Sonu Sood: ਪੰਜਾਬ 'ਚ ਵਧ ਰਹੇ ਨਸ਼ਿਆਂ 'ਤੇ ਬੋਲੇ ਸੋਨੂੰ ਸੂਦ, ਕਿਹਾ- ਆਓ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਪੰਜਾਬ 'ਚ ਵਧ ਰਹੇ ਨਸ਼ੇ ਤੋਂ ਚਿੰਤਤ ਹਨ। ਇਸ ਸਬੰਧੀ ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕੀਤੀ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਦਾ ਸਾਥ ਦੇਣ ਲਈ ਕਿਹਾ।

Reported by: PTC Punjabi Desk | Edited by: Pushp Raj  |  September 06th 2023 03:47 PM |  Updated: September 06th 2023 03:47 PM

Sonu Sood: ਪੰਜਾਬ 'ਚ ਵਧ ਰਹੇ ਨਸ਼ਿਆਂ 'ਤੇ ਬੋਲੇ ਸੋਨੂੰ ਸੂਦ, ਕਿਹਾ- ਆਓ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ

Sonu Sood Spoke about drug cases in Punjab:  ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਪੰਜਾਬ 'ਚ ਵਧ ਰਹੇ ਨਸ਼ੇ ਤੋਂ ਚਿੰਤਤ ਹਨ। ਇਸ ਸਬੰਧੀ ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕੀਤੀ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਦਾ ਸਾਥ ਦੇਣ ਲਈ ਕਿਹਾ। 

ਸੋਨੂੰ ਸੂਦ ਦੀ ਇਸ ਵੀਡੀਓ ਕਲਿੱਪ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਲਈ ਅਦਾਕਾਰ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ।

ਅਭਿਨੇਤਾ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਗੱਭਰੂ-ਜਵਾਨਾਂ ਲਈ ਜਾਣੀ ਜਾਂਦੀ ਹੈ। ਪਰ ਹੁਣ ਲੰਬੇ ਸਮੇਂ ਤੋਂ ਲੋਕ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ੇ ਦੀ ਬਹੁਤਾਤ ਹੈ। ਨਵੀਂ ਪੀੜ੍ਹੀ-ਨੌਜਵਾਨ ਨਸ਼ਿਆਂ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੈ। 

ਉਨ੍ਹਾਂ ਕਿਹਾ ਕਿ ਜਦੋਂ ਉਹ ਖੁਦ ਮੋਗਾ ਜਾਂ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਜਾਂਦੇ ਹਨ ਤਾਂ ਨੌਜਵਾਨ ਕਾਫੀ ਹੱਦ ਤੱਕ ਨਸ਼ਿਆਂ ਦੀ ਗ੍ਰਿਫ਼ਤ ਵਿਚ ਨਜ਼ਰ ਆਉਂਦੇ ਹਨ। ਇਹੀ ਕਾਰਨ ਹੈ ਕਿ ਅਪਰਾਧ ਵਧਦੇ ਹਨ, ਕਿਉਂਕਿ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਖਰੀਦਣ ਲਈ ਪੈਸੇ ਦੀ ਲੋੜ ਹੁੰਦੀ ਹੈ।

ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਮੁਹਿੰਮ ਵੀ ਚਲਾਈ ਸੀ। ਇਸ ਤਹਿਤ 280 ਦੇ ਕਰੀਬ ਬੱਚਿਆਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਕਰਾਉਣ ਦਾ ਉਪਰਾਲਾ ਕੀਤਾ ਗਿਆ ਪਰ ਬਹੁਤ ਸਾਰੇ ਲੋਕ ਨਾ ਪਹੁੰਚ ਸਕਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

ਹੋਰ ਪੜ੍ਹੋ: 'khushi ਦੀ ਸਫਲਤਾ ਮਗਰੋਂ ਵਿਜੇ ਦੇਵਰਕੋਂਡਾ ਨੇ ਕੀਤਾ ਵੱਡਾ ਐਲਾਨ, ਅਦਾਕਾਰ ਨੇ 100 ਲੋੜਵੰਦ ਪਰਿਵਾਰਾਂ 'ਚ1 ਕਰੋੜ ਰੁਪਏ ਵੰਡਣ ਦਾ ਕੀਤਾ ਵਾਅਦਾ

 ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ। ਸੋਨੂੰ ਸੂਦ ਨੇ ਕਿਹਾ ਕਿ ਜੋ ਨੌਜਵਾਨ ਬੱਚੇ/ਨੌਜਵਾਨ ਨਸ਼ਿਆਂ ਤੋਂ ਪ੍ਰਭਾਵਿਤ ਹਨ, ਉਨ੍ਹਾਂ ਬਾਰੇ ਦੱਸਿਆ ਜਾਵੇ। ਅਸੀਂ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ। ਇਹ ਸਭ ਉਦੋਂ ਹੀ ਸੰਭਵ ਹੈ ਜਦੋਂ ਇਸ ਮੁਹਿੰਮ ਦਾ ਸਾਥ ਦਿੱਤਾ ਜਾਵੇ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network