ਸਿੱਧੂ ਮੂਸੇਵਾਲਾ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭੇਜਿਆ ਸ਼ੋਕ ਸੰਦੇਸ਼, ਮੂਸੇਵਾਲਾ ਦੀ ਮੌਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ
ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ (Sidhu Moose Wala ) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।ਜਿਸ ਤੋਂ ਬਾਅਦ ਉਸ ਦੀ ਅੰਤਿਮ ਅਰਦਾਸ ਅਤੇ ਭੋਗ ਅੱਜ ਮਾਨਸਾ ‘ਚ ਪਾਇਆ ਗਿਆ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ-ਨਾਲ ਕਈ ਸਿਆਸੀ ਹਸਤੀਆਂ ਨੇ ਉਸ ਦੇ ਦਿਹਾਂਤ ‘ਤੇ ਦੁੱਖ ਜਤਾਇਆ ਅਤੇ ਕਈ ਸਿਆਸੀ ਆਗੂ ਉਸ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ।
ਹੋਰ ਪੜ੍ਹੋ : ਮੁੰਬਈ ‘ਚ ਸਿੱਧੂ ਮੂਸੇਵਾਲਾ ਨੂੰ ਜਿੰਮੀ ਸ਼ੇਰਗਿੱਲ, ਸਲੀਮ ਮਰਚੈਂਟ ਸਮੇਤ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਇਸੇ ਦੌਰਾਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇੱਕ ਸ਼ੋਕ ਸੰਦੇਸ਼ ਭੇਜਿਆ ਹੈ । ਜਿਸ ‘ਚ ਲਿਖਿਆ ਗਿਆ ਸੀ ਕਿ ‘ਸਤਿਕਾਰਯੋਗ ਸਰਦਾਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਜੀ,ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ਵਿਚ ਆਪ ਜੀ ਦੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਦੁੱਖ ਦੀ ਇਸ ਘੜੀ ਵਿੱਚ ਮੈਂ ਆਪ ਜੀ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਸ਼ਰੀਕ ਹੁੰਦਾ ਹੋਇਆ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। ਇਸ ਤੋਂ ਇਲਾਵਾ ਇਸ ਸ਼ੋਕ ਸੰਦੇਸ਼ ‘ਚ ਹੋਰ ਵੀ ਬਹੁਤ ਕੁਝ ਲਿਖਿਆ ਗਿਆ ਹੈ । ਜਿਸ ‘ਚ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।
Image Source: Twitter
ਦੱਸ ਦਈਏ ਕਿ ਬੀਤੀ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਕੁਝ ਹਥਿਆਰਬੰਦ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਮਾਮਲੇ ‘ਚ ਪੁਲਿਸ ਨੇ ਅੱਠ ਦੇ ਕਰੀਬ ਸ਼ਾਰਪ ਸ਼ੂਟਰ ਨੂੰ ਵੀ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਤੋਂ ਸਖਤੀ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।
View this post on Instagram