ਅਦਾਕਾਰਾ ਮੀਨਾਕਸ਼ੀ ਸ਼ੇਸ਼ਾਧਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਮੀਨਾਕਸ਼ੀ ਸ਼ੇਸ਼ਾਧਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Reported by: PTC Punjabi Desk | Edited by: Shaminder  |  April 15th 2024 02:31 PM |  Updated: April 15th 2024 02:31 PM

ਅਦਾਕਾਰਾ ਮੀਨਾਕਸ਼ੀ ਸ਼ੇਸ਼ਾਧਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਆਪਣੇ ਜ਼ਮਾਨੇ ‘ਚ ਮਸ਼ਹੂਰ ਅਦਾਕਾਰਾ ਰਹਿ ਚੁੱਕੀ ਮੀਨਾਕਸ਼ੀ ਸ਼ੇਸ਼ਾਧਰੀ (Meenakshi Seshadri ) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਮੀਨਾਕਸ਼ੀ ਸ਼ੇਸ਼ਾਧਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਸਭ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ । ਅਦਾਕਾਰਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਹੋਈ ਹੈ’।

ਹੋਰ ਪੜ੍ਹੋ  : ਅਦਾਕਾਰ ਰਣਦੀਪ ਹੁੱਡਾ ਨੇ ਸਰਬਜੀਤ ਸਿੰਘ ਦੇ ਕਾਤਲ ਆਮਿਰ ਸਰਫਰਾਜ਼ ਨੂੰ ਗੋਲੀ ਮਾਰਨ ਵਾਲੇ ਅਣਪਛਾਤੇ ਵਿਅਕਤੀ ਦਾ ਕੀਤਾ ਧੰਨਵਾਦ

ਮੀਨਾਕਸ਼ੀ ਸ਼ੇਸ਼ਾਧਰੀ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਮੀਨਾਕਸ਼ੀ ਸ਼ੇਸ਼ਾਧਰੀ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਇਨ੍ਹਾਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ।ਪਰ ਇੱਥੇ ਅਸੀਂ ਉਨ੍ਹਾਂ ਦੀਆਂ ਕੁਝ ਕੁ ਫ਼ਿਲਮਾਂ ਦਾ ਜ਼ਿਕਰ ਕਰਾਂਗੇ ।ਜਿਸ ‘ਚ ਦਾਮਿਨੀ, ਦੋ ਰਾਹੇਂ, ਆਵਾਰਾ ਬਾਪ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । 

ਅੱਜ ਕੱਲ੍ਹ ਵਿਦੇਸ਼ ‘ਚ ਰਹਿੰਦੀ ਹੈ ਅਦਾਕਾਰਾ 

 ਮੀਨਾਕਸ਼ੀ ਸ਼ੇਸ਼ਾਧਰੀ ਨੇ ਵਿਆਹ ਤੋਂ ਬਾਅਦ ਫ਼ਿਲਮਾਂ ਤੋਂ ਦੂਰੀ ਬਣਾ ਲਈ ਹੈ ਅਤੇ ਵਿਆਹ ਤੋਂ ਬਾਅਦ ਉਹ ਵਿਦੇਸ਼ ‘ਚ ਹੀ ਸੈਟਲ ਹੋ ਗਈ ।ਵਿਆਹ ਤੋਂ ਬਾਅਦ ਉਸ ਨੇ ਫ਼ਿਲਮਾਂ ਤੋਂ ਵੀ ਦੂਰੀ ਬਣਾ ਲਈ ਅਤੇ ਅਚਾਨਕ ਇੰਡਸਟਰੀ ਚੋਂ ਗਾਇਬ ਜਿਹੀ ਹੋ ਗਈ ਸੀ।  ਅੱਜ ਕੱਲ੍ਹ ਉਹ ਵਿਦੇਸ਼ ‘ਚ ਰਹਿੰਦੀ ਹੈ। ਫ਼ਿਲਮੀ ਚਮਕ ਦਮਕ ਤੋਂ ਦੂਰ ਉਹ ਵਿਦਿਆਰਥੀਆਂ ਨੂੰ ਡਾਂਸ ਦੇ ਗੁਰ ਸਿਖਾਉਂਦੀ ਹੋਈ ਨਜ਼ਰ ਆਉਂਦੀ ਹੈ।  

  

 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network