ਆਜ਼ਾਦੀ ਘੁਲਾਟੀਏ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਿਹਾੜੇ ‘ਤੇ ਦਰਸ਼ਨ ਔਲਖ ਨੇ ਪੋਸਟ ਪਾ ਕੇ ਦਿੱਤੀ ਸ਼ਰਧਾਂਜਲੀ
ਦੇਸ਼ ਦੀ ਆਜ਼ਾਦੀ ਲਈ ਜਦੋਂ ਵੀ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਦੀ ਗੱਲ ਚੱਲਦੀ ਹੈ ਤਾਂ ਪੰਜਾਬੀਆਂ ਦਾ ਨਾਂ ਸਭ ਤੋਂ ਉਪਰ ਆਉਂਦਾ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਆਦਿ ਅਜਿਹੇ ਜਾਂਬਾਜ਼ ਪੰਜਾਬੀ ਨੌਜਵਾਨ ਸਨ, ਜਿਨ੍ਹਾਂ ਦਾ ਨਾਂ ਅੱਜ ਵੀ ਦੇਸ਼ ਅੰਦਰ ਬੜੇ ਫ਼ਖਰ ਅਤੇ ਗੌਰਵ ਨਾਲ ਲਿਆ ਜਾਂਦਾ ਹੈ। ਅੱਜ ਪੂਰਾ ਦੇਸ਼ ਮਹਾਨ ਆਜ਼ਾਦੀ ਘੁਲਾਟੀਏ ਕਰਤਾਰ ਸਿੰਘ ਸਰਾਭਾ ਨੂੰ ਪ੍ਰਣਾਮ ਕਰ ਰਹੇ ਹਨ।
image source: Instagram
ਪੰਜਾਬੀ ਅਤੇ ਬਾਲੀਵੁੱਡ ਐਕਟਰ ਦਰਸ਼ਨ ਔਲਖ ਨੇ ਵੀ ਆਪਣੇ ਸੋਸ਼ਲ ਮੀਡੀਆ ਉੱਤੇ ਆਜ਼ਾਦੀ ਘੁਲਾਟੀਏ ਕਰਤਾਰ ਸਿੰਘ ਸਰਾਭਾ ਦੀ ਤਸਵੀਰ ਸ਼ੇਅਰ ਕਰਦੇ ਹੋਏ ਸਲਾਮ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ- ‘ਅੱਜ, 16 ਨਵੰਬਰ, is #martyrdomday of The #great #revolutionary #sardarkartarsinghsarabhaji’
ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਕਰਤਾਰ ਸਿੰਘ ਸਰਾਭਾ 1915 ਵਿੱਚ ਭਾਰਤ ਵਿੱਚ ਵਾਪਸ ਆਏ ਅਤੇ ਬਰਤਾਨਵੀ ਸਰਕਾਰ ਖਿਲਾਫ਼ ਗਦਰ ਦੀ ਤਿਆਰੀ ਕਰਨ ਲੱਗੇ ਪਰ ਸਰਕਾਰ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਪਤਾ ਲੱਗ ਗਿਆ ਅਤੇ 16 ਨਵੰਬਰ 1915 ਵਿੱਚ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ’। ਦੱਸ ਦਈਏ ਕਰਤਾਰ ਸਿੰਘ ਸਰਾਭਾ ਨੇ 19 ਸਾਲ ਦੀ ਉਮਰ ਵਿੱਚ ਸ਼ਹਾਦਤ ਦਾ ਜਾਮ ਪੀ ਲਿਆ ਸੀ। ਜਿਸ ਕਰਕੇ ਹਰ ਕੋਈ ਅੱਜ ਇਸ ਮਹਾਨ ਯੋਧੇ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਮਹਾਨ ਇਨਕਲਾਬੀ ਕਰਤਾਰ ਸਿੰਘ ਸਰਾਭਾ ਤੇ ਉਹਨਾਂ ਦੇ ਸਾਥੀਆਂ ਨੂੰ ਕੋਟਿ ਕੋਟਿ ਨਮਨ ਕਰ ਰਹੇ ਨੇ ।
image source: Instagram
ਦੱਸ ਦਈਏ ਹਾਲ ਹੀ ‘ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ 1947 ਵਿੱਚ ਮੁਲਕ ਨੂੰ ਮਿਲੀ ਆਜ਼ਾਦੀ ਨੂੰ ‘ਭੀਖ’ ਦੱਸਿਆ ਹੈ। ਉਸ ਦੇ ਇਸ ਬਿਆਨ ਤੋਂ ਬਾਅਦ ਦੇਸ਼ ਭਰ ਤੋਂ ਬਾਅਦ ਕੰਗਨਾ ਦਾ ਵਿਰੋਧ ਹੋ ਰਿਹਾ ਹੈ। ਕੰਗਨਾ ਰਣੌਤ ਨੂੰ ਦੇਸ਼ ਦੀ ਆਜ਼ਾਦੀ ਦੇ ਲਈ ਸ਼ਹੀਦ ਹੋਏ ਯੋਧਿਆਂ ਤੋਂ ਜਾਣੂ ਕਰਵਾਉਣ ਦੀ ਜ਼ਰੂਰਤ ਹੈ। ਜਿਸ ਤੋਂ ਉਸ ਨੂੰ ਪਤਾ ਚੱਲ ਸਕੇ ਕਿ ਦੇਸ਼ ਦੀ ਆਜ਼ਾਦੀ ਲਈ ਕਿੰਨੇ ਲੋਕਾਂ ਨੂੰ ਸ਼ਹੀਦੀ ਦਿੱਤੀ ਹੈ। ਆਜ਼ਾਦੀ ਇੰਨੀ ਆਸਾਨ ਨਹੀਂ ਮਿਲੀ ਹੈ, ਵੱਡੀ ਗਿਣਤੀ ‘ਚ ਦੇਸ਼ ਭਗਤਾਂ ਨੇ ਕੁਰਬਾਨੀਆਂ ਦਿੱਤੀਆਂ ਹਨ।