ਗਾਇਕ ਅਰਮਾਨ ਮਲਿਕ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਗਾਇਕ ਅਰਮਾਨ ਮਲਿਕ (Armaan Malik) ਨੇ ਆਪਣੀ ਗਰਲ ਫ੍ਰੈਂਡ ਆਸ਼ਨਾ ਸ਼ਰਾਫ ਦੇ ਨਾਲ ਮੰਗਣੀ ਕਰਵਾ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਮੰਗੇਤਰ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਿਹਾ ਹੈ । ਗਾਇਕ ਨੇ ਕੁਝ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵੇਂ ਲਿਪਲੌਕ ਕਰਦੇ ਹੋਏ ਨਜ਼ਰ ਆ ਰਹੇ ਹਨ ।
ਇਸ ਤੋਂ ਇਲਾਵਾ ਗਾਇਕ ਨੇ ਇੱਕ ਹੋਰ ਤਸਵੀਰ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ‘ਚ ਗਾਇਕ ਆਪਣੀ ਮੰਗੇਤਰ ਦੇ ਨਾਲ ਰਿੰਗ ਨੂੰ ਫਲਾਂਟ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਜਿਉਂ ਹੀ ਸਾਹਮਣੇ ਆਈਆਂ ਤਾਂ ਗਾਇਕ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਬਾਲੀਵੁੱਡ ਦੇ ਪ੍ਰਸਿੱਧ ਗਾਇਕ ਹਨ ਅਰਮਾਨ ਮਲਿਕ
ਅਰਮਾਨ ਮਲਿਕ ਬਾਲੀਵੁੱਡ ਦੇ ਪ੍ਰਸਿੱਧ ਗਾਇਕਾਂ ਚੋਂ ਆਉਂਦੇ ਹਨ। ਆਪਣੇ ਗੀਤਾਂ ਦੇ ਜ਼ਰੀਏ ਉਹ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਵੀ ਉਹ ਕਾਫੀ ਸਰਗਰਮ ਰਹਿੰਦੇ ਹਨ । ਜਿੱਥੇ ਉਹ ਆਪਣੀ ਪ੍ਰੋਫੈਸ਼ਨਲ ਅਤੇ ਨਿੱਜੀ ਜ਼ਿੰਦਗੀ ਦੇ ਬਾਰੇ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ ।
ਕੁਝ ਮਹੀਨੇ ਪਹਿਲਾਂ ਕੀਤਾ ਸੀ ਪ੍ਰਪੋਜ਼
ਅਰਮਾਨ ਮਲਿਕ ਨੇ ਆਸ਼ਨਾ ਸਰਾਫ ਨੂੰ ਕੁਝ ਮਹੀਨੇ ਪਹਿਲਾਂ ਹੀ ਪ੍ਰਪੋਜ਼ ਕੀਤਾ ਸੀ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸਾਂਝੀਆਂ ਕੀਤੀਆਂ ਸਨ ।ਆਸ਼ਨਾ ਸਰਾਫ ਸੋਸ਼ਲ ਮੀਡੀਆ ਇਨਫਿਊਲੈਂਸਰ ਹੈ ਅਤੇ ਫੈਸ਼ਨ ਅਤੇ ਵੈੱਲਨੇਸ ਦੇ ਬਲੌਗ ਬਣਾਉਂਦੀ ਹੈ । ਦੋਵੇਂ 2019 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ ।
- PTC PUNJABI