ਵਾਹਘਾ ਬਾਰਡਰ ‘ਤੇ ਪਹੁੰਚ ਕੇ ਸੰਨੀ ਦਿਓਲ ਨੇ ਲਗਾਏ ‘ਹਿੰਦੁਸਤਾਨ ਜ਼ਿੰਦਾਬਾਦ’ ਦੇ ਨਾਅਰੇ, ਵੇਖੋ ਵੀਡੀਓ

ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ -੨’ ਨੂੰ ਲੈ ਕੇ ਚਰਚਾ ‘ਚ ਹਨ । ਬੀਤੇ ਦਿਨ ਉਹ ਅੰਮ੍ਰਿਤਸਰ ‘ਚ ਪਹੁੰਚੇ ਸਨ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਸੰਨੀ ਦਿਓਲ ਵਾਹਘਾ ਬਾਰਡਰ ਪਹੁੰਚੇ ।

Reported by: PTC Punjabi Desk | Edited by: Shaminder  |  August 08th 2023 01:55 PM |  Updated: August 08th 2023 01:55 PM

ਵਾਹਘਾ ਬਾਰਡਰ ‘ਤੇ ਪਹੁੰਚ ਕੇ ਸੰਨੀ ਦਿਓਲ ਨੇ ਲਗਾਏ ‘ਹਿੰਦੁਸਤਾਨ ਜ਼ਿੰਦਾਬਾਦ’ ਦੇ ਨਾਅਰੇ, ਵੇਖੋ ਵੀਡੀਓ

ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ -੨’ ਨੂੰ ਲੈ ਕੇ ਚਰਚਾ ‘ਚ ਹਨ । ਬੀਤੇ ਦਿਨ ਉਹ ਅੰਮ੍ਰਿਤਸਰ ‘ਚ ਪਹੁੰਚੇ ਸਨ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਸੰਨੀ ਦਿਓਲ ਵਾਹਘਾ ਬਾਰਡਰ ਪਹੁੰਚੇ । ਜਿੱਥੋਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਵਾਹਘਾ ਬਾਰਡਰ ‘ਤੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ ।

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਸੰਨੀ ਦਿਓਲ ਦੀ ਫ਼ਿਲਮ ‘ਗਦਰ-3’ ਜਲਦ ਹੋਣ ਜਾ ਰਹੀ ਰਿਲੀਜ਼

ਸੰਨੀ ਦਿਓਲ ਦੀ ਫ਼ਿਲਮ ‘ਗਦਰ-3’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਖਾਸੇ ਉਤਸ਼ਾਹਿਤ ਹਨ ਅਤੇ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਹਨ । ਇਸ ਤੋਂ ਪਹਿਲਾਂ ਫ਼ਿਲਮ ਦੀ ਐਡਵਾਂਸ ਬੁਕਿੰਗ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਇਸ ਤੋਂ ਇਲਾਵਾ ਫ਼ਿਲਮ ਦੇ ਗੀਤ ਵੀ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ ।ਇਸ ਤੋਂ ਪਹਿਲਾਂ ਸੰਨੀ ਦਿਓਲ ਦੀ ਗਦਰ ਫ਼ਿਲਮ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 

ਹੋਰ ਪੜ੍ਹੋ 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network