ਹਰਭਜਨ ਸਿੰਘ ਨੇ ਕੀਤੀ ਗੁਰਦਾਸ ਮਾਨ ਦੇ ਨਵੇਂ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਦੀ ਕੀਤੀ ਸ਼ਲਾਘਾ, ਕਿਹਾ ਬਹੁਤ ਹੀ ਸੋਹਣਾ ਗੀਤ
Harbhajan Singh praised Gurdas Maan's new song : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਹਾਲ ਹੀ ਵਿੱਚ ਆਪਣੇ ਨਵੇਂ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਗੁਰਦਾਸ ਮਾਨ ਦੇ ਇਸ ਵੀਡੀਓ ਗੀਤ ਨੂੰ ਦਰਸ਼ਕਾਂ ਤੇ ਪੰਜਾਬੀ ਇੰਡਸਟਰੀ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਗੁਰਦਾਸ ਮਾਨ ਦੇ ਨਵੇਂ ਗੀਤ ਦੀ ਤਾਰੀਫ ਕੀਤੀ ਹੈ।
Image Source: Twitter
ਦੱਸ ਦਈਏ ਜਿਥੇ ਇੱਕ ਪਾਸੇ ਵੱਡੀ ਗਿਣਤੀ ਵਿੱਚ ਲੋਕ ਗੁਰਦਾਸ ਮਾਨ ਦੇ ਇਸ ਨਵੇਂ ਗੀਤ ਨੂੰ ਬੇਹੱਦ ਪਸੰਦ ਕਰ ਰਹੇ ਹਨ, ਉਥੇ ਹੀ ਕੁਝ ਲੋਕ ਅਜਿਹੇ ਵੀ ਹਨ, ਜੋ ਗੁਰਦਾਸ ਮਾਨ ਦੇ ਇਸ ਗੀਤ ਦੀ ਨਿਖੇਧੀ ਵੀ ਕਰ ਰਹੇ ਹਨ।
ਪੰਜਾਬੀ ਗਾਇਕਾਂ ਤੋਂ ਬਾਅਦ ਹੁਣ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਗੁਰਦਾਸ ਮਾਨ ਦੇ ਹੱਕ ਵਿੱਚ ਇਹ ਗੀਤ ਨੂੰ ਲੈ ਕੇ ਪੋਸਟ ਕੀਤੀ ਹੈ। ਇਸ ਦੇ ਨਾਲ ਹੀ ਹਰਭਜਨ ਨੇ ਗੁਰਦਾਸ ਮਾਨ ਲਈ ਪੋਸਟ ਵੀ ਸ਼ੇਅਰ ਕੀਤੀ ਹੈ।
ਹਰਭਜਨ ਸਿੰਘ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਟਵੀਟ ਸ਼ੇਅਰ ਕਰਦੇ ਹੋਏ ਲਿਖਿਆ- "ਗੁਰਦਾਸ ਮਾਨ ਸਾਬ ਤੁਸੀ ਹਮੇਸ਼ਾ ਸਾਡੀ ਸ਼ਾਨ ਹੋ... ਵਾਹਿਗੁਰੂ ਮੇਹਰ ਕਰੇ ਤੇ ਸਭ ਨੂੰ ਸੁਮੱਤ ਦੇਵੇ.... ਬਹੁਤ ਸੋਹਣਾ ਵੀਡੀਓ ਤੇ ਗਾਣਾ ਇੱਕ ਬਹੁਤ ਹੀ ਸੋਹਣਾ ਸੰਦੇਸ਼ ਸਾਰਿਆਂ ਲਈ ?"
Image Source: Twitter
ਦੱਸ ਦਈਏ ਕਿ ਹਰਭਜਨ ਸਿੰਘ ਤੋਂ ਇਲਾਵਾ ਗਾਇਕ ਗਿੱਪੀ ਗਰੇਵਾਲ ਅਤੇ ਦਿਲਜੀਤ ਦੋਸਾਂਝ ਨੇ ਵੀ ਗੁਰਦਾਸ ਮਾਨ ਦੇ ਨਵੇਂ ਗੀਤ ਦੀ ਖੂਬ ਤਾਰੀਫ਼ ਕੀਤੀ ਹੈ। ਦੋਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਗੁਰਦਾਸ ਮਾਨ ਨੂੰ ਪੰਜਾਬ ਦੀ ਸ਼ਾਨ ਕਿਹਾ।
ਦੱਸ ਦੇਈਏ ਕਿ ਆਪਣੇ ਨਵੇਂ ਗੀਤ `ਗੱਲ ਸੁਣੋ ਪੰਜਾਬੀ ਦੋਸਤੋ`ਰਾਹੀਂ ਗੁਰਦਾਸ ਮਾਨ ਨੇ ਆਪਣੇ ਨਾਲ ਬੀਤੇ ਸਾਲ 2019 ਦੇ ਦਰਦ ਨੂੰ ਬਿਆਨ ਕੀਤਾ ਹੈ। ਇੱਕ ਪ੍ਰੈੱਸ ਕਾਨਫ਼ਰੰਸ `ਚ ਗੁਰਦਾਸ ਮਾਨ ਆਪਣੇ ਪੰਜਾਬੀ ਤੇ ਹਿੰਦੀ ਭਾਸ਼ਾ `ਤੇ ਬਿਆਨ ਨੂੰ ਲੈ ਕੇ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ। ਉਸ ਦੌਰਾਨ ਕਲਾਕਾਰ ਨੇ ਕਿਹਾ ਸੀ ਕਿ ਦੇਸ਼ `ਚ ਇੱਕ ਅਜਿਹੀ ਭਾਸ਼ਾ ਵੀ ਹੋਣੀ ਚਾਹੀਦੀ ਹੈ, ਜੋ ਹਰ ਕਿਸੇ ਦੀ ਗੱਲਬਾਤ ਨੂੰ ਅਤੇ ਆਪਸੀ ਰਾਬਤੇ ਨੂੰ ਸੌਖਾ ਬਣਾ ਦਵੇ।
Image Source: Twitter
ਭਾਵ ਜਿਵੇਂ ਕਿ ਕੋਈ ਉੱਤਰ ਭਾਰਤ ਦਾ ਵਿਅਕਤੀ ਦੱਖਣੀ ਭਾਰਤ ਜਾ ਰਿਹਾ ਹੈ ਤਾਂ ਇੱਕ ਭਾਸ਼ਾ ਹੋਣ ਨਾਲ ਉਸ ਨੂੰ ਅਸਾਨੀ ਹੋਵੇਗੀ। ਉਨ੍ਹਾਂ ਨੇ ਪੰਜਾਬੀ ਨੂੰ ਮਾਂ ਬੋਲੀ ਤੇ ਹਿੰਦੀ ਨੂੰ ਮਾਸੀ ਕਿਹਾ ਸੀ। ਜਿਸ ਤੋਂ ਬਾਅਦ ਮਾਨ ਦਾ ਸੋਸ਼ਲ ਮੀਡੀਆ `ਤੇ ਜ਼ਬਰਦਸਤ ਵਿਰੋਧ ਕੀਤਾ ਗਿਆ। ਫਿਲਹਾਲ ਆਪਣੇ ਨਵੇਂ ਗੀਤ ਦੇ ਜਰਿਏ ਕਲਾਕਾਰ ਵੱਲੋਂ ਆਪਣੇ ਦਰਦ ਨੂੰ ਬਿਆਨ ਕਰਦੇ ਹੋਏ ਕਈ ਲੋਕਾਂ ਨੂੰ ਕਈ ਸਵਾਲਾਂ ਦੇ ਜਵਾਬ ਦਿੰਦੇ ਹੋਏ ਨਜ਼ਰ ਆ ਰਹੇ ਹਨ।
Gurdas Maan sahb @gurdasmaan tusi Sadi Shaan ho.. waheguru meher Kare te sab nu samaat deve .. both sohna video te gaana ek msg sareya layi ? https://t.co/844i2csdFJ
— Harbhajan Turbanator (@harbhajan_singh) September 8, 2022