ਨਰਾਤਿਆਂ 'ਚ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ ਕਪਿਲ ਸ਼ਰਮਾ, ਤਸਵੀਰਾਂ ਹੋਈਆਂ ਵਾਇਰਲ
Kapil Sharma visit mata vaishno Mata Devi : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਨਵੇਂ ਸ਼ੋਅ 'ਦਿ ਗ੍ਰੇਟ ਇੰਡੀਅਨ ਕਪਲ ਸ਼ਰਮਾ ਸ਼ੋਅ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਨ੍ਹੀਂ ਦਿਨੀਂ ਨਰਾਤੇ ਚੱਲ ਰਹੇ ਹਨ। ਇਸ ਦੌਰਾਨ ਕਪਿਲ ਸ਼ਰਮਾ ਆਪਣੇ ਪਰਿਵਾਰ ਦੇ ਨਾ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਕਟਰਾ ਪਹੁੰਚੇ , ਜਿੱਥੋਂ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਕਾਮੇਡੀ ਤੇ ਅਦਾਕਾਰੀ ਦੇ ਨਾਲ-ਨਾਲ ਕਪਿਲ ਸ਼ਰਮਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਕਪਿਲ ਸ਼ਰਮਾ ਆਪਣੇ ਪਰਿਵਾਰ ਨਾਲ ਮਾਤਾ ਵੈਸ਼ਨੋ ਦੇਵੀ ਦਰਸ਼ਨ ਕਰਨ ਪਹੁੰਚੇ।
ਸੋਸ਼ਲ ਮੀਡੀਆ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ ਤੋਂ ਕਪਿਲ ਸ਼ਰਮਾ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਵੈਸ਼ਨੋ ਦੇਵੀ ਮੰਦਰ 'ਚ ਕਪਿਲ ਸ਼ਰਮਾ ਲਾਲ ਅਤੇ ਕਰੀਮ ਰੰਗ ਦਾ ਪ੍ਰਿੰਟਿਡ ਕੁੜਤਾ ਪਜਾਮਾ ਪਹਿਨੇ ਹੋਏ ਨਜ਼ਰ ਆਏ।
#WATCH | Jammu: Actor-comedian Kapil Sharma visited Vaishno Devi Temple in Katra, earlier today. (Source: J&K Police) pic.twitter.com/WoUGPDeBSI
— ANI (@ANI) April 15, 2024
ਤਸਵੀਰਾਂ ਦੇ ਵਿੱਚ ਤੁਸੀਂ ਕਪਿਲ ਸ਼ਰਮਾ ਨੂੰ ਪਤਨੀ ਗਿੰਨੀ ਅਤੇ ਬੱਚਿਆਂ ਨਾਲ ਵੇਖ ਸਕਦੇ ਹੋ। ਮਾਤਾ ਦੇ ਦਰਸ਼ਨ ਕਰਨ ਤੇ ਮੰਦਰ ਵਿੱਚ ਪੂਜਾ ਅਰਚਨਾ ਕਰਨ ਮਗਰੋਂ ਕਪਿਲ ਸ਼ਰਮਾ ਨੇ ਆਪਣੇ ਫੈਨਜ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਤਸਵੀਰਾਂ ਵੀ ਕਲਿੱਕ ਕਰਵਾਇਆਂ।
ਹੋਰ ਪੜ੍ਹੋ : ਸਿੰਮੀ ਚਾਹਲ ਨੇ ਇਸ ਪੁਰਾਣੇ ਗੀਤ 'ਤੇ ਬਣਾਈ ਵੀਡੀਓ, ਫੈਨਜ਼ ਨੂੰ ਆ ਰਹੀ ਹੈ ਪਸੰਦ
ਫੈਨਜ਼ ਕਪਿਲ ਸ਼ਰਮਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ, ਦੱਸ ਦਈਏ ਕਿ ਇਸ ਤੋਂ ਪਹਿਲਾਂ ਕਪਿਲ ਸ਼ਰਮਾ ਨੇ ਆਪਣੇ ਘਰ ਵਿੱਚ ਮਾਤਾ ਰਾਣੀ ਦਾ ਜਗਰਾਤਾ ਵੀ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ।
- PTC PUNJABI