ਰਾਣਾ ਰਣਬੀਰ ਦੀ ਧੀ ਸੀਰਤ ਨੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਰਾਣਾ ਰਣਬੀਰ ਦੀ ਧੀ ਸੀਰਤ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਦੇ ਨਾਲ ਸ਼ੇਅਰ ਕਰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੀਤੇ ਦਿਨ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

Reported by: PTC Punjabi Desk | Edited by: Shaminder  |  September 16th 2023 02:40 PM |  Updated: September 16th 2023 02:40 PM

ਰਾਣਾ ਰਣਬੀਰ ਦੀ ਧੀ ਸੀਰਤ ਨੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਰਾਣਾ ਰਣਬੀਰ (Rana Ranbir) ਦੀ ਧੀ ਸੀਰਤ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਦੇ ਨਾਲ ਸ਼ੇਅਰ ਕਰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੀਤੇ ਦਿਨ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਸੀਰਤ ਆਪਣੇ ਪਤੀ ਦੇ ਨਾਲ ਦਿਖਾਈ ਦੇ ਰਹੀ ਹੈ । ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਵਿਆਹੁਤਾ ਜੋੜੇ ਵਜੋਂ ਪਹਿਲਾ ਵਿਆਹ’।

ਹੋਰ ਪੜ੍ਹੋ :  ਕੈਨੇਡਾ ਤੋਂ ਵਾਪਸ ਆ ਕੇ ਦੀਪ ਢਿੱਲੋਂ ਨੇ ਮਾਤਾ ਦੇ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ‘ਰੱਬ ਸਭ ਨੂੰ ਰਾਜ਼ੀ ਰੱਖੇ’

ਇਨ੍ਹਾਂ ਤਸਵੀਰਾਂ ‘ਤੇ ਰਾਣਾ ਰਣਬੀਰ ਦੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਕਈਆਂ ਨੇ ਇਨ੍ਹਾਂ ਤਸਵੀਰਾਂ ‘ਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ । 

ਸੀਰਤ ਰਾਣਾ ਦਾ ਕੁਝ ਮਹੀਨੇ ਪਹਿਲਾਂ ਹੋਇਆ ਵਿਆਹ 

ਅਦਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਵੀ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਵਿਆਹ ‘ਚ ਕਮਲਜੀਤ ਨੀਰੂ, ਸਤਿੰਦਰ ਸੱਤੀ ਸਣੇ ਕਈ ਅਦਾਕਾਰਾਂ ਨੇ ਸ਼ਿਰਕਤ ਕੀਤੀ ਸੀ । 

ਰਾਣਾ ਰਣਬੀਰ ਦਾ ਵਰਕ ਫ੍ਰੰਟ 

ਰਾਣਾ ਰਣਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਿੱਥੇ ਵਧੀਆ ਅਦਾਕਾਰ ਹਨ, ਉੱਥੇ ਹੀ ਵਧੀਆ ਲੇਖਕ ਵੀ ਹਨ । ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਦੀ ਕਹਾਣੀ ਲਿਖੀ ਹੈ । ਇਸ ਤੋਂ ਇਲਾਵਾ ਉਹ ਕਈ ਕਿਤਾਬਾਂ ਵੀ ਲਿਖ ਚੁੱਕੇ ਹਨ । ਉਹ ਮੋਟੀਵੇਸ਼ਨਲ ਸਪੀਕਰ ਵੀ ਹਨ ਅਤੇ ਆਪਣੀ ਸਪੀਚ ਰਾਹੀਂ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ । 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network