ਦਿਲਜੀਤ ਦੋਸਾਂਝ ਆਪਣੇ ਲਾਈਵ ਸ਼ੋਅ ਦੌਰਾਨ ਹੋਏ ਭਾਵੁਕ, ਕਿਹਾ ‘ਕਦੇ ਕਾਮਾਗਾਟਾ ਮਾਰੂ ਜਹਾਜ਼ ਚੋਂ ਸਾਡੇ ਬੰਦਿਆਂ ਨੂੰ ਨਹੀਂ ਸੀ ਉਤਰਨ ਦਿੱਤਾ, ਉੱਥੇ ਅੱਜ 550000 ਦਾ ਹੋਇਐ ਇੱਕਠ’
ਦਿਲਜੀਤ ਦੋਸਾਂਝ ਨੇ ਬੀਤੇ ਦਿਨੀਂ ਕੈਨੇਡਾ ‘ਚ ਲਾਈਵ ਸ਼ੋਅ ਕੀਤਾ । ਇਸ ਲਾਈਵ ਸ਼ੋਅ ‘ਚ ਲੱਖਾਂ ਦੀ ਗਿਣਤੀ ‘ਚ ਸਰੋਤੇ ਦਿਲਜੀਤ ਨੂੰ ਸੁਣਨ ਦੇ ਲਈ ਪਹੁੰਚੇ ਸਨ । ਇਸ ਦੌਰਾਨ ਉਨ੍ਹਾਂ ਨੇ ਜਿੱਥੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਉੱਥੇ ਹੀ ਦਰਸ਼ਕਾਂ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ ਕਿ ਕਦੇ ਕਾਮਾਗਾਟਾ ਮਾਰੂ ਜਹਾਜ਼ ਚੋਂ ਉਤਰਨ ਨਹੀਂ ਸੀ ਦਿੱਤਾ ਗਿਆ ਅਤੇ ਉੱਥੇ ਹੀ ਪਚਵੰਜਾ ਹਜ਼ਾਰ ਦਾ ਇੱਕਠ ਹੋਇਆ ਹੈ। ਦੱਸੋ ਇੱਥੇ ਪੰਜਾਬ ਨਾਲੋਂ ਘੱਟ ਮਹੌਲ ਹੈ। ਇਹ ਮਿੱਟੀ ਹੀ ਪੰਜਾਬ ਦੀ ਹੈ’। ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਦਿਲਜੀਤ ਦੋਸਾਂਝ ਨੂੰ ਕੈਨੇਡਾ ਦੇ ਪੀਐੱਮ ਵੀ ਮਿਲਣ ਪਹੁੰਚੇ ਸਨ
ਬੀਤੇ ਦਿਨੀਂ ਕੈਨੇਡਾ ਦੇ ਪੀਐੱਮ ਜਸਟਿਨ ਟਰੂਡੋ ਵੀ ਦਿਲਜੀਤ ਦੋਸਾਂਝ ਨੂੰ ਮਿਲਣ ਦੇ ਲਈ ਪਹੁੰਚੇ ਸਨ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।ਦਿਲਜੀਤ ਦੋਸਾਂਝ ਨੇ ਵਿਦੇਸ਼ ‘ਚ ਹੁਣ ਤੱਕ ਜਿੰਨੇ ਵੀ ਸ਼ੋਅ ਕੀਤੇ ਹਨ ਉਹ ਸਾਰੇ ਸੋਲਡ ਆਊਟ ਰਹੇ ਹਨ ।
ਦਿਲਜੀਤ ਦੋਸਾਂਝ ਕੌਮਾਂਤਰੀ ਪੱਧਰ ਦੇ ਕਲਕਾਰ ਬਣ ਚੁੱਕੇ ਹਨ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਦਿਲਜੀਤ ਦੋਸਾਂਝ ਨੇ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।
- PTC PUNJABI