ਪਰਿਣੀਤੀ ਚੋਪੜਾ ਦੂਰਦਰਸ਼ਨ ਉੱਤੇ ਦੇਸ਼ ਭਗਤੀ ਗੀਤ ਗਾਉਂਦੀ ਹੋਈ ਆਈ ਨਜ਼ਰ, ਵੇਖੋ ਵਾਇਰਲ ਵੀਡੀਓ
Parineeti Chopra old viral video : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਦੀ ਸਫਲਤਾ ਦਾ ਜਸ਼ਨ ਮਨਾ ਰਹੀ ਹੈ। ਇਸੇ ਵਿਚਾਲੇ ਪਰਿਣੀਤੀ ਚੋਪੜਾ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਅਦਾਕਾਰੀ ਦੇ ਨਾਲ -ਨਾਲ ਪਰਿਣੀਤੀ ਚੋਪੜਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਨ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਪਰਿਣੀਤੀ ਚੋਪੜਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਆਪਣੀ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਦੂਰਦਸ਼ਨ ਦੇ ਪ੍ਰੋਗਰਾਮ ਉੱਤੇ ਦੇਸ਼ ਭਗਤੀ ਦਾ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਉਹ ਇਸ ਵੀਡੀਓ ਦੇ ਵਿੱਚ ਬੇਹੱਦ ਛੋਟੀ ਹੈ ਤੇ ਉਹ ਬਹੁਤ ਕਿਊਟ ਦਿਖ ਰਹੀ ਹੈ।
ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਪਰਿਣੀਤੀ ਚੋਪੜਾ ਦੀ ਤਾਰੀਫ ਕਰ ਰਹੇ ਹਨ ਤੇ ਉਹ ਉਸ ਦੀ ਗਾਇਕੀ ਦੀ ਜਮ ਕੇ ਤਾਰੀਫ ਕਰ ਰਹੀ ਹੈ।
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਹਨੀ ਸਿੰਘ ਦੇ ਮਸ਼ਹੂਰ ਗੀਤ 'ਅੰਗਰੇਜ਼ੀ ਬੀਟ' ਬਾਰੇ ਕੀਤਾ ਵੱਡਾ ਖੁਲਾਸਾ, ਜਾਣੋ ਕੀ ਕਿਹਾ
- PTC PUNJABI