ਤਸਵੀਰ ‘ਚ ਨਜ਼ਰ ਆ ਰਹੀ ਹੈ ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ,ਕੀ ਤੁਸੀਂ ਪਛਾਣਿਆ !
ਬਾਲੀਵੁੱਡ ਇੰਡਸਟਰੀ ਦੇ ਸਿਤਾਰਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਬਾਲੀਵੁੱਡ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੇ ਬਚਪਨ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।ਹਾਲ ਹੀ ‘ਚ ਅਦਾਕਾਰਾ ਨੇ ਜਨਮ ਦਿਨ ਮਨਾਇਆ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।
ਹੋਰ ਪੜ੍ਹੋ : ਦਲਜੀਤ ਕੌਰ ਵਾਪਸ ਜਾ ਰਹੀ ਸਹੁਰੇ !ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀ ਪੋਸਟ ਨੇ ਮਚਾਈ ਤੜਥੱਲੀ
ਨਹੀਂ ਸਮਝੇ ! ਅਸੀਂ ਗੱਲ ਕਰ ਰਹੇ ਹਾਂ ਬਾਲੀਵੁੱਡ ਅਦਾਕਾਰਾ ਕਾਜੋਲ (Kajol) ਦੀ । ਜਿਸ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਮਾਂ ਦੇ ਮੋਢਿਆਂ ‘ਤੇ ਸਵਾਰ ਹੈ ਅਤੇ ਬਹੁਤ ਹੀ ਕਿਊਟ ਲੱਗ ਰਹੀ ਹੈ। ਕਾਜੋਲ ਦੀ ਮਾਂ ਤਨੁਜਾ ਦੇ ਨਾਲ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਫੈਨਸ ਨੂੰ ਪਸੰਦ ਆ ਰਹੀ ਹੈ ਅਤੇ ਪ੍ਰਸ਼ੰਸਕ ਦੇ ਵੱਲੋਂ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਕਾਜੋਲ ਦਾ ਵਰਕ ਫ੍ਰੰਟ
ਕਾਜੋਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਜਿਸ ‘ਚ ਦਿਲ ਵਾਲੇ ਦੁਲਹਨੀਆ ਲੈ ਜਾਏਂਗੇ,ਬਾਜ਼ੀਗਰ, ਦਿਲ ਵਾਲੇ, ਕੁਛ ਕੁਛ ਹੋਤਾ ਹੈ, ਵੀਆਈ -੨, ਇਸ਼ਕ, ਕਰਣ ਅਰਜੁਨ ਸਣੇ ਕਈ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ। ਅਦਾਕਾਰੀ ਦੀ ਗੁੜ੍ਹਤੀ ਕਾਜੋਲ ਨੂੰ ਉਨ੍ਹਾਂ ਦੇ ਘਰੋਂ ਹੀ ਮਿਲੀ ਸੀ । ਕਿਉਂਕਿ ਅਦਾਕਾਰਾ ਦੀ ਮਾਂ ਵੀ ਇੱਕ ਬਿਹਤਰੀਨ ਅਦਾਕਾਰਾ ਰਹੀ ਹੈ।
- PTC PUNJABI