ਕਰਨ ਔਜਲਾ ਆਪਣੇ ਨਵੇਂ ਗੀਤ ‘Here & There’ ਦੇ ਨਾਲ ਹੋਏ ਦਰਸ਼ਕਾਂ ਦੇ ਸਨਮੁੱਖ, ਪੱਕੀਆਂ ਯਾਰੀਆਂ ਦੀਆਂ ਕਰ ਰਹੇ ਨੇ ਗੱਲਾਂ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  September 23rd 2021 03:27 PM |  Updated: September 23rd 2021 03:37 PM

ਕਰਨ ਔਜਲਾ ਆਪਣੇ ਨਵੇਂ ਗੀਤ ‘Here & There’ ਦੇ ਨਾਲ ਹੋਏ ਦਰਸ਼ਕਾਂ ਦੇ ਸਨਮੁੱਖ, ਪੱਕੀਆਂ ਯਾਰੀਆਂ ਦੀਆਂ ਕਰ ਰਹੇ ਨੇ ਗੱਲਾਂ, ਦੇਖੋ ਵੀਡੀਓ

ਪੰਜਾਬੀ ਗਾਇਕ ਕਰਨ ਔਜਲਾ Karan Aujla ਜੋ ਕਿ ਆਪਣੀ ਮਿਊਜ਼ਿਕ ਐਲਬਮ B.T.F.U ‘ਚੋਂ ਇੱਕ ਹੋਰ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ ਆਪਣੇ ਦੂਜੇ ਗੀਤ ‘Here & There’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ। ਜੀ ਹਾਂ ਪੱਕੇ ਯਾਰਾਂ ਦੀ ਗੱਲਾਂ ਕਰਦੇ ਹੋਏ ਨਜ਼ਰ ਆ ਰਹੇ ਨੇ।

ਹੋਰ ਪੜ੍ਹੋ : ਸ਼ਹਿਨਾਜ਼ ਦੇ ਭਰਾ ਸ਼ਹਿਬਾਜ਼ ਨੇ ਸਿਧਾਰਥ ਸ਼ੁਕਲਾ ਨੂੰ ਯਾਦ ਕਰਦੇ ਹੋਏ ‘Forever’ ਕੈਪਸ਼ਨ ਦੇ ਨਾਲ ਸ਼ੇਅਰ ਕੀਤੀ ਇਹ ਤਸਵੀਰ

karan aujla inside

ਇਸ ਗੀਤ ਦੇ ਬੋਲ ਖੁਦ ਗਾਇਕ ਕਰਨ ਔਜਲਾ ਨੇ ਹੀ ਲਿਖੇ ਤੇ ਮਿਊਜ਼ਿਕ Tru-Skool ਨੇ ਦਿੱਤਾ ਹੈ। ਗਾਣੇ ਦਾ ਵੀਡੀਓ ‘Rupan Bal’ ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ ਇੰਸਟਾਗ੍ਰਾਮ ਅਕਾਉਂਟ ਤੇ ਪੋਸਟ ਕਰਦੇ ਹੋਏ ਕਰਨ ਔਜਲਾ ਨੇ ਲਿਖਿਆ ਹੈ- ‘ਪਤਾ ਵੀ ਨਾਂ ਲੱਗੇ ਰੁਕਦੀਆਂ ਨਬਜਾਂ , ਘੜੀ ਵੀ ਨਾਂ ਲੱਗੇ ਜਦੋਂ ਰੁਕਦੀ ਘੜੀ’ । ਯਾਰੀ-ਦੋਸਤੀ ਦੀਆਂ ਗੱਲਾਂ ਕਰਦੇ ਹੋਏ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ।

ਹੋਰ ਪੜ੍ਹੋ : ਅਮਰਿੰਦਰ ਗਿੱਲ ਨੇ ਸ਼ੇਅਰ ਕੀਤਾ ‘ਚੱਲ ਮੇਰਾ ਪੁੱਤ-3’ ਫ਼ਿਲਮ ਦਾ ਪਹਿਲਾ ਪੋਸਟਰ, ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਆਪਣੀ ਪ੍ਰਤੀਕਿਰਿਆ

inside image of karan aujla

ਕਰਨ ਔਜਲਾ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ। ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਜੱਸੀ ਗਿੱਲ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਦੀਪ ਜੰਡੂ ਤੇ ਕਈ ਹੋਰ ਗਾਇਕ ਗਾ ਚੁੱਕੇ ਨੇ। ਵਧੀਆ ਕਲਮ ਦੇ ਮਾਲਿਕ ਹੋਣ ਦੇ ਨਾਲ ਕਰਨ ਔਜਲਾ ਕਮਾਲ ਦੇ ਗਾਇਕ ਵੀ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਨੇ। ਦੱਸ ਦਈਏ ਇਸ ਮਿਊਜ਼ਿਕ ਐਲਬਮ ਦੇ ਲਈ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ ਹੈ। ਜਿਸ ਕਰਕੇ ਦਰਸ਼ਕਾਂ ਨੂੰ ਇਸ ਐਲਬਮ ‘ਚ ਬਹੁਤ ਸਾਰੇ ਪੁਰਾਣੇ ਸਾਜ਼ ਸੁਣਨ ਨੂੰ ਮਿਲਣਗੇ, ਜਿਵੇਂ ਹਰਮੋਨੀਅਮ, ਤਬਲਾ, ਢੋਲ, ਤੂੰਬੀ, ਅਲਗੋਜ਼ੇ ਤੇ ਕਈ ਹੋਰ ਸਾਜ਼ ਸੁਣਨ ਨੂੰ ਮਿਲ ਰਹੇ ਨੇ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network