ਗੋਆ ਦੀਆਂ ਸੜਕਾਂ ‘ਤੇ ਮਸਤੀ ਕਰਦੇ ਦਿਖਾਈ ਦਿੱਤੇ ਦਿਲਜੀਤ ਦੋਸਾਂਝ, ਵੇਖੋ ਤਸਵੀਰਾਂ
ਦਿਲਜੀਤ ਦੋਸਾਂਝ (Diljit Dosanjh)ਬੇਸ਼ੱਕ ਆਪਣੇ ਕੰਮ ‘ਚ ਬਹੁਤ ਜ਼ਿਆਦਾ ਰੁੱਝੇ ਰਹਿੰਦੇ ਹਨ । ਪਰ ਉਹ ਆਪਣੇ ਰੁੱਝੇ ਹੋਏ ਸ਼ੈਡਿਊਲ ਚੋਂ ਕੁਝ ਕੁ ਸਮਾਂ ਮਸਤੀ ਲਈ ਕੱਢ ਹੀ ਲੈਂਦੇ ਹਨ । ਹੁਣ ਉਹ ਗੋਆ ‘ਚ ਮਸਤੀ ਭਰੇ ਪਲਾਂ ਦਾ ਅਨੰਦ ਮਾਣਦੇ ਦਿਖਾਈ ਦਿੱਤੇ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਗੋਆ ਦੀਆਂ ਸੜਕਾਂ ‘ਤੇ ਆਪਣੇ ਸਾਥੀਆਂ ਦੇ ਨਾਲ ਸਕੂਟੀ ‘ਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ਪਰਵੀਨ ਭਾਰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕਾ ਨੇ ਪਤੀ ਦੇ ਨਾਲ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ
ਇਸ ਤੋਂ ਇਲਾਵਾ ਇੱਕ ਵੀਡੀਓ ਵੀ ਗਾਇਕ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ । ਜਿਸ ‘ਚ ਬਾਲੀਵੁੱਡ ਫ਼ਿਲਮ ਦਾ ਗੀਤ ‘ਜ਼ਿੰਦਗੀ ਇੱਕ ਸਫ਼ਰ ਹੈ ਸੁਹਾਨਾ’ ਚੱਲ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।
ਦਿਲਜੀਤ ਦੋਸਾਂਝ ਦਾ ਵਰਕ ਫਰੰਟ
ਦਿਲਜੀਤ ਦੋਸਾਂਝ ਵਿਸ਼ਵ ਪੱਧਰ ਦੇ ਸਟਾਰ ਬਣ ਚੁੱਕੇ ਹਨ । ਉਨ੍ਹਾਂ ਨੇ ਕੁਝ ਦਿਨ ਪਹਿਲਾਂ ਕੋਚੇਲਾ ‘ਚ ਪਰਫਾਰਮ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ । ਪੰਜਾਬੀ ਇੰਡਸਟਰੀ ਦੇ ਨਾਲ ਨਾਲ ਉਹ ਬਾਲੀਵੁੱਡ ‘ਚ ਵੀ ਛਾਏ ਹੋਏ ਹਨ ।
ਹਾਲ ਹੀ ‘ਚ ਨਿਮਰਤ ਖਹਿਰਾ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਜੋੜੀ’ ਰਿਲੀਜ਼ ਹੋਈ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਉਹ ਇਮਤਿਆਜ਼ ਅਲੀ ਦੇ ਨਾਲ ਆਪਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਵੀ ਚਰਚਾ ‘ਚ ਹਨ ।
- PTC PUNJABI