਂ ਇਹ ਹੈ ਕਿ ਰਾਤ ਦੇ 12 ਵਜੇ ਤੋਂ ਬਾਅਦ ਵੀ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਦੇ ਘਰ ਮੌਜੂਦ ਹੁੰਦੇ ਹਨ। ਅਜਿਹੇ 'ਚ ਸ਼ਾਹਰੁਖ ਖਾਨ ਆਪਣੇ ਫੈਨਜ਼ ਦਾ ਦਿਲ ਕਿਵੇਂ ਤੋੜ ਸਕਦੇ ਹਨ।

ਜਨਮਦਿਨ ਦੇ ਖਾਸ ਮੌਕੇ 'ਤੇ ਸ਼ਾਹਰੁਖ ਦੇਰ ਰਾਤ ਉਨ੍ਹਾਂ ਦੇ ਘਰ ਮੰਨਤ ਦੀ ਬਾਲਕਨੀ 'ਚ ਪਹੁੰਚੇ। ਸੈਲੇਬਸ ਫੋਟੋਗ੍ਰਾਫਰ ਪੱਲਵ ਪਾਲੀਵਾਲ ਵੱਲੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਿੰਗ ਖਾਨ ਮੰਨਤ ਦੀ ਬਾਲਕਨੀ 'ਚ ਖੜ੍ਹੇ ਨਜ਼ਰ ਆ ਰਹੇ ਹਨ। ਇਸ ਦੌਰਾਨ ਅਦਾਕਾਰ ਨੇ ਕਾਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ। 

ਤਸਵੀਰਾਂ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਆਪਣੀ ਜ਼ਿੰਦਗੀ ਦੇ ਇਸ ਖਾਸ ਦਿਨ 'ਤੇ ਸ਼ਾਹਰੁਖ ਖਾਨ ਫੈਨਜ਼ ਦੀ ਭੀੜ ਤੇ ਉਨ੍ਹਾਂ ਤੋਂ ਮਿਲੇ ਪਿਆਰ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ ਤੇ ਇੰਨਾ ਹੀ ਨਹੀਂ ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਵੀ ਕੀਤਾ ਹੈ। ਸ਼ਾਹਰੁਖ ਦੀ ਇਸ ਤਾਜ਼ਾ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਕਿੰਗ ਖਾਨ ਨੇ ਖ਼ਾਸ ਅੰਦਾਜ਼ 'ਚ ਫੈਨਜ਼ ਨੂੰ ਕਿਹਾ ਧੰਨਵਾਦ 

ਇਸ ਤੋਂ ਇਲਾਵਾ ਸ਼ਾਹਰੁਖ ਖਾਨ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਫੈਨਜ਼ ਦਾ ਧੰਨਵਾਦ ਕਰਦੇ ਹੋਏ ਇਕ ਟਵੀਟ 'ਚ ਲਿਖਿਆ ਹੈ- ''ਇਹ ਯਕੀਨਨ ਨਹੀਂ ਹੈ ਕਿ ਦੇਰ ਰਾਤ ਤੱਕ ਇੰਨੇ ਲੋਕ ਵੱਡੀ ਗਿਣਤੀ 'ਚ ਮੌਜੂਦ ਲੋਕ ਮੈਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਮੈਂ ਸਿਰਫ ਇੱਕ ਅਦਾਕਾਰ ਹਾਂ।

ਹੋਰ ਪੜ੍ਹੋ: World Vegan Day: ਅੱਜ ਮਨਾਇਆ ਜਾ ਰਿਹਾ ਹੈ ਵਿਸ਼ਵ ਸ਼ਾਕਾਹਾਰੀ ਦਿਵਸ, ਜਾਣੋ ਸ਼ਾਕਾਹਾਰੀ ਭੋਜਨ ਦੇ ਫਾਇਦੇ 

ਤੁਹਾਨੂੰ ਸੱਚ ਦੱਸਣ ਲਈ, ਮੈਨੂੰ ਬਹੁਤ ਖੁਸ਼ੀ ਹੈ ਕਿ ਮੈਂ ਤੁਹਾਡਾ ਥੋੜ੍ਹਾ ਜਿਹਾ ਮਨੋਰੰਜਨ ਕਰ ਸਕਦਾ ਹਾਂ। ਤੁਹਾਡਾ ਪਿਆਰ ਮੇਰੇ ਲਈ ਬਹੁਤ ਕੀਮਤੀ ਹੈ। ਤੁਹਾਡਾ ਧੰਨਵਾਦ ਜੋ ਮੈਨੂੰ ਇਸ ਯੋਗ ਸਮਝਦੇ ਹਨ ਤਾਂ ਜੋ ਮੈਂ ਤੁਹਾਡਾ ਸਾਰਿਆਂ ਦਾ ਮਨੋਰੰਜਨ ਕਰ ਸਕਾਂ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network