ਬਿਨ੍ਹਾਂ ਵਿਆਹ ਤੋਂ ਅਦਾਕਾਰਾ ਇਲੀਆਨਾ ਡੀਕਰੂਜ਼ ਬਣਨ ਜਾ ਰਹੀ ਮਾਂ, ਸੋਸ਼ਲ ਮੀਡੀਆ ਯੂਜ਼ਰ ਨੇ ਪੁੱਛਿਆ ਪਿਤਾ ਦਾ ਨਾਮ
ਬਾਲੀਵੁੱਡ ਅਦਾਕਾਰਾ ਇਲੀਆਨਾ ਡੀਕਰੂਜ਼ (Ileana D'Cruz) ਵਿਆਹ ਤੋਂ ਬਿਨ੍ਹਾਂ ਹੀ ਮਾਂ ਬਣਨ ਜਾ ਰਹੀ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਜਲਦੀ ਆ ਰਿਹਾ, ਮੈਂ ਇੰਤਜ਼ਾਰ ਨਹੀਂ ਕਰ ਸਕਦੀ ਆਪਣੇ ਪਿਆਰੇ ਛੋਟੇ ਨੂੰ ਮਿਲਣ ਲਈ’। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਨੇ ਅਦਾਕਾਰਾ ਨੂੰ ਤਰ੍ਹਾਂ ਤਰ੍ਹਾਂ ਦੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ । ਯੂਜ਼ਰ ਪੁੱਛ ਰਹੇ ਹਨ ਕਿ ਹੋਣ ਵਾਲੇ ਬੱਚੇ ਦੇ ਪਿਤਾ ਦਾ ਕੀ ਨਾਮ ਹੈ ।
ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਵੀਡੀਓ, ਜੋੜੀ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ
ਇਲੀਆਨਾ ਨੇ ਕੀਤਾ ਕਈ ਫ਼ਿਲਮਾਂ ‘ਚ ਕੰਮ
ਇਲੀਆਨਾ ਡੀਕਰੂਜ਼ ਨੇ ਅਨੇਕਾਂ ਹੀ ਬਾਲੀਵੁੱਡ ਫ਼ਿਲਮਾਂ ‘ਚ ਸ਼ਾਨਦਾਰ ਕੰਮ ਕੀਤਾ ਹੈ । ਆਪਣੀ ਅਦਾਕਾਰੀ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ ‘ਤੇ ਵੱਖਰੀ ਛਾਪ ਛੱਡੀ ਹੈ । ਉਸ ਨੇ ਰੁਸਤਮ, ਮੁਬਾਰਕਾਂ, ਰੇਡ ਪਾਗਲਪੰਤੀ, ਮੈਂ ਤੇਰਾ ਹੀਰੋ ਸਣੇ ਕਈ ਫ਼ਿਲਮਾਂ ਹਨ । ਜਿਸ ‘ਚ ਅਦਾਕਾਰਾ ਨੇ ਵੱਖੋ ਵੱਖਰੇ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਅਦਾਕਾਰਾ ਨੇ ਪਿਛਲੇ ਕਾਫੀ ਸਮੇਂ ਤੋਂ ਫ਼ਿਲਮਾਂ ਤੋਂ ਦੂਰੀ ਬਣਾਈ ਹੋਈ ਹੈ ।
ਪਰ ਉਹ ਸੋਸ਼ਲ ਮੀਡੀਆ ਜ਼ਰੀਏ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ । ਸੋਸ਼ਲ ਮੀਡੀਆ ‘ਤੇ ਉਸ ਦੀ ਵੱਡੀ ਫੈਨ ਫਾਲੋਵਿੰਗ ਹੈ । ਖ਼ਬਰਾਂ ਮੁਤਾਬਕ ਅਦਾਕਾਰਾ ਕੁਝ ਸਾਲ ਪਹਿਲਾਂ ਐਂਡਰਿਊ ਕਿਨੀਬੋਨ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ ।
ਅਦਾਕਾਰਾ ਨੇ ਉਸ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਵੱਜੋਂ ਵੀ ਜ਼ਿਕਰ ਕੀਤਾ ਸੀ । ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਸ਼ੋਅ ਦੇ ਦੌਰਾਨ ਵੀ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ ।
- PTC PUNJABI