ਹਰਮਨ ਮਾਨ ਪਤੀ ਹਰਭਜਨ ਦੇ ਨਾਲ ਨਿਕਲੀ ਆਉਟਿੰਗ ‘ਤੇ, ਤਸਵੀਰਾਂ ਕੀਤੀਆਂ ਸਾਂਝੀਆਂ

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਉਹ ਆਪਣੇ ਪਤੀ ਹਰਭਜਨ ਮਾਨ ਦੇ ਨਾਲ ਕਿਤੇ ਆਊਟਿੰਗ ‘ਤੇ ਗਈ ਹੈ।

Reported by: PTC Punjabi Desk | Edited by: Shaminder  |  July 04th 2023 09:58 AM |  Updated: July 04th 2023 09:58 AM

ਹਰਮਨ ਮਾਨ ਪਤੀ ਹਰਭਜਨ ਦੇ ਨਾਲ ਨਿਕਲੀ ਆਉਟਿੰਗ ‘ਤੇ, ਤਸਵੀਰਾਂ ਕੀਤੀਆਂ ਸਾਂਝੀਆਂ

ਹਰਭਜਨ ਮਾਨ  (Harbhajan Mann) ਦੀ ਪਤਨੀ ਹਰਮਨ ਮਾਨ (Harman Mann) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਉਹ ਆਪਣੇ ਪਤੀ ਹਰਭਜਨ ਮਾਨ ਦੇ ਨਾਲ ਕਿਤੇ ਆਊਟਿੰਗ ‘ਤੇ ਗਈ ਹੈ।ਤਸਵੀਰਾਂ ‘ਚ ਇਹ ਜੋੜੀ ਬਹੁਤ ਹੀ ਖੂਬਸੂਰਤ ਅਤੇ ਖੁਸ਼ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਵਿਦੇਸ਼ ਤੋਂ ਪਤੀ ਦੇ ਨਾਲ ਅਦਾਕਾਰਾ ਨਿਸ਼ਾ ਬਾਨੋ ਨੇ ਸਾਂਝੀਆ ਕੀਤੀਆਂ ਤਸਵੀਰਾਂ,ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਸੋਸ਼ਲ ਮੀਡੀਆ ‘ਤੇ ਪਸੰਦ ਕੀਤੀ ਜਾ ਰਹੀ ਜੋੜੀ 

ਸੋਸ਼ਲ ਮੀਡੀਆ ‘ਤੇ ਹਰਭਜਨ ਮਾਨ ਅਤੇ ਹਰਮਨ ਮਾਨ ਦੀ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਵੀ ਖੂਬ ਇਨ੍ਹਾਂ ਤਸਵੀਰਾਂ ‘ਤੇ ਰਿਐਕਸ਼ਨ ਦੇ ਰਹੇ ਹਨ । ਇੱਕ ਯੂਜ਼ਰ ਨੇ ਲਿਖਿਆ…ਬੱਲੇ ਕਯਾ ਬਾਤਾਂ ਹਨ ਜੀ, ਵਾਹਿਗੁਰੂ ਜੀ ਅੰਗ ਸੰਗ ਰਹਿਣ।ਇੱਕ ਹੋਰ ਨੇ ਲਿਖਿਆ ‘ਲਵ ਬਰਡਸ’ । ਇਸ ਤੋਂ ਇਲਾਵਾ ਇੱਕ ਹੋਰ ਫੈਨ ਨੇ ਲਿਖਿਆ ‘ਤੁਸੀਂ ਦੋਵੇਂ ਜਣੇ ਇੱਕਠੇ ਅਮੈਜ਼ਿੰਗ ਲੱਗਦੇ ਹੋ’। ਜਦੋਂਕਿ ਇੱਕ ਹੋਰ ਨੇ ਲਿਖਿਆ ‘ਜੁਗ ਜੁਗ ਜੀਵੇ ਜੋੜੀ’।

ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ‘ਚ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

ਜਿਸ ‘ਚ ‘ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ’,’ਤੇਰੀ ਭਿੱਜ ਗਈ ਕੁੜਤੀ ਲਾਲ ਪਸੀਨੇ ਨਾਲ ਕੁੜੇ’, ਜੱਗ ਜੰਕਸ਼ਨ ਰੇਲਾਂ ਦਾ’ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਵਧੀਆ ਗਾਇਕ ਹੈ ਅਤੇ ਉਸ ਦੀ ਆਵਾਜ਼ ‘ਚ ਹੁਣ ਤੱਕ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network