ਕੀ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਹੋ ਗਏ ਹਨ ਵੱਖ ? ਰਾਜ ਕੁੰਦਰਾ ਦੀ ਪੋਸਟ ਪੜ੍ਹ ਫੈਨਜ਼ ਹੋਏ ਹੈਰਾਨ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ UT 69 ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਦੌਰਾਨ ਬੀਤੀ ਰਾਤ ਫਿਲਮ ਸਟਾਰ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਵੱਖ ਹੋਣ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।

Reported by: PTC Punjabi Desk | Edited by: Pushp Raj  |  October 20th 2023 11:25 AM |  Updated: October 20th 2023 11:25 AM

ਕੀ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਹੋ ਗਏ ਹਨ ਵੱਖ ? ਰਾਜ ਕੁੰਦਰਾ ਦੀ ਪੋਸਟ ਪੜ੍ਹ ਫੈਨਜ਼ ਹੋਏ ਹੈਰਾਨ

Shilpa Shetty and Raj Kundra separated: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ UT 69 ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਦੌਰਾਨ ਬੀਤੀ ਰਾਤ ਫਿਲਮ ਸਟਾਰ ਸ਼ਿਲਪਾ ਸ਼ੈੱਟੀ (Shilpa Shetty) ਦੇ ਪਤੀ ਰਾਜ ਕੁੰਦਰਾ   (Raj Kundra )ਨੇ ਸੋਸ਼ਲ ਮੀਡੀਆ 'ਤੇ ਆਪਣੇ ਵੱਖ ਹੋਣ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।

ਦਰਅਸਲ ਰਾਜ ਕੁੰਦਰਾ ਨੇ ਆਪਣੀ ਪਤਨੀ ਸ਼ਿਲਪਾ ਸ਼ੈੱਟੀ ਦਾ ਨਾਂ ਲਏ ਬਿਨਾਂ  ਟਵਿੱਟਰ 'ਤੇ ਦੇਰ ਰਾਤ ਇੱਕ ਟਵੀਟ ਕੀਤਾ। ਜਿਸ ਨੂੰ ਪੜ੍ਹ ਕੇ ਫੈਨਜ਼ ਹੈਰਾਨ ਰਹਿ ਗਏ। 

ਇਸ ਟਵੀਟ ਵਿੱਚ ਰਾਜ ਕੁੰਦਰਾ ਨੇ ਵੱਖ ਹੋਣ ਦਾ ਐਲਾਨ ਕੀਤਾ ਸੀ। ਇਸ ਟਵੀਟ ਨੂੰ ਦੇਖ ਕੇ ਲੋਕ ਦੁਚਿੱਤੀ 'ਚ ਪੈ ਗਏ ਹਨ। ਰਾਜ ਕੁੰਦਰਾ ਨੇ ਇਸ ਟਵੀਟ 'ਚ ਲਿਖਿਆ, 'ਅਸੀਂ ਵੱਖ ਹੋ ਗਏ ਹਾਂ ਅਤੇ ਤੁਹਾਨੂੰ ਬੇਨਤੀ ਹੈ ਕਿ ਇਸ ਮੁਸ਼ਕਲ ਸਮੇਂ 'ਚ ਸਾਨੂੰ ਕੁਝ ਸਮਾਂ ਦਿਓ।' 

ਕੁਝ ਲੋਕ ਰਾਜ ਕੁੰਦਰਾ ਦੇ ਇਸ ਟਵੀਟ ਨੂੰ ਦੇਖ ਕੇ ਦੰਗ ਰਹਿ ਗਏ, ਉੱਥੇ ਹੀ ਕਈ ਲੋਕਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਇੱਕ ਪੱਬਲਿਕ ਸੰਟਟਰ ਹੈ ਤੇ ਫਿਲਮ ਦਾ ਪ੍ਰਚਾਰ ਕਰਨ ਦਾ ਇੱਕ ਤਰੀਕਾ ਹੈ। ਇਨ੍ਹੀਂ ਦਿਨੀਂ ਰਾਜ ਕੁੰਦਰਾ ਆਪਣੇ ਅਸ਼ਲੀਲ ਵੀਡੀਓ ਮਾਮਲੇ 'ਤੇ ਬਣੀ ਬਾਇਓਪਿਕ ਫਿਲਮ UT 69 ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਰਾਜ ਕੁੰਦਰਾ ਦੀ ਇਸ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਹੋਇਆ ਹੈ।

ਹੋਰ ਪੜ੍ਹੋ: Sidhu Moose Wala murder case: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੁਦ ਹੋਏ ਅਦਾਲਤ 'ਚ ਪੇਸ਼, ਪੁੱਤ ਲਈ ਇਨਸਾਫ ਦੀ ਲਾਈ ਗੁਹਾਰ

ਜਿਸ ਤੋਂ ਬਾਅਦ ਉਹ ਆਪਣੀ ਨਿੱਜੀ ਜ਼ਿੰਦਗੀ ਅਤੇ ਫਿਲਮਾਂ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਹਨ। ਹਾਲ ਹੀ 'ਚ ਆਪਣੀ ਫਿਲਮ ਦੇ ਟ੍ਰੇਲਰ ਲਾਂਚ ਈਵੈਂਟ ਦੌਰਾਨ ਰਾਜ ਕੁੰਦਰਾ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਈ ਗੱਲਾਂ ਦੱਸੀਆਂ ਸਨ। ਇਸ ਦੌਰਾਨ ਉਨ੍ਹਾਂ ਨੇ ਸ਼ਿਲਪਾ ਸ਼ੈੱਟੀ ਦੀ ਵੀ ਤਾਰੀਫ਼ ਕੀਤੀ ਕਿ ਕਿਵੇਂ ਉਨ੍ਹਾਂ ਨੇ ਔਖੇ ਸਮੇਂ 'ਚ ਉਨ੍ਹਾਂ ਦਾ ਸਾਥ ਦਿੱਤਾ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network