ਹਾਰਦਿਕ ਦੇ ਨਾਲ ਤਲਾਕ ਤੋਂ ਬਾਅਦ ਨਤਾਸ਼ਾ ਨੇ ਮਨਾਇਆ ਪੁੱਤਰ ਦਾ ਜਨਮ ਦਿਨ
ਹਾਰਦਿਕ ਪੰਡਿਆ ਦੇ ਨਾਲ ਨਤਾਸ਼ਾ (Natasha Stankovic) ਦਾ ਤਲਾਕ ਹੋ ਗਿਆ । ਜਿਸ ਤੋਂ ਬਾਅਦ ਉਹ ਆਪਣੇ ਮੁਲਕ ‘ਚ ਬੇਟੇ ਨੂੰ ਲੈ ਕੇ ਚਲੀ ਗਈ ਹੈ। ਜਿਸ ਦੀਆਂ ਬੀਤੇ ਦਿਨੀਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਹੁਣ ਉਸ ਨੇ ਆਪਣੇ ਪੁੱਤਰ ਦਾ ਜਨਮਦਿਨ ਮਨਾਇਆ ਹੈ।ਉਸ ਨੇ ਪੁੱਤਰ ਦੇ ਜਨਮ ਦਿਨ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ‘ਮੇਰੇ ਬੇਟੇ, ਤੁਸੀਂ ਮੇਰੀ ਜ਼ਿੰਦਗੀ ‘ਚ ਸ਼ਾਂਤੀ, ਪਿਆਰ ਅਤੇ ਖੁਸ਼ੀ ਲੈ ਕੇ ਆਏ । ਮੇਰੇ ਸੁੰਦਰ ਬੇਟੇ ਤੂੰ ਬਹੁਤ ਵਧੀਆ ਹੈਂ।ਬਹੁਤ ਪਿਆਰਾ…ਹਮੇਸ਼ਾ ਇਸੇ ਤਰ੍ਹਾਂ ਰਹੋ ।ਮੈਂ ਹਮੇਸ਼ਾ ਤੇਰੇ ਨਾਲ ਰਹਾਂਗੀ। ਹੱਥਾਂ ‘ਚ ਹੱਥ ਪਾ ਕੇ ਮੈਂ ਤੈਨੂੰ ਪਿਆਰ ਕਰਦੀ ਹਾਂ’।
ਹੋਰ ਪੜ੍ਹੋ : ਅਦਾਕਾਰਾ ਕਸ਼ਮੀਰਾ ਸ਼ਾਹ ਸ਼ੂਟਿੰਗ ਦੌਰਾਨ ਹੋਈ ਜ਼ਖਮੀ
ਨਤਾਸ਼ਾ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ । ਨਤਾਸ਼ਾ ਨੇ ਆਪਣੇ ਬੇਟੇ ਦਾ ਚੌਥਾ ਜਨਮ ਦਿਨ ਸੈਲੀਬ੍ਰੇਟ ਕੀਤਾ ਹੈ। ਉਸ ਨੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਵੀ ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਹਨ । ਪਹਿਲੀ ਤਸਵੀਰ ‘ਚ ਨਤਾਸ਼ਾ ਜ਼ੂ ‘ਚ ਇਨਜੁਆਏ ਕਰਦੀ ਹੋਈ ਦਿਖਾਈ ਦੇ ਰਹੀ ਹੈ, ਜਦੋਂਕਿ ਦੂਜੀ ਤਸਵੀਰ ‘ਚ ਨਤਾਸ਼ਾ ਨੇ ਆਪਣੇ ਪੁੱਤਰ ਨੂੰ ਚੁੱਕਿਆ ਹੋਇਆ ਹੈ। ਇੱਕ ਤਸਵੀਰ ‘ਚ ਦੋਵਾਂ ਦੀ ਸ਼ੈਡੋ ਨਜ਼ਰ ਆ ਰਹੀ ਹੈ।
ਜਿਸ ‘ਚ ਮਾਂ ਪੁੱਤਰ ਇੱਕ ਦੂਜੇ ਦਾ ਹੱਥ ਫੜ੍ਹੇ ਹੋਏ ਦਿਖਾਈ ਦੇ ਰਹੇ ਹਨ । ਦੱਸ ਦਈਏ ਕਿ ਇਸ ਜੋੜੀ ਨੇ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਕੁਝ ਸਮਾਂ ਤਾਂ ਠੀਕ ਚੱਲਿਆ ਪਰ ਹਾਲ ਹੀ ‘ਚ ਦੋਵਾਂ ਨੇ ਇੱਕ ਦੂਜੇ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਸੀ।
- PTC PUNJABI