ਪੰਜਾਬ ‘ਚ ਹੜ੍ਹਾਂ ਕਾਰਨ ਵਿਗੜੇ ਹਾਲਾਤ, ਪੰਜਾਬੀ ਗਾਇਕ ਭੁਪਿੰਦਰ ਗਿੱਲ ਦੇ ਘਰ ‘ਚ ਭਰਿਆ ਪਾਣੀ, ਪਤਨੀ ਨੇ ਵੀਡੀਓ ਸਾਂਝਾ ਕਰ ਸੁਣਾਇਆ ਹਾਲ

ਗਾਇਕ ਭੁਪਿੰਦਰ ਗਿੱਲ ਦੇ ਘਰ ਪਾਣੀ ਭਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ । ਇਸ ਦਾ ਇੱਕ ਵੀਡੀਓ ਭੁਪਿੰਦਰ ਗਿੱਲ ਦੀ ਪਤਨੀ ਗੁਰਜੀਤ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Reported by: PTC Punjabi Desk | Edited by: Shaminder  |  July 12th 2023 11:45 AM |  Updated: July 12th 2023 11:45 AM

ਪੰਜਾਬ ‘ਚ ਹੜ੍ਹਾਂ ਕਾਰਨ ਵਿਗੜੇ ਹਾਲਾਤ, ਪੰਜਾਬੀ ਗਾਇਕ ਭੁਪਿੰਦਰ ਗਿੱਲ ਦੇ ਘਰ ‘ਚ ਭਰਿਆ ਪਾਣੀ, ਪਤਨੀ ਨੇ ਵੀਡੀਓ ਸਾਂਝਾ ਕਰ ਸੁਣਾਇਆ ਹਾਲ

ਪੰਜਾਬ ‘ਚ ਹੋਈ ਭਾਰੀ ਬਰਸਾਤ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ ।ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ । ਕਈ ਇਲਾਕੇ ਪਾਣੀ ਦੀ ਮਾਰ ਝੱਲ ਰਹੇ ਹਨ । ਲੋਕਾਂ ਦੇ ਘਰਾਂ ‘ਚ ਪਾਣੀ ਦਾਖਲ ਹੋ ਚੁੱਕਿਆ ਹੈ ਬੀਤੇ ਦਿਨ ਮਨਮੋਹਨ ਵਾਰਿਸ ਅਤੇ ਕਮਲਹੀਰ ਦੇ ਪਿੰਡ ਹੱਲੂਵਾਲ ‘ਚ ਪਾਣੀ ਭਰਨ ਦੀਆਂ ਖ਼ਬਰਾਂ ਆਈਆਂ ਸਨ । ਜਿਸ ਤੋਂ ਬਾਅਦ ਹੁਣ ਗਾਇਕ ਭੁਪਿੰਦਰ ਗਿੱਲ (Bhupinder Gill) ਦੇ ਘਰ ਪਾਣੀ ਭਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ।

ਹੋਰ ਪੜ੍ਹੋ : ਸਰਦਾਰੀ ਲੁੱਕ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

ਇਸ ਦਾ ਇੱਕ ਵੀਡੀਓ ਭੁਪਿੰਦਰ ਗਿੱਲ ਦੀ ਪਤਨੀ ਗੁਰਜੀਤ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਜੀਤ ਗਿੱਲ ਪਾਣੀ ‘ਚ ਲੰਘ ਕੇ ਆਪਣੇ ਘਰ ‘ਚ ਦਾਖਲ ਹੋ ਰਹੇ ਹਨ। ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਦੀ ਪਤਨੀ ਨੇ ਲਿਖਿਆ ਕਿ ‘ਕੋਈ ਗੱਲ ਨੀ ਕੁਦਰਤ ਦੀ ਪਾਈ ਮੁਸੀਬਤ ਆ... ਰਲ ਮਿਲ ਕੇ ਇਕ ਦੂਜੇ ਦਾ ਸਾਥ ਦੇਵਾਂ ਗੇ..’। 

ਭੁਪਿੰਦਰ ਗਿੱਲ ਸੋਸ਼ਲ ਮੀਡੀਆ ‘ਤੇ ਰਹਿੰਦੇ ਹਨ ਸਰਗਰਮ 

ਭੁਪਿੰਦਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਪਰ ਉਨ੍ਹਾਂ ਨੂੰ ਸ਼ੌਹਰਤ ਦਿਵਾਈ ‘ਬਟੂਆ’ ਗੀਤ ਨੇ । ਇਸ ਤੋਂ ਇਲਾਵਾ ਭੁਪਿੰਦਰ ਗਿੱਲ ਨੇ ਹੋਰ ਵੀ ਕਈ ਹਿੱਟ ਗੀਤ ਗਾਏ ਹਨ । ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਭਰਪੂਰ ਪਿਆਰ ਮਿਲਿਆ ਹੈ । ਗਾਇਕ ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਵੀ ਨਜ਼ਰ ਆਇਆ ਸੀ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network