ਹਰਭਜਨ ਮਾਨ ਦੀ ਪਤਨੀ ਨੇ ਖਿੱਚਿਆ ਫੈਨਜ਼ ਦਾ ਧਿਆਨ, ਪੰਜਾਬੀ ਸੂਟ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਹਰਮਨ ਮਾਨ

ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਆਪਣੀ ਸੁਰੀਲੀ ਗਾਇਕੀ ਦੇ ਅੰਦਾਜ਼ ਨਾਲ ਅਕਸਰ ਆਪਣੇ ਫੈਨਜ਼ ਦਾ ਦਿਲ ਜਿੱਤ ਲੈਂਦੇ ਹਨ। ਹਾਲ ਹੀ 'ਚ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Reported by: PTC Punjabi Desk | Edited by: Pushp Raj  |  July 14th 2023 11:28 AM |  Updated: July 14th 2023 11:28 AM

ਹਰਭਜਨ ਮਾਨ ਦੀ ਪਤਨੀ ਨੇ ਖਿੱਚਿਆ ਫੈਨਜ਼ ਦਾ ਧਿਆਨ, ਪੰਜਾਬੀ ਸੂਟ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਹਰਮਨ ਮਾਨ

Harbhajan Mann and Harman Mann Pics: ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ (Harbhajan Maan ) ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ। ਹਰਭਜਨ ਮਾਨ ਦਾ ਨਾਮ ਪੰਜਾਬੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹੈ। ਹਰਭਜਨ ਆਪਣੀ ਸੁਰੀਲੀ ਗਾਇਕੀ ਦੇ ਅੰਦਾਜ਼ ਨਾਲ ਅਕਸਰ ਆਪਣੇ ਫੈਨਜ਼ ਦਾ ਦਿਲ ਜਿੱਤ ਲੈਂਦੇ ਹਨ। ਹਾਲ ਹੀ 'ਚ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ (Harman Mann) ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। 

ਗਾਇਕੀ ਦੇ ਨਾਲ-ਨਾਲ ਹਰਭਜਨ ਮਾਨ ਸੋਸ਼ਲ ਮੀਡੀਆ 'ਤੇ ਵੀ ਐਕਟਿਵ ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਹਰਮਨ ਮਾਨ ਵੀ ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਐਕਟਿਵ ਰਹਿੰਦੀ ਹੈ।

 ਹਾਲ ਹੀ 'ਚ ਹਰਮਨ ਕੌਰ ਨੇ ਮੁੜ ਤੋਂ ਇੱਕ ਵਾਰ ਫਿਰ ਪਤੀ ਹਰਭਜਨ ਮਾਨ ਨਾਲ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਬੇਹੱਦ ਖੂਸ਼ ਹੋ ਰਹੇ ਹਨ ਅਤੇ ਜੋੜੇ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਤਸਵੀਰਾਂ 'ਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਜੋੜੇ ਦੀ ਉਮਰ 50 ਦੇ ਕਰੀਬ ਹੈ, ਪਰ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਦੇਖਦੇ ਹੀ ਬਣਦੀ ਹੈ।

ਇਸ ਦੇ ਨਾਲ ਹੀ ਇਨ੍ਹਾਂ ਤਸਵੀਰਾਂ ਦੇ ਨਾਲ ਹਰਮਨ ਮਾਨ ਮੁੜ ਇੱਕ ਵਾਰ ਫਿਰ ਤੋਂ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਦੀ ਹੋਈ ਨਜ਼ਰ ਆਈ।  ਹਰਮਨ ਮਾਨ ਨੇ ਕਾਲੇ ਰੰਗ ਦਾ ਕਢਾਈ ਵਾਲਾ ਸੂਟ ਪਹਿਨਿਆ ਹੋਇਆ ਹੈ, ਜੋ ਕਿ ਉਨ੍ਹਾਂ 'ਤੇ ਖੂਬ ਜੱਚ ਰਿਹਾ ਹੈ। ਹਰਮਨ ਮਾਨ ਪੰਜਾਬੀ ਸੂਟ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੇ ਹਨ, ਜਦੋਂ ਕਿ ਹਰਭਜਨ ਮਾਨ ਵੀ ਥ੍ਰੀ ਪੀਸ ਸੂਟ 'ਚ ਕਾਫੀ ਹੈਂਡਸਮ ਨਜ਼ਰ ਆ ਰਹੇ ਹਨ। ਇਨ੍ਹਾਂ ਦੋਵਾਂ ਦੀਆਂ ਤਸਵੀਰਾਂ 'ਤੇ ਫੈਨਜ਼ ਖੂਬ ਲਾਈਕ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਪੜ੍ਹੋ: ਏਜਾਜ਼ ਖ਼ਾਨ ਨੇ ਦੱਸਿਆ ਜੇਲ੍ਹ ਦਾ ਤਜ਼ਰਬਾ, ਕਿਹਾ-ਕੈਦੀਆਂ ਨਾਲ ਹੁੰਦਾ ਹੈ ਮਾੜਾ ਸਲੂਕ ਤੇ ਖਾਣੇ ਚੋਂ ਨਿਕਲਦੇ ਨੇ ਚੂਹੇ ਤੇ ਕੀੜੇ

ਦੱਸ ਦਈਏ  ਕਿ ਹਰਭਜਨ ਮਾਨ ਨੇ 2022 'ਚ ਪੰਜਾਬੀ ਇੰਡਸਟਰੀ 'ਚ 30 ਸਾਲ ਪੂਰੇ ਕੀਤੇ ਹਨ। ਇਸ ਖੁਸ਼ੀ 'ਚ ਉਨ੍ਹਾਂ ਨੇ ਫੈਨਜ਼ ਨੂੰ ਖਾਸ ਤੋਹਫਾ ਵੀ ਦਿੱਤਾ ਸੀ। ਉਨ੍ਹਾਂ ਨੇ ਆਪਣੀ ਐਲਬਮ 'ਮਾਈ ਵੇਅ ਮੈਂ ਤੇ ਮੇਰੇ ਗੀਤ' ਰਿਲੀਜ਼ ਕੀਤੀ ਸੀ। ਇਸ ਐਲਬਮ ਨੂੰ ਫੈਨਜ਼ ਦਾ ਭਰਪੂਰ ਪਿਆਰ ਮਿਲਿਆ ਹੈ ਤੇ ਹਾਲ ਹੀ ਵਿੱਚ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਦੇ ਵੀ ਦੋ ਨਵੇਂ ਗੀਤ ਰਿਲੀਜ਼ ਕੀਤੇ ਗਏ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network