ਲਾਰੈਂਸ ਬਿਸ਼ਨੋਈ ਦੇ ਭਰਾ ਖਿਲਾਫ ਹੋਈ ਵੱਡੀ ਕਾਰਵਾਈ, ਸਲਮਾਨ ਖਾਨ ਦੇ ਘਰ 'ਤੇ ਕਰਵਾਈ ਸੀ ਫਾਇਰਿੰਗ

ਬਾਲੀਵੁੱਡ ਮਸ਼ਹੂਰ ਅਦਾਕਾਰ ਸਲਮਾਨ ਖਾਨ ਦੇ ਘਰ ਬੀਤੇ ਦਿਨੀਂ ਫਾਇਰਿੰਗ ਹੋਈ ਸੀ। ਇਸ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।

Reported by: PTC Punjabi Desk | Edited by: Pushp Raj  |  July 27th 2024 06:39 PM |  Updated: July 27th 2024 06:39 PM

ਲਾਰੈਂਸ ਬਿਸ਼ਨੋਈ ਦੇ ਭਰਾ ਖਿਲਾਫ ਹੋਈ ਵੱਡੀ ਕਾਰਵਾਈ, ਸਲਮਾਨ ਖਾਨ ਦੇ ਘਰ 'ਤੇ ਕਰਵਾਈ ਸੀ ਫਾਇਰਿੰਗ

Salman Khan House Firing Case: ਬਾਲੀਵੁੱਡ ਮਸ਼ਹੂਰ ਅਦਾਕਾਰ ਸਲਮਾਨ ਖਾਨ ਦੇ ਘਰ ਬੀਤੇ ਦਿਨੀਂ ਫਾਇਰਿੰਗ ਹੋਈ ਸੀ। ਇਸ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।

ਜਾਣਕਾਰੀ ਮੁਤਾਬਕ ਸਲਮਾਨ ਖਾਨ ਨੇ ਦੇ ਬਾਂਦਰਾ ਸਥਿਤ ਘਰ ਉੱਤੇ 14 ਅਪ੍ਰੈਲ ਨੂੰ ਫਾਇਰਿੰਗ ਕੀਤੀ ਗਈ ਸੀ, ਹਾਲਾਂਕਿ ਇਸ ਘਟਨਾ ਵਿੱਚ ਅਦਾਕਾਰ ਦੀ ਜਾਨ ਬਚ ਗਈ। ਇਸ ਘਟਨਾ ਦੀ ਜ਼ਿੰਮੇਵਾਰੀ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਰੋਹਿਤ ਗੋਡੇਰਾ ਲਈ ਸੀ। 

ਹੁਣ ਇਸ ਮਾਮਲੇ ਉੱਤੇ ਕਾਰਵਾਈ ਕਰਦਿਆਂ ਕੋਰਟ ਨੇ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਰੋਹਿਤ ਗੋਡੇਰਾ ਦੇ ਖਿਲਾਫ ਵੀ ਗੈਰਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਅਪਡੇਟ ਮੰਨੀ ਜਾਵੇਗੀ।

14 ਅਪ੍ਰੈਲ ਨੂੰ ਅਦਾਕਾਰ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਇਸ ਘਟਨਾ ਦੇ ਸਬੰਧ ਵਿੱਚ ਮੁੰਬਈ ਪੁਲਿਸ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਦਾਇਰ ਚਾਰਜਸ਼ੀਟ ਵਿੱਚ ਲਾਰੇਂਸ ਬਿਸ਼ਨੋਈ ਦੇ ਨਾਲ ਗੋਡੇਰਾ ਅਤੇ ਅਨਮੋਲ ਨੂੰ ਭਗੌੜੇ ਮੁਲਜ਼ਮਾਂ ਵਜੋਂ ਨਾਮਜ਼ਦ ਕੀਤਾ ਗਿਆ ਸੀ। ਲਾਰੈਂਸ ਬਿਸ਼ਨੋਈ ਇਸ ਸਮੇਂ ਸਾਬਰਮਤੀ ਕੇਂਦਰੀ ਜੇਲ੍ਹ, ਅਹਿਮਦਾਬਾਦ ਵਿੱਚ ਬੰਦ ਹੈ। ਪੁਲਿਸ ਅਨੁਸਾਰ ਅਨਮੋਲ ਅਤੇ ਗੋਡੇਰਾ ਭਾਰਤ ਵਿੱਚ ਨਹੀਂ ਹਨ ਅਤੇ ਉਹ ਕੈਨੇਡਾ ਵਿੱਚ ਹਨ।

ਪੀੜਤ ਪੱਖ  ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ, ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਕੇਸਾਂ ਦੇ ਵਿਸ਼ੇਸ਼ ਜੱਜ ਬੀਡੀ ਸ਼ੈਲਕੇ ਨੇ ਅਨਮੋਲ ਅਤੇ ਗੋਡੇਰਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ। ਇਸ ਮਾਮਲੇ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 ਵਿੱਕੀ ਗੁਪਤਾ ਅਤੇ ਸਾਗਰ ਪਾਲ ਨੇ 14 ਅਪ੍ਰੈਲ ਦੀ ਸਵੇਰ ਨੂੰ ਸਲਮਾਨ ਦੀ ਰਿਹਾਇਸ਼ ਗਲੈਕਸੀ ਅਪਾਰਟਮੈਂਟ ਦੇ ਬਾਹਰ ਕਥਿਤ ਤੌਰ 'ਤੇ ਗੋਲੀਬਾਰੀ ਕੀਤੀ ਸੀ। ਇਹ ਦੋਵੇਂ ਸਣੇ ਸੋਨੂੰ ਕੁਮਾਰ ਬਿਸ਼ਨੋਈ, ਮੁਹੰਮਦ ਰਫੀਕ ਚੌਧਰੀ ਅਤੇ ਹਰਪਾਲ ਸਿੰਘ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ। ਇਸ ਮਾਮਲੇ ਦੇ ਇੱਕ ਹੋਰ ਮੁਲਜ਼ਮ ਅਨੁਜ ਕੁਮਾਰ ਥਾਪਨ ਨੇ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਸੀ।

 ਹੋਰ ਪੜ੍ਹੋ : ਰੌਸ਼ਨ ਪ੍ਰਿੰਸ ਨੇ ਗੀਤ ਗਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼, ਵੇਖੋ ਵੀਡੀਓ

ਸਲਮਾਨ ਨੇ ਵੀ ਦਿੱਤੀ ਪ੍ਰਤੀਕਿਰਿਆ 
ਸਲਮਾਨ ਖਾਨ ਦੇ ਘਰ ਗੋਲੀਬਾਰੀ ਤੋਂ ਬਾਅਦ ਸੁਪਰਸਟਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਸਲਮਾਨ ਖਾਨ ਨੇ ਖੁਦ ਇਸ 'ਤੇ ਪ੍ਰਤੀਕਿਰਿਆ ਦਿੱਤੀ ਸੀ ਅਤੇ ਉਨ੍ਹਾਂ ਦੇ ਪਰਿਵਾਰ ਤੋਂ ਵੀ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਗਈ ਸੀ। ਇਸ ਦੌਰਾਨ ਸਲਮਾਨ ਖਾਨ ਦੇ ਭਰਾ ਅਰਬਾਜ਼ ਖਾਨ ਅਤੇ ਸੋਹੇਲ ਖਾਨ ਨੂੰ ਵੀ ਕਈ ਸਵਾਲ ਪੁੱਛੇ ਗਏ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network