ਵਿਰਾਟ ਕੋਹਲੀ ਦੇ ਭਰਾ ਨੇ ਮਾਂ ਦੀ ਖਰਾਬ ਸਿਹਤ ਨੂੰ ਲੈ ਕੇ ਚੱਲ ਰਹੀਆਂ ਫੇਕ ਨਿਊਜ਼ ‘ਤੇ ਦਿੱਤਾ ਪ੍ਰਤੀਕਰਮ, ਪੋਸਟ ਸ਼ੇਅਰ ਕਰਕੇ ਦੱਸੀ ਸਚਾਈ
ਵਿਰਾਟ ਕੋਹਲੀ (Virat Kohli)ਦੀ ਮਾਂ ਦੀ ਖਰਾਬ ਸਿਹਤ (Mother Health) ਨੂੰ ਲੈ ਕੇ ਕੁਝ ਖ਼ਬਰਾਂ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਸਨ । ਜਿਸ ਤੋਂ ਬਾਅਦ ਵਿਰਾਟ ਕੋਹਲੀ ਦੇ ਭਰਾ (Brother) ਨੇ ਇਨ੍ਹਾਂ ਖ਼ਬਰਾਂ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਦੀ ਮਾਂ ਸਰੋਜ ਕੋਹਲੀ ਬਿਲਕੁਲ ਠੀਕਠਾਕ ਹਨ ਅਤੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਖ਼ਬਰਾਂ ਫੇਕ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਝੂਠੀਆਂ ਅਫਵਾਹਾਂ ‘ਤੇ ਬਿਲਕੁਲ ਵੀ ਯਕੀਨ ਨਾ ਕਰੋ । ਦੱਸ ਦਈਏ ਕਿ ਵਿਰਾਟ ਕੋਹਲੀ ਇੰਗਲੈਂਡ ਦੇ ਖਿਲਾਫ ਸ਼ੁਰੂਆਤੀ ਦੋ ਟੈਸਟਾਂ ਦੇ ਕਰਕੇ ਬਾਹਰ ਹਨ ।
ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਜਨਮ ਦਿਨ ‘ਤੇ ਮੁਬਾਰਕਾਂ ਦੇਣ ਵਾਲੇ ਫੈਨਸ ਦਾ ਕੀਤਾ ਸ਼ੁਕਰੀਆ ਅਦਾ
ਬੀਸੀਸੀਆਈ ਨੇ ਕੁਝ ਦਿਨ ਪਹਿਲਾਂ ਇਹ ਜਾਣਕਾਰੀ ਸਾਂਝੀ ਕੀਤੀ ਸੀ ਕਿ ਵਿਰਾਟ ਕੋਹਲੀ ਨਿੱਜੀ ਕਾਰਨਾਂ ਦੇ ਚੱਲਦੇ ਇੰਗਲੈਂਡ ਦੇ ਖਿਲਾਫ ਸ਼ੁਰੂਆਤੀ ਦੋ ਟੈਸਟ ਲਈ ਭਾਰਤ ਦਾ ਹਿੱਸਾ ਨਹੀਂ ਹਨ।ਜਿਸ ਤੋਂ ਬਾਅਦ ਕਈ ਤਰ੍ਹਾਂ ਦੇ ਕਿਆਸ ਫੈਨਸ ਦੇ ਵੱਲੋਂ ਲਗਾਏ ਜਾਣ ਲੱਗ ਪਏ ਸਨ । ਸੋਸ਼ਲ ਮੀਡੀਆ ‘ਤੇ ਵੀ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਣ ਲੱਗ ਪਈਆਂ ।ਜਿਸ ਤੋਂ ਬਾਅਦ ਇਹ ਖ਼ਬਰ ਸਾਹਮਣੇ ਆਈ ਕਿ ਕੋਹਲੀ ਆਪਣੀ ਮਾਂ ਦੀ ਖ਼ਰਾਬ ਸਿਹਤ ਦੇ ਚੱਲਦਿਆਂ ਹੈਦਰਾਬਾਦ ਟੈਸਟ ਤੋੋਂ ਬਾਹਰ ਹੋਏ ਨੇ।
ਸੋਸ਼ਲ ਮੀਡੀਆ ਤੇ ਲਗਾਤਾਰ ਇਸ ਤਰ੍ਹਾਂ ਦੀਆਂ ਖ਼ਬਰਾਂ ਤੋਂ ਪਰੇਸ਼ਾਨ ਕੋਹਲੀ ਪਰਿਵਾਰ ਦੇ ਵੱਲੋਂ ਇਸ ‘ਤੇ ਪ੍ਰਤੀਕਰਮ ਦਿੱਤਾ ਗਿਆ ਹੈ। ਜਿਸ ‘ਚ ਵਿਰਾਟ ਕੋਹਲੀ ਦੇ ਭਰਾ ਨੇ ਇੱਕ ਨੋਟ ਸਾਂਝਾ ਕਰਦੇ ਹੋਏ ਆਪਣੀ ਮਾਂ ਦੀ ਸਿਹਤ ਬਾਰੇ ਕਿਹਾ ਹੈ ਕਿ ਉਨ੍ਹਾਂ ਦੀ ਮਾਂ ਦੀ ਸਿਹਤ ਬਿਲਕੁਲ ਠੀਕ ਹੈ। ਦੱਸ ਦਈਏ ਕਿ ਬੀਤੇ ਦਿਨੀਂ ਅਯੁੱਧਿਆ ‘ਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ‘ਚ ਵੀ ਵਿਰਾਟ ਕੋਹਲੀ ਨੂੰ ਸੱਦਾ ਭੇਜਿਆ ਗਿਆ ਸੀ, ਪਰ ਉਹ ਇਸ ਸਮਾਗਮ ‘ਚ ਵੀ ਸ਼ਾਮਿਲ ਨਹੀਂ ਸਨ ਹੋਏ ।
ਜਿਸ ਤੋਂ ਬਾਅਦ ਫੈਨਸ ਦੇ ਵੱਲੋਂ ਕਈ ਤਰ੍ਹਾਂ ਦੇ ਕਿਆਸ ਲਗਾਏ ਜਾਣ ਲੱਗੇ ਪਏ ਸਨ ।ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਦੇ ਨਾਲ ਕੁਝ ਸਾਲ ਪਹਿਲਾਂ ਇਟਲੀ ‘ਚ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਦੋਵਾਂ ਦੇ ਘਰ ਧੀ ਦਾ ਜਨਮ ਹੋਇਆ ਹੈ । ਪਰ ਇਹ ਜੋੜੀ ਆਪਣੀ ਧੀ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਦੇ ਹਨ ।
-