ਕੰਗਨਾ ਰਣੌਤ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਦੱਸਿਆ ਦੇਸ਼ ਦਾ ਪਹਿਲਾ ਪੀਐੱਮ, ਲੋਕਾਂ ਨੇ ਕੀਤਾ ਟ੍ਰੋਲ

ਕੰਗਨਾ ਰਣੌਤ ਕਿਸੇ ਨਾ ਕਿਸੇ ਕਾਰਨ ਚਰਚਾ ‘ਚ ਰਹਿੰਦੀ ਹੈ। ਹੁਣ ਉਸ ਦੇ ਵੱਲੋਂ ਦਿੱਤੇ ਇੱਕ ਬਿਆਨ ਦੇ ਕਾਰਨ ਉਹ ਚਰਚਾ ‘ਚ ਆ ਗਈ ਹੈ। ਜਿਸ ‘ਚ ਉਸ ਨੇ ਸੁਭਾਸ਼ ਚੰਦਰ ਬੌਸ ਨੂੰ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਦੱਸਿਆ ਹੈ।

Reported by: PTC Punjabi Desk | Edited by: Shaminder  |  April 05th 2024 05:30 PM |  Updated: April 05th 2024 05:30 PM

ਕੰਗਨਾ ਰਣੌਤ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਦੱਸਿਆ ਦੇਸ਼ ਦਾ ਪਹਿਲਾ ਪੀਐੱਮ, ਲੋਕਾਂ ਨੇ ਕੀਤਾ ਟ੍ਰੋਲ

ਕੰਗਨਾ ਰਣੌਤ (  ਇਨੀਂ ਦਿਨੀਂ ਰਾਜਨੀਤੀ ‘ਚ ਸਰਗਰਮ ਹੈ। ਉਹ ਹਿਮਾਚਲ ਪ੍ਰਦੇਸ਼ ‘ਚ ਬੀਜੇਪੀ ਦੀ ਟਿਕਟ ਤੋਂ ਬਤੌਰ ਸਾਂਸਦ ਚੋਣ ਲੜ ਰਹੀ ਹੈ। ਉਸ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ‘ਚ ਅਦਾਕਾਰਾ ਨੇ ਸੁਭਾਸ਼ ਚੰਦਰ ਬੋਸ ਨੂੰ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਦੱਸਿਆ ਸੀ। ਜਿਸ ਤੋਂ ਬਾਅਦ ਉਹ ਵਿਰੋਧੀਆਂ ਦੇ ਨਾਲ-ਨਾਲ ਟ੍ਰੋਲਰਸ ਦੇ ਨਿਸ਼ਾਨੇ ‘ਤੇ ਵੀ ਆ ਗਈ ਹੈ। ਕੇਟੀਆਰ ਰਾਮਾ ਰਾਵ ਨੇ ਕੰਗਨਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ‘ਨਾਰਥ ਤੋਂ ਬੀਜੇਪੀ ਦੀ ਇੱਕ ਉਮੀਦਵਾਰ ਦਾ ਕਹਿਣਾ ਹੈ ਕਿ ਸੁਭਾਸ਼ ਚੰਦਰ ਬੋਸ ਸਾਡੇ ਪਹਿਲੇ ਪ੍ਰਧਾਨ ਮੰਤਰੀ ਸਨ ।

ਹੋਰ ਪੜ੍ਹੋ : ਆਪਣੇ ਪਿਤਾ ਦੇ ਜਨਮ ਦਿਨ ‘ਤੇ ਭਾਵੁਕ ਹੋਈ ਗਾਇਕਾ ਮਿਸ ਪੂਜਾ, ਸਾਂਝੀ ਕੀਤੀ ਤਸਵੀਰ

ਉੱਥੇ ਹੀ ਦੱਖਣ ਦੇ ਇੱਕ ਹੋਰ ਬੀਜੇਪੀ ਆਗੂ ਦਾ ਕਹਿਣਾ ਹੈ ਕਿ ਮਹਾਤਮਾ ਗਾਂਧੀ ਸਾਡੇ ਪ੍ਰਧਾਨ ਮੰਤਰੀ ਸਨ ।ਇਨ੍ਹਾਂ ਸਭ ਨੇ ਆਖਿਰਕਾਰ ਬੀਏ ਕਿੱਥੋਂ ਕੀਤੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੇ ਇਸ ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ। 

ਕੰਗਨਾ ਰਣੌਤ ਆਪਣੇ ਬੇਬਾਕ ਅੰਦਾਜ਼ ਲਈ ਮਸ਼ਹੂਰ 

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ। ਉਹ ਅਕਸਰ ਹਰ ਮੁੱਦੇ ‘ਤੇ ਆਪਣੀ ਰਾਇ ਦਿੰਦੀ ਹੋਈ ਦਿਖਾਈ ਦਿੰਦੀ ਹੈ। ਕੁਝ ਸਮਾਂ ਪਹਿਲਾਂ ਉਸ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਕਿਸਾਨਾਂ ਨੂੰ ਖਾਲਿਸਤਾਨੀ ਦੱਸਿਆ ਸੀ । ਇਸ ਤੋਂ ਪੰਗਾ ਗਰਲ ਦਾ ਪੰਗਾ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਨਾਲ ਵੀ ਪਿਆ ਸੀ । ਜਿਸ ਤੋਂ ਬਾਅਦ ਉਸ ਨੇ ਕੰਗਨਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਸੀ । ਇਸ ਦੇ ਨਾਲ ਹੀ ਅਦਾਕਾਰਾ ਦਾ ਰਿਤਿਕ ਰੌਸ਼ਨ ਦੇ ਨਾਲ ਵੀ ਕਾਫੀ ਲੰਮਾ ਸਮਾਂ ਵਿਵਾਦ ਰਿਹਾ ਸੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network