Wedding Bells: ਰਕੁਲ ਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਜਲਦ ਹੀ ਕਰਨ ਵਾਲੇ ਨੇ ਵਿਆਹ, ਜਾਣੋ ਕਦੋਂ ਤੇ ਕਿੱਥੇ
Rakul Preet Singh and Jackky Bhagnani wedding: ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਹਾਲ ਹੀ 'ਚ ਵਿਆਹ ਕਰਵਾਇਆ ਹੈ। ਅਰਬਾਜ਼ ਖ਼ਾਨ ਤੇ ਰਣਦੀਪ ਹੁੱਡਾ ਤੋਂ ਬਾਅਦ ਮਸ਼ਹੂਰ ਅਦਾਕਾਰਾ ਰਕੁਲ ਪ੍ਰੀਤ ਸਿੰਘ ਵਿਆਹ ਕਰਵਾਉਣ ਜਾ ਰਹੀ ਹੈ। ਜੀ ਹਾਂ ਹੀ ਨਵੇਂ ਸਾਲ ਦੇ ਮੌਕੇ 'ਤੇ ਬਾਲੀਵੁੱਡ ਦੇ ਮਸ਼ਹੂਰ ਜੋੜੇ ਰਕੁਲ ਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਦੇ ਵਿਆਹ ਦੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਰਕੁਲ ਪ੍ਰੀਤ ਸਿੰਘ ਤੇ ਅਦਾਕਾਰ ਅਤੇ ਨਿਰਮਾਤਾ ਜੈਕੀ ਭਗਨਾਨੀ ਬਹੁਤ ਜਲਦ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ।
ਕਦੋਂ ਤੇ ਕਿੱਥੇ ਹੋਵੇਗਾ ਵਿਆਹਨਵੇਂ ਸਾਲ 'ਤੇ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਦੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਮਿਲੀ ਹੈ। ਮੀਡੀਆ ਰਿਪੋਰਟਸ ਮੁਤਾਬਕ, ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਅਗਲੇ ਮਹੀਨੇ ਯਾਨੀ ਕਿ 22 ਫਰਵਰੀ 2024 ਨੂੰ ਵਿਆਹ ਕਰਨ ਜਾ ਰਹੇ ਹਨ। ਹਾਲਾਂਕਿ, ਜੋੜੇ ਦੁਆਰਾ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।ਖ਼ਬਰਾਂ ਮੁਤਾਬਕ, ਇਹ ਜੋੜਾ ਡੈਸਟੀਨੇਸ਼ਨ ਵੈਡਿੰਗ ਕਰਨ ਜਾ ਰਿਹਾ ਹੈ। ਦੋਹਾਂ ਨੇ ਆਪਣੇ ਵਿਆਹ ਲਈ ਖੂਬਸੂਰਤ ਸ਼ਹਿਰ ਗੋਆ ਨੂੰ ਚੁਣਿਆ ਹੈ। ਜੀ ਹਾਂ, ਜੈਕੀ ਤੇ ਰਕੁਲ ਗੋਆ 'ਚ zeroed 'ਚ ਸੱਤ ਫੇਰੇ ਲੈਣਗੇ। ਇਨ੍ਹੀਂ ਦਿਨੀਂ ਇਹ ਜੋੜਾ ਥਾਈਲੈਂਡ 'ਚ ਆਪਣਾ ਨਵਾਂ ਸਾਲ ਮਨਾ ਰਿਹਾ ਹੈ। ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਮੋਨੋਬਿਕਨੀ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਕਿੰਝ ਸ਼ੁਰੂ ਹੋਈ ਸੀ ਲਵ ਸਟੋਰੀਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਦੀ ਪ੍ਰੇਮ ਕਹਾਣੀ ਕੋਰੋਨਾ ਕਾਲ ਦੌਰਾਨ ਸ਼ੁਰੂ ਹੋਈ ਸੀ। ਦੱਸਿਆ ਜਾਂਦਾ ਹੈ ਕਿ ਦੋਵਾਂ ਦੀ ਪਹਿਲੀ ਮੁਲਾਕਾਤ ਕਾਮਨ ਫ੍ਰੈਂਡਜ਼ ਦੇ ਤੌਰ 'ਤੇ ਹੋਈ ਸੀ। ਉਥੋਂ ਉਨ੍ਹਾਂ ਦੀਆਂ ਮੁਲਾਕਾਤਾਂ ਤੇ ਗੱਲਬਾਤਾਂ ਦਾ ਸਿਲਸਿਲਾ ਸ਼ੁਰੂ ਹੋਇਆ। ਸਾਲ 2021 'ਚ ਜੈਕੀ ਭਗਨਾਨੀ ਨੇ ਸੋਸ਼ਲ ਮੀਡੀਆ 'ਤੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਸੀ। ਆਪਣੇ ਜਨਮਦਿਨ 'ਤੇ ਅਭਿਨੇਤਰੀ ਨੇ ਜੈਕੀ ਨਾਲ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਇਕ ਪੋਸਟ ਲਿਖੀ ਸੀ, ਜਿਸ 'ਚ ਉਨ੍ਹਾਂ ਨੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਸਨ।
-