ਲਾਲ ਕਿਲ੍ਹਾ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰਾਂ ਨੂੰ ਅਦਾਲਤ ਵੱਲੋਂ ਸੰਮਨ ਜਾਰੀ
ਲਾਲ ਕਿਲ੍ਹਾ ਮਾਮਲੇ ਨੂੰ ਲੈ ਕੇ ਦਿੱਲੀ ਦੀ ਇੱਕ ਅਦਾਲਤ ਨੇ ਅਦਾਕਾਰ ਦੀਪ ਸਿੱਧੂ ਸਮੇਤ ਇਸ ਮਾਮਲੇ ਦੇ ਹੋਰ ਮੁਲਜਮਾਂ ਨੂੰ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਦੀਪ ਸਿੱਧੂ ‘ਤੇ ਹੰਗਾਮੇ ਦਾ ਮੁੱਖ ਸਾਜ਼ਿਸ਼ਕਰਤਾ ਹੋਣ ਦਾ ਇਲਜ਼ਾਮ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਮਾਮਲੇ ਵਿੱਚ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ 17 ਅਪ੍ਰੈਲ ਨੂੰ ਉਹ ਜ਼ਮਾਨਤ ‘ਤੇ ਰਿਹਾਅ ਹੋਇਆ ਸੀ।
ਹੋਰ ਪੜ੍ਹੋ :
ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬੀ ਕਲਾਕਾਰਾਂ ’ਤੇ ਦਰਜ ਕੀਤੇ ਕੇਸਾਂ ’ਤੇ ਚੁੱਕੇ ਗਏ ਸਵਾਲ
ਮਾਮਲੇ ਦੀ ਗੱਲ ਕੀਤੀ ਜਾਵੇ ਤਾਂ 26 ਜਨਵਰੀ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਟਰੈਕਟਰ ਪਰੇਡ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ ਸੀ, ਜਿਸ ਵਿੱਚ ਕਿਸਾਨਾਂ ਸਣੇ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸੀ। ਪੁਲਿਸ ਨੇ 17 ਜੂਨ ਨੂੰ ਸੁਪਪਲੲਮੲਨਟੳਰੇ ਚਾਰਜਸ਼ੀਟ ਦਾਖਲ ਕੀਤੀ ਸੀ। ਦਿੱਲੀ ਦੀ ਇੱਕ ਅਦਾਲਤ ਨੇ 19 ਜੂਨ ਨੂੰ ਗਣਤੰਤਰ ਦਿਵਸ ਹੰਗਾਮੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਸੀ।
ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ 29 ਜੂਨ ਨੂੰ ਤਲਬ ਕੀਤਾ ਹੈ। ਮਨਿੰਦਰ ਸਿੰਘ ਅਤੇ ਖੇਮਪ੍ਰੀਤ ਸਿੰਘ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਜੋ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹਨ। ਇਨ੍ਹਾਂ ਦੋਵਾਂ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਜ਼ਮਾਨਤ ’ਤੇ ਬਾਹਰ ਹਨ।