ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਅਦਾਕਾਰ ਦਰਸ਼ਨ ਔਲਖ ਨੇ ਸੰਗਤਾਂ ਨੂੰ ਦਿੱਤੀ ਵਧਾਈ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ (Sri guru tegh bahadur ji) ਦਾ ਅੱਜ ਪ੍ਰਕਾਸ਼ ਦਿਹਾੜਾ (Parkash Purb) ਦੇਸ਼ ਅਤੇ ਦੁਨੀਆ ਭਰ ‘ਚ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਦੇਸ਼ ਭਰ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ । ਪੰਜਾਬੀ ਸਿਤਾਰਿਆਂ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੱਤੀ ਹੈ । ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ।
image From instagram
ਹੋਰ ਪੜ੍ਹੋ : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ
ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਕਿ ‘ਧੰਨੁ ਧੰਨੁ ਪਿਤਾ ਧੰਨੁ ਧੰਨੁ ਕੁਲੁ॥ਧੰਨੁ ਧੰਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ॥ ੧ਓ ਧੰਨ ਧੰਨ ਨੌਵੇਂ ਪਾਤਸਾਹਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਨੇ ਅੱਜ ਦੇ ਦਿਹਾੜੇ ਪਿਤਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਾਤਾ ਨਾਨਕੀ ਜੀ ਦੇ ਗ੍ਰਹਿ ਸ੍ਰੀ ਅੰਮਿ੍ਤਸਰ ਵਿਖੇ ਅਵਤਾਰ ਧਾਰਿਆ ਸੀ ਗੁਰੂ ਸਾਹਿਬ ਜੀ ਦੇ ਪ੍ਰਕਾਸ ਪੁਰਬ"ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ॥
image From instagram
ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਆਪ ਕੁਰਬਾਨ ਕਰ ਦਿੱਤਾ ਸੀ । ਆਪ ਮਹਿਜ਼ ੧੪ ਸਾਲ ਦੇ ਸਨ ਜਦੋਂ ਮੁਗਲਾਂ ਖਿਲਾਫ ਬਹਾਦਰੀ ਦੇ ਨਾਲ ਯੁੱਧ ਦੇ ਮੈਦਾਨ ‘ਚ ਲੜੇ ਸਨ । ਜਿਸ ਤੋਂ ਬਾਅਦ ਆਪ ਜੀ ਦੇ ਪਿਤਾ ਜੀ ਨੇ ਉਨ੍ਹਾਂ ਦਾ ਨਾਂਅ ਤੇਗ ਮੱਲ ਤੋਂ ਤੇਗ ਬਹਾਦਰ ਰੱਖ ਦਿੱਤਾ ਸੀ । ਆਪ ਤਿਆਗ, ਬਲਿਦਾਨ ਦੀ ਮੂਰਤ ਸਨ ਅਤੇ ਕਿਸੇ ਦਾ ਦੁੱਖ ਨਹੀਂ ਸਨ ਵੇਖ ਸਕਦੇ । ਆਪ ਜੀ ਦੀ ਕੁਰਬਾਨੀ ਦੇ ਕਾਰਨ ਉਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਆਖਿਆ ਜਾਂਦਾ ਹੈ ।
View this post on Instagram