ਬਾਲੀਵੁੱਡ ਸਿਤਾਰਿਆਂ ਨੇ ਮਿਲਖਾ ਸਿੰਘ ਦੇ ਦਿਹਾਂਤ ’ਤੇ ਜਤਾਇਆ ਦੁੱਖ, ਫ਼ਿਲਮੀ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ

Reported by: PTC Punjabi Desk | Edited by: Rupinder Kaler  |  June 19th 2021 02:44 PM |  Updated: June 19th 2021 02:44 PM

ਬਾਲੀਵੁੱਡ ਸਿਤਾਰਿਆਂ ਨੇ ਮਿਲਖਾ ਸਿੰਘ ਦੇ ਦਿਹਾਂਤ ’ਤੇ ਜਤਾਇਆ ਦੁੱਖ, ਫ਼ਿਲਮੀ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ

ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਹੁਣ ਇਸ ਦੁਨੀਆ 'ਚ ਨਹੀਂ ਰਹੇ। ਮਿਲਖਾ ਸਿੰਘ ਦਾ 91 ਸਾਲ ਦੀ ਉਮਰ ਦਿਹਾਂਤ ਹੋ ਗਿਆ ਹੈ । ਇਸ ਤੋਂ ਪਹਿਲਾਂ ਮਿਲਖਾ ਸਿੰਘ ਦੀ ਪਤਨੀ ਨਿਰਮਲ ਸਿੰਘ ਮਿਲਖਾ ਸਿੰਘ ਦਾ ਇਸੇ ਹਫ਼ਤੇ ਦਿਹਾਂਤ ਹੋਇਆ ਹੈ । ਹੁਣ ਮਿਲਖਾ ਸਿੰਘ ਦੇ ਦਿਹਾਂਤ ਨੇ ਉਨ੍ਹਾਂ ਦੇ ਪਰਿਵਾਰ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਵੱਡਾ ਸਦਮਾ ਲੱਗਿਆ ਹੈ ।

ਹੋਰ ਪੜ੍ਹੋ :

ਮਿਲਖਾ ਸਿੰਘ ਦੇ ਦਿਹਾਂਤ ‘ਤੇ ਹਰਭਜਨ ਮਾਨ, ਬੱਬੂ ਮਾਨ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਵਿਡ-19 ਤੋਂ ਬਾਅਦ ਪੈਦਾ ਹੋਈਆਂ ਸਮੱਸਿਆਵਾਂ ਕਾਰਨ ਮਿਲਖਾ ਸਿੰਘ ਦੀ ਹਾਲਤ ਗੰਭੀਰ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ 'ਚ ਦਾਖਲ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਫਲਾਇੰਗ ਸਿੱਖ ਦੇ ਦਿਹਾਂਤ 'ਤੇ ਸ਼ਾਹਰੁਖ਼ ਖ਼ਾਨ, ਤਾਪਸੀ ਪਨੂੰ, ਰਵੀਨਾ ਟੰਡਨ ਤੇ ਪ੍ਰਿਅੰਕਾ ਚੋਪੜਾ ਸਮੇਤ ਹੋਰ ਬਾਲੀਵੁੱਡ ਸਿਤਾਰਿਆਂ ਨੇ ਦੁੱਖ ਵਿਅਕਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਨੇ ਟਵਿੱਟਰ 'ਤੇ ਲਿਖਿਆ, 'ਫਲਾਇੰਗ ਸਿੱਖ ਹੁਣ ਵਿਅਕਤੀਗਤ ਰੂਪ 'ਚ ਸਾਡੇ ਵਿਚਕਾਰ ਨਹੀਂ ਰਹੇ ਪਰ ਉਨ੍ਹਾਂ ਦੀ ਮੌਜੂਦਗੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ ਤੇ ਉਨ੍ਹਾਂ ਦੀ ਵਿਰਾਸਤ ਬੇਜੋੜ ਰਹੇਗੀ.. ਮੇਰੇ ਲਈ ਇਕ ਪ੍ਰੇਰਣਾ... ਲੱਖਾਂ ਲੋਕਾਂ ਲਈ ਪ੍ਰੇਰਣਾ। ਮਿਲਖਾ ਸਿੰਘ ਸਰ ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ।' ਤਾਪਸੀ ਪਨੂੰ ਨੇ ਵੀ ਮਿਲਖਾ ਸਿੰਘ ਦੇ ਦਿਹਾਂਤ 'ਤੇ ਦੁੱਖ ਵਿਅਕਤ ਕੀਤਾ।

ਉਨ੍ਹਾਂ ਨੇ ਹਾਰਟ ਬਰੇਕ ਦਾ ਇਕ ਇਮੋਟਿਕਾਨ ਵੀ ਪੋਸਟ ਕੀਤਾ। ਪ੍ਰਿਅੰਕਾ ਚੋਪੜਾ ਨੇ ਮਿਲਖਾ ਸਿੰਘ ਨਾਲ ਆਪਣੀ ਪਹਿਲੀ ਮੁਲਾਕਾਤ ਨੂੰ ਯਾਦ ਕਰਦਿਆਂ ਲਿਖਿਆ, 'ਤੁਹਾਡੀ ਗਰਮਜੋਸ਼ੀ ਤੇ ਸਵਾਗਤ ਨੇ ਸਾਡੀ ਪਹਿਲੀ ਮੁਲਾਕਾਤ ਨੂੰ ਸਪੈਸ਼ਲ ਬਣਾ ਦਿੱਤਾ ਸੀ। ਮੈਂ ਤੁਹਾਡੇ ਤੋਂ ਬਹੁਤ ਪ੍ਰੇਰਿਤ ਹਾਂ। ਤੁਹਾਡੀ ਨਿਮਰਤਾ ਤੋਂ ਪ੍ਰਭਾਵਿਤ ਹਾਂ। ਸਾਡੇ ਦੇਸ਼ ਲਈ ਤੁਹਾਡੇ ਯੋਗਦਾਨ ਤੋਂ ਪ੍ਰਭਾਵਿਤ ਹਾਂ। ਓਮ ਸ਼ਾਂਤੀ ਮਿਲਖਾ ਜੀ। ਪਰਿਵਾਰ ਲਈ ਪਿਆਰ ਤੇ ਪ੍ਰਾਰਥਨਾ।'

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network