ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਪੰਜਾਬ ‘ਚ ਵਿਰੋਧ ਸ਼ੁਰੂ, ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਦਿਖਾਉਣ ਦਾ ਇਲਜ਼ਾਮ

ਅਦਾਕਾਰਾ ਦੀ ਇਸ ਫ਼ਿਲਮ ‘ਤੇ ਐੱਸ ਜੀ ਪੀ ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।ਐੱਸ ਜੀ ਪੀ ਸੀ ਪ੍ਰਧਾਨ ਦਾ ਇਲਜ਼ਾਮ ਹੈ ਕਿ ਫ਼ਿਲਮ ‘ਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ।

Reported by: PTC Punjabi Desk | Edited by: Shaminder  |  August 22nd 2024 11:18 AM |  Updated: August 22nd 2024 11:18 AM

ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਪੰਜਾਬ ‘ਚ ਵਿਰੋਧ ਸ਼ੁਰੂ, ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਦਿਖਾਉਣ ਦਾ ਇਲਜ਼ਾਮ

ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਚਰਚਾ ‘ਚ ਹੈ । ਪਰ ਇਸ ਫ਼ਿਲਮ ਦੇ ਰਿਲੀਜ਼ ਤੋਂ ਪਹਿਲਾਂ ਹੀ ਅਦਾਕਾਰਾ ਵਿਵਾਦਾਂ ‘ਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਇਸ ਫ਼ਿਲਮ ‘ਤੇ ਐੱਸ ਜੀ ਪੀ ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।ਐੱਸ ਜੀ ਪੀ ਸੀ ਪ੍ਰਧਾਨ ਦਾ ਇਲਜ਼ਾਮ ਹੈ ਕਿ ਫ਼ਿਲਮ ‘ਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ। ਦੱਸ ਦਈਏ ਕਿ ਕੰਗਨਾ ਰਣੌਤ ਦੀ ਇਹ ਫ਼ਿਲਮ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ  ਇੰਦਰਾ ਗਾਂਧੀ 'ਤੇ ਅਧਾਰਿਤ ਹੈ।  

ਹੋਰ ਪੜ੍ਹੋ  : ਸਿੱਪੀ ਗਿੱਲ ਦੀ ਪਤਨੀ ਅਰਲੀਨ ਸੇਖੋਂ ਘੁੜਸਵਾਰੀ ਕਰਦੀ ਹੋਈ ਨਜ਼ਰ ਆਈ, ਵੇਖੋ ਵੀਡੀਓ

 ਕੰਗਨਾ ਰਣੌਤ ਦਾ ਵਰਕ ਫ੍ਰੰਟ 

ਕੰਗਨਾ ਰਣੌਤ (Kangana Ranaut) ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹੈ। ਹਾਲ ਹੀ ‘ਚ ਉਸ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ । ਪਰ ਇਹ ਫ਼ਿਲਮਾਂ ਬਾਕਸ ਆਫ਼ਿਸ ‘ਤੇ ਕੁਝ ਕਮਾਲ ਨਹੀਂ ਕਰ ਪਾਈਆਂ । ਜਿਸ ਤੋਂ ਬਾਅਦ ਉਸ ਨੇ ‘ਐਮਰਜੈਂਸੀ’ ਫ਼ਿਲਮ ‘ਚ ਕੰਮ ਕੀਤਾ ਹੈ। ਇਸ ਫ਼ਿਲਮ ‘ਚ ਉਸ ਨੇ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਇਸ ਤੋਂ ਇਲਾਵਾ ਉਸ ਦੀਆ ਫ਼ਿਲਮਾਂ ‘ਕੁਈਨ’, ‘ਫੈਸ਼ਨ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।

ਵਿਵਾਦਾਂ ਨਾਲ ਨਾਤਾ 

ਕੰਗਨਾ ਰਣੌਤ ਦਾ ਵਿਵਾਦਾਂ ਦੇ ਨਾਲ ਗੂੜ੍ਹਾ ਰਿਸ਼ਤਾ ਹੈ। ਉਹ ਅਕਸਰ ਸਿੱਖਾਂ ਦੇ ਖਿਲਾਫ ਬਿਆਨ ਦਿੰਦੀ ਰਹਿੰਦੀ ਹੈ। ਹਾਲ ਹੀ ‘ਚ ਉਸ ਨੂੰ ਕੁਲਵਿੰਦਰ ਕੌਰ ਨਾਂਅ ਦੀ ਮਹਿਲਾ ਕਾਂਸਟੇਬਲ ਨੇ ਥੱਪੜ ਮਾਰਿਆ ਸੀ। ਜਿਸ ਕਾਰਨ ਉਹ ਮੁੜ ਤੋਂ ਚਰਚਾ ‘ਚ ਆ ਗਈ । ਇਸ ਤੋਂ ਪਹਿਲਾਂ ਉਸ ਨੇ ਕਿਸਾਨ ਅੰਦੋਲਨ ਦੇ ਦੌਰਾਨ ਕਿਸਾਨਾਂ ਨੂੰ ਖਾਲਿਸਤਾਨੀ ਦੱਸਿਆ ਸੀ। 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network