ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦੀ ਸਿਹਤ ‘ਚ ਸੁਧਾਰ, ਮਨਕਿਰਤ ਔਲਖ ਨੇ ਸਾਂਝਾ ਕੀਤਾ ਵੀਡੀਓ
ਮਨਕਿਰਤ ਔਲਖ (Mankirt Aulakh) ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦੀ ਸ਼ਰਨ ‘ਚ ਬੈਠੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਅੱਜ ਸੰਤ ਬਾਬਾ ਰਾਮ ਸਿੰਘ ਜੀ ਗੰਢੂਆ ਵਾਲਿਆਂ ਦੇ ਦਰਸ਼ਨ ਕੀਤੇ। ਅਕਾਲ ਪੁਰਖ ਦੀ ਕਿਰਪਾ ਨਾਲ ਬਾਬਾ ਜੀ ਚੜਦੀਕਲਾ ਵਿਚ ਨੇ । ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਬਾਬਾ ਜੀ ਜਲਦੀ ਤੰਦਰੁਸਤ ਹੋਣ।ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ’।
ਹੋਰ ਪੜ੍ਹੋ : ਨਿੱਕਾ ਜ਼ੈਲਦਾਰ 4 ਦੀ ਸ਼ੂਟਿੰਗ ਅਰਦਾਸ ਤੋਂ ਬਾਅਦ ਕੀਤੀ ਗਈ ਸ਼ੁਰੂ, ਤਸਵੀਰਾਂ ਆਈਆਂ ਸਾਹਮਣੇ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮਨਕਿਰਤ ਔਲਖ ਹਸਪਤਾਲ ‘ਚ ਬਾਬਾ ਜੀ ਦਾ ਹਾਲ ਚਾਲ ਜਾਨਣ ਦੇ ਲਈ ਪਹੁੰਚੇ ਸਨ ।ਮਨਕਿਰਤ ਔਲਖ ਨੇ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿਰ ‘ਤੇ ਦਸਤਾਰ ਸਜਾਈ ਹੋਈ ਹੈ।
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਜਲਦ ਹੀ ਉਹ ਹੋਰ ਕਈ ਨਵੇਂ ਪ੍ਰੋਜੈਕਟਸ ‘ਚ ਨਜ਼ਰ ਆਉਣ ਵਾਲੇ ਹਨ ।ਹਾਲ ਹੀ ‘ਚ ਉਨ੍ਹਾਂ ਦਾ ਡਿਫੈਂਡਰ ਗੀਤ ਰਿਲੀਜ਼ ਹੋਇਆ ਹੈ ।
ਜੋ ਕਿ ਹਰਿਆਣਵੀਂ ਭਾਸ਼ਾ ‘ਚ ਹੈ ਅਤੇ ਇਹ ਗੀਤ ਟ੍ਰੈਂਡਿੰਗ ‘ਚ ਚੱਲ ਰਿਹਾ ਹੈ।ਇਸ ਤੋਂ ਪਹਿਲਾਂ ਉਨ੍ਹਾਂ ਦਾ ‘ਕੋਕਾ’ ਗੀਤ ਵੀ ਕਾਫੀ ਮਸ਼ਹੂਰ ਹੋਇਆ ਸੀ । ਇਸ ਗੀਤ ‘ਚ ਹਰਿਆਣਵੀਂ ਮਾਡਲ ਪ੍ਰਾਂਜਲ ਦਹੀਆ ਉਨ੍ਹਾਂ ਦੇ ਨਾਲ ਨਜ਼ਰ ਆਈ ਸੀ ।
- PTC PUNJABI