ਖ਼ੂਬਸੂਰਤ ਲਫ਼ਜ਼ਾਂ ਤੇ ਅਮਰਿੰਦਰ ਗਿੱਲ ਦੀ ਮਨਮੋਹਕ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਟਾਈਟਲ ਟਰੈਕ

Reported by: PTC Punjabi Desk | Edited by: Lajwinder kaur  |  July 26th 2022 09:54 PM |  Updated: July 26th 2022 09:54 PM

ਖ਼ੂਬਸੂਰਤ ਲਫ਼ਜ਼ਾਂ ਤੇ ਅਮਰਿੰਦਰ ਗਿੱਲ ਦੀ ਮਨਮੋਹਕ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਟਾਈਟਲ ਟਰੈਕ

Chhalla Mud Ke Nahi Aaya Title Song: ਗਾਇਕ ਅਤੇ ਐਕਟਰ ਅਮਰਿੰਦਰ ਗਿੱਲ ਜੋ ਕਿ ਏਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦੇ ਕਾਰਨ ਚਰਚਾ 'ਚ ਬਣੇ ਹੋਏ ਹਨ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਹਰ ਕੋਈ ਉਨ੍ਹਾਂ ਦੀ ਫ਼ਿਲਮ ਨੂੰ ਲੈ ਕੇ ਕਾਫੀ ਜ਼ਿਆਦਾ ਉਤਸੁਕ ਹਨ। ਹੁਣ ਫ਼ਿਲਮ ਦਾ ਟਾਈਟਲ ਟਰੈਕ ਵੀ ਰਿਲੀਜ਼ ਹੋ ਗਿਆ ਹੈ।

Image Source: YouTube

ਹੋਰ ਪੜ੍ਹੋ : ‘Ghum Hai Kisikey Pyaar Meiin’ ਸ਼ੋਅ ਦੀ ਇਸ ਅਦਾਕਾਰਾ ਨੂੰ ਵਿਆਹ ਦੇ ਕੁਝ ਮਹੀਨਿਆਂ ਬਾਅਦ ਮਿਲੀ ਇੰਨੀ ਵੱਡੀ ਖੁਸ਼ਖਬਰੀ, ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

inside imge of chhalla mud de nahi aaya Image Source: YouTube

ਲੋਕ ਗੀਤ ਛੱਲਾ ਜਿਸ ਨੂੰ ਪਹਿਲਾਂ ਵੀ ਬਹੁਤ ਸਾਰੇ ਗਾਇਕ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰ ਚੁੱਕੇ ਹਨ। ਪਰ ਇਸ ਵਾਰ ਅਮਰਿੰਦਰ ਗਿੱਲ ਨੇ ਆਪਣੀ ਗਾਇਕੀ ਦੇ ਨਾਲ ‘ਛੱਲਾ’ ਗੀਤ ਨੂੰ ਇੱਕ ਨਵਾਂ ਮੁਕਾਮ ਦੇ ਦਿੱਤਾ ਹੈ। ਜੀ ਹਾਂ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਟਾਈਟਲ ਟਰੈਕ ਗਾਇਕ ਅਮਰਿੰਦਰ ਗਿੱਲ ਦੀ ਆਵਾਜ਼ 'ਚ ਹੀ ਰਿਲੀਜ਼ ਹੋਇਆ ਹੈ।

ਇਸ ਗੀਤ ਦੇ ਬੋਲ ਬੀਰ ਸਿੰਘ ਨੇ ਲਿਖੇ ਨੇ। ਜਿਸ 'ਚ ਉਨ੍ਹਾਂ ਨੇ ਪੰਜਾਬੀ ਮਾਵਾਂ ਦੀਆਂ ਕੁਰਬਾਨੀਆਂ ਤੇ ਮਜ਼ਬੂਰੀਆਂ ਕਰਕੇ ਪ੍ਰਦੇਸ਼ਾਂ ‘ਚ ਮਿੱਟੀ ਨਾਲ ਮਿੱਟੀ ਹੁੰਦੇ ਪੰਜਾਬੀ ਗੱਭਰੂਆਂ ਦੇ ਹਾਲਾਤਾਂ ਨੂੰ ਬਿਆਨ ਕੀਤਾ ਹੈ। ਇਸ ਗੀਤ ਨੂੰ Lowkey ਨੇ ਮਿਊਜ਼ਿਕ ਦਿੱਤਾ ਹੈ। ਇਸ ਗੀਤ ਨੂੰ Rhythm Boyz ਦੇ ਯੂਟਿਊਬ ਚੈਨਲ ਉੱਤੇ ਆਡੀਓ ਟਰੈਕ ‘ਚ ਰਿਲੀਜ਼ ਕੀਤਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Chhalla Mud Ke Nahi Aaya Teaser Out: Get ready for Amrinder Gill-starrer periodic drama Image Source: YouTube

ਫ਼ਿਲਮ ਰਿਦਮ ਬੁਆਏਜ਼ ਦੇ ਬੈਨਰ ਹੇਠ ਰਿਲੀਜ਼ ਹੋ ਰਹੀ ਹੈ, ਜਿਸ ਵਿੱਚ ਅਮਰਿੰਦਰ ਗਿੱਲ, ਸਰਗੁਣ ਮਹਿਤਾ, ਸਿਡਨੀ ਐਬਰਵਿਨ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਰਾਜ ਕਾਕੜਾ ਤੇ ਕਈ ਹੋਰ ਕਲਾਕਾਰ ਇਸ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ, ਜਦਕਿ ਫ਼ਿਲਮ ‘ਚ ਨਿਰਦੇਸ਼ਨ ਖੁਦ ਅਮਰਿੰਦਰ ਗਿੱਲ ਦੇ ਰਹੇ ਹਨ। ਇਹ ਫ਼ਿਲਮ ਇਸੇ ਹਫਤੇ 29 ਜੁਲਾਈ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network