Sunny Deol : ਸੰਨੀ ਦਿਓਲ ਨੇ ਖ਼ਾਸ ਅੰਦਾਜ਼ 'ਚ ਮਾਂ ਪ੍ਰਕਾਸ਼ ਕੌਰ ਨੂੰ ਦਿੱਤੀ ਜਨਮਦਿਨ ਦੀ ਵਧਾਈ, ਤਸਵੀਰਾਂ ਦੇ ਨਾਲ ਸਾਂਝਾ ਕੀਤਾ ਪਿਆਰਾ ਮੈਸੇਜ

ਸੰਨੀ ਦਿਓਲ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਪ੍ਰਕਾਸ਼ ਕੌਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਸੰਨੀ ਦਿਓਲ ਨੇ ਆਪਣੀ ਮਾਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਮਾਂ ਬੇਟੇ ਦਾ ਪਿਆਰ ਦੇਖਣ ਨੂੰ ਮਿਲ ਰਿਹਾ ਹੈ।

Reported by: PTC Punjabi Desk | Edited by: Pushp Raj  |  September 01st 2023 12:44 PM |  Updated: September 01st 2023 12:44 PM

Sunny Deol : ਸੰਨੀ ਦਿਓਲ ਨੇ ਖ਼ਾਸ ਅੰਦਾਜ਼ 'ਚ ਮਾਂ ਪ੍ਰਕਾਸ਼ ਕੌਰ ਨੂੰ ਦਿੱਤੀ ਜਨਮਦਿਨ ਦੀ ਵਧਾਈ, ਤਸਵੀਰਾਂ ਦੇ ਨਾਲ ਸਾਂਝਾ ਕੀਤਾ ਪਿਆਰਾ ਮੈਸੇਜ

Sunny Deol on  Prakash Kaur birthday: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਗਦਰ -2' ਦੀ ਕਾਮਯਾਬੀ ਦਾ ਜਸ਼ਨ ਮਨਾ ਰਹੇ ਹਨ। ਅੱਜ ਸੰਨੀ ਦਿਓਲ ਦੀ ਮਾਂ ਤੇ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਦਾ ਜਨਮਦਿਨ ਹੈ। ਇਸ ਖ਼ਾਸ ਮੌਕੇ  'ਤੇ ਪੁੱਤਰ ਸੰਨੀ ਦਿਓਲ ਨੇ ਆਪਣੀ ਮਾਂ ਨੂੰ ਖ਼ਾਸ ਅੰਦਾਜ਼ 'ਚ ਜਨਮਦਿਨ ਦੀ ਵਧਾਈ ਦਿੱਤੀ ਹੈ। 

ਦੱਸ ਦਈਏ ਕਿ ਅਦਾਕਾਰ ਸੰਨੀ ਦਿਓਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਸੰਨੀ ਦਿਓਲ ਦੀ ਫਿਲਮ 'ਗਦਰ 2' ਹਰ ਦਿਨ ਨਵੇਂ ਰਿਕਾਰਡ ਬਣਾ ਰਹੀ ਹੈ। ਫਿਲਮ ਨੇ 21ਵੇਂ ਦਿਨ 482 ਕਰੋੜ ਦੀ ਕਮਾਈ ਕਰ ਲਈ ਹੈ ਅਤੇ ਤੇਜ਼ੀ ਨਾਲ 500 ਕਰੋੜ ਵੱਲ ਵਧ ਰਹੀ ਹੈ।

 ਇਸੇ ਵਿਚਕਾਰ  ਸੰਨੀ ਦਿਓਲ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਪ੍ਰਕਾਸ਼ ਕੌਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਸੰਨੀ ਦਿਓਲ ਨੇ ਆਪਣੀ ਮਾਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਮਾਂ ਬੇਟੇ ਦਾ ਪਿਆਰ ਦੇਖਣ ਨੂੰ ਮਿਲ ਰਿਹਾ ਹੈ। 

ਸੰਨੀ ਦਿਓਲ ਨੇ ਮਾਂ ਨਾਲ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਬੇਹੱਦ ਪਿਆਰਾ ਮੈਸੇਜ਼ ਵੀ ਲਿਖਿਆ ਹੈ। ਸੰਨੀ ਦਿਓਲ ਨੇ ਆਪਣੀ ਪੋਸਟ 'ਚ ਲਿਖਿਆ, 'ਮੰਮਾ ਹੈੱਪੀ ਬਰਥਡੇ ਲਵ ਯੂ।' 

ਦੱਸ ਦੀਏ ਕਿ ਤਾਰਾ ਸਿੰਘ ਦੇ ਫੈਨਜ਼ ਨੂੰ ਮਾਂ ਬੇਟੇ ਦੀਆਂ ਇਹ ਪਿਆਰੀਆਂ ਤਸਵੀਰਾਂ ਬਹੁਤ ਪਸੰਦ ਆ ਰਹੀਆਂ ਹਨ। ਫੈਨਜ਼ ਮਾਂ ਬੇਟੇ ਦੀ  ਜੋੜੀ 'ਤੇ ਖੂਬ  ਪਿਆਰ ਲੁਟਾ ਰਹੇ ਹਨ ।  ਸੰਨੀ ਦਿਓਲ ਦੀ ਪਰਸਨਲ ਲਾਈਫ ਬਾਰੇ ਗੱਲ ਕੀਤੀ ਜਾਏ ਤਾਂ ਉਹ ਧਰਮਿੰਦਰ ਤੇ ਪ੍ਰਕਾਸ਼ ਕੌਰ ਦੇ ਸਭ ਤੋਂ ਵੱਡੇ ਬੇਟੇ ਹਨ । ਧਰਮਿੰਦਰ ਦਾ ਪਹਿਲਾ ਵਿਆਹ ਪ੍ਰਕਾਸ਼ ਕੌਰ ਨਾਲ ਹੋਇਆ ਸੀ । ਇਸ ਤੋਂ ਬਾਅਦ ਧਰਮਿੰਦਰ ਨੇ ਧਰਮ ਬਦਲ ਕੇ ਹੇਮਾ ਮਾਲਿਨੀ ਨਾਲ ਲਵ ਮੈਰਿਜ ਕੀਤੀ ਸੀ । 

ਸੰਨੀ ਦਿਓਲ ਦੇ ਵਰਕ  ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫ਼ਿਲਮ 'ਗਦਰ 2' 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੇ ਰਿਲੀਜ਼ ਦੇ 21 ਦਿਨਾਂ ਦੇ ਅੰਦਰ ਹੀ 482 ਕਰੋੜ ਦੀ ਕਮਾਈ ਕੀਤੀ। ਇਸ ਦੇ ਨਾਲ ਹੀ ਇਹ ਫਿਲਮ ਬਾਲੀਵੁੱਡ ਦੀ ਦੂਜੀ ਸਭ ਤੋਂ ਜ਼ਿਆਦਾ ਕਮਾਈ ਵਾਲੀ ਫਿਲਮ ਬਣ ਗਈ ਹੈ। ਫਿਲਮ ਹੁਣ ਤੇਜ਼ੀ ਨਾਲ 500 ਕਰੋੜ ਦੇ ਅੰਕੜੇ ਵੱਲ ਵਧ ਰਹੀ ਹੈ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network