ਸੰਨੀ ਦਿਓਲ ਨੂੰ ਵੇਖ ਕੇ ਸੈਲਫੀ ਲੈਣ ਲੱਗਿਆ ਸ਼ਖਸ, ਬੁਰੀ ਤਰ੍ਹਾਂ ਭੜਕਿਆ ਅਦਾਕਾਰ, ਵੇਖੋ ਵੀਡੀਓ

ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ-੨’ ਨੂੰ ਲੈ ਕੇ ਚਰਚਾ ‘ਚ ਹਨ । ਉਹ ਲਗਾਤਾਰ ਭਾਰਤ ਦੇ ਵੱਖ ਵੱਖ ਸ਼ਹਿਰਾਂ ‘ਚ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰ ਦੇ ਨਾਲ ਉਨ੍ਹਾਂ ਦਾ ਇੱਕ ਫੈਨ ਸੈਲਫੀ ਖਿਚਵਾਉਣ ਦੇ ਲਈ ਆਉਂਦਾ ਹੈ ।

Reported by: PTC Punjabi Desk | Edited by: Shaminder  |  August 11th 2023 03:16 PM |  Updated: August 11th 2023 03:16 PM

ਸੰਨੀ ਦਿਓਲ ਨੂੰ ਵੇਖ ਕੇ ਸੈਲਫੀ ਲੈਣ ਲੱਗਿਆ ਸ਼ਖਸ, ਬੁਰੀ ਤਰ੍ਹਾਂ ਭੜਕਿਆ ਅਦਾਕਾਰ, ਵੇਖੋ ਵੀਡੀਓ

 ਸੰਨੀ ਦਿਓਲ (Sunny Deol) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ-2’ ਨੂੰ ਲੈ ਕੇ ਚਰਚਾ ‘ਚ ਹਨ । ਉਹ ਲਗਾਤਾਰ ਭਾਰਤ ਦੇ ਵੱਖ ਵੱਖ ਸ਼ਹਿਰਾਂ ‘ਚ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰ ਦੇ ਨਾਲ ਉਨ੍ਹਾਂ ਦਾ ਇੱਕ ਫੈਨ ਸੈਲਫੀ ਖਿਚਵਾਉਣ ਦੇ ਲਈ ਆਉਂਦਾ ਹੈ ।ਪਰ ਇਸੇ ਦੌਰਾਨ ਸੰਨੀ ਦਿਓਲ ਕਿਸੇ ਗੱਲ ਨੂੰ ਲੈ ਕੇ ਗੁੱਸੇ ‘ਚ ਆ ਜਾਂਦੇ ਹਨ ਅਤੇ ਗੁੱਸੇ ‘ਚ ਕੁਝ ਬੋਲਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ :  ਪੰਜਾਬ ਦੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੇ ਪੂਰੇ ਭਾਰਤ ‘ਚ ਜਗਾਈ ਸੀ ਆਜ਼ਾਦੀ ਦੀ ਅਲਖ, ਜਾਣੋ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਬਾਰੇ

ਸੋਸ਼ਲ ਮੀਡੀਆ ‘ਤੇ ਅਦਾਕਾਰ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

‘ਗਦਰ-2’ 11 ਅਗਸਤ ਨੂੰ ਹੋਈ ਰਿਲੀਜ਼ 

ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫ਼ਿਲਮ ‘ਗਦਰ-੨’ 11 ਅਗਸਤ ਨੂੰ ਰਿਲੀਜ਼ ਹੋ ਗਈ  ਹੈ । ਇਸ ਫ਼ਿਲਮ ਨੂੰ ਲੈ ਕੇ ਜਿੱਥੇ ਫ਼ਿਲਮ ਦੀ ਸਟਾਰ ਕਾਸਟ ਉਤਸ਼ਾਹਿਤ ਹੈ, ਉੱਥੇ ਹੀ ਫੈਨਸ ਵੀ ਬੇਸਬਰੀ ਦੇ ਨਾਲ ਫ਼ਿਲਮ ਦੀ ਉਡੀਕ ਕਰ ਰਹੇ ਹਨ । ਬੀਤੇ ਦਿਨੀਂ ਸੰਨੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਵੀ ਮੱਥਾ ਟੇਕਣ ਦੇ ਲਈ ਪਹੁੰਚੇ ਸਨ ।

ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਜਿਸ ਤੋਂ ਬਾਅਦ ਉਹ ਵਾਹਘਾ ਬਾਰਡਰ ‘ਤੇ ਵੀ ਗਏ ਸਨ । ਜਿੱਥੇ ਉਨ੍ਹਾਂ ਨੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਸਨ । 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network