ਬਿਮਾਰੀ ਦੇ ਦਰਮਿਆਨ ਅਦਾਕਾਰ ਸ਼ਤਰੂਘਨ ਸਿਨ੍ਹਾ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ

ਅਦਾਕਾਰ ਸ਼ਤਰੂਘਨ ਸਿਨ੍ਹਾ ਧੀ ਸੋਨਾਕਸ਼ੀ ਸਿਨ੍ਹਾ ਦੇ ਵਿਆਹ ਤੋਂ ਬਾਅਦ ਹਸਪਤਾਲ ‘ਚ ਭਰਤੀ ਹਨ । ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫੈਨਸ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਸਨ ਅਤੇ ਸ਼ਤਰੂਘਨ ਸਿਨ੍ਹਾ ਦੀ ਬਿਮਾਰੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਸਨ ।

Reported by: PTC Punjabi Desk | Edited by: Shaminder  |  July 02nd 2024 04:02 PM |  Updated: July 02nd 2024 04:02 PM

ਬਿਮਾਰੀ ਦੇ ਦਰਮਿਆਨ ਅਦਾਕਾਰ ਸ਼ਤਰੂਘਨ ਸਿਨ੍ਹਾ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ

ਅਦਾਕਾਰ ਸ਼ਤਰੂਘਨ ਸਿਨ੍ਹਾ ( Shatrughan Sinha)ਧੀ ਸੋਨਾਕਸ਼ੀ ਸਿਨ੍ਹਾ ਦੇ ਵਿਆਹ ਤੋਂ ਬਾਅਦ ਹਸਪਤਾਲ ‘ਚ ਭਰਤੀ ਹਨ । ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫੈਨਸ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਸਨ ਅਤੇ ਸ਼ਤਰੂਘਨ ਸਿਨ੍ਹਾ ਦੀ ਬਿਮਾਰੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਸਨ । ਕਈ ਫੈਨਸ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਸਰਜਰੀ ਹੋਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੇ ਖੁਦ ਅੱਗੇ ਆ ਕੇ ਅਸਲ ਗੱਲ ਦੱਸੀ ਸੀ ।

ਹੋਰ ਪੜ੍ਹੋ  : ਫ਼ਿਲਮ ‘ਬੀਬੀ ਰਜਨੀ’ ਦੇ ਟੀਜ਼ਰ ਰਿਲੀਜ਼ ਤੋਂ ਪਹਿਲਾਂ ਅਦਾਕਾਰਾ ਰੂਪੀ ਗਿੱਲ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਵੰਡਿਆ ਕੜਾਹ ਪ੍ਰਸ਼ਾਦ

ਹੁਣ ਸ਼ਤਰੂਘਨ ਨੇ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਜਿਨ੍ਹਾਂ ‘ਚ ਉਹ ਟੀ 20 ਵਿਸ਼ਵ ਕੱਪ ਫਾਈਨਲ ਮੈਚ ਦਾ ਅਨੰਦ ਉਠਾਉਂਦੇ ਹੋਏ ਨਜ਼ਰ ਆ ਰਹੇ ਹਨ।ਅਦਾਕਾਰ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਦੋਸਤਾਂ ਦੇ ਨਾਲ ਮੈਚ ਇਨਜੁਆਏ ਕਰਦੇ ਹੋਏ ਦਿਖਾਈ ਦੇ ਰਹੇ ਹਨ । ਤਸਵੀਰਾਂ ‘ਚ ਸ਼ਤਰੂਘਨ ਦੀ ਪਤਨੀ ਪੂਨਮ ਸਿਨ੍ਹਾ ਵੀ ਨਜ਼ਰ ਆ ਰਹੇ ਹਨ ।

ਜੋ ਪਿੱਛੇ ਬੈਠੇ ਹੋਏ ਦਿਖਾਈ ਦੇ ਰਹੇ ਹਨ ।ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਸੋਸ਼ਲ ਮੀਡੀਅ, ਯੂਟਿਊਬਰਸ ਦੇ ਨਾਲ ਕੁਝ ਵਧੀਆ ਦੋਸਤਾਂ ਵੱਲੋਂ ਬਣਾਏ ਗਏ ਵਿਵਾਦ, ਵਹਿਮ ਤੋਂ ਦੂਰ’। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network