ਲੋਕ ਗਾਇਕਾ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦਿਹਾਂਤ,ਅਮਰਿੰਦਰ ਗਿੱਲ ਸਣੇ ਕਈ ਗਾਇਕਾਂ ਨੇ ਜਤਾਇਆ ਦੁੱਖ
ਆਪਣੀ ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦਿਹਾਂਤ ਹੋ ਗਿਆ ਹੈ । ਉਹ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ ।ਉਨ੍ਹਾਂ ਨੇ ਲੁਧਿਆਣਾ ਦੇ ਇੱਕ ਹਸਪਤਾਲ 'ਚ ਆਖਰੀ ਸਾਹ ਲਏ ।ਲਾਚੀ ਬਾਵਾ ਨੇ ਗਾਇਕੀ ਦੇ ਗੁਰ ਆਪਣੀ ਮਾਂ ਗੁਰਮੀਤ ਬਾਵਾ ਤੋਂ ਹੀ ਲਏ ਸਨ ਅਤੇ ਗਾਇਕੀ ਦੀ ਗੁੜ੍ਹਤੀ ਦੋਵਾਂ ਭੈਣਾਂ ਨੂੰ ਆਪਣੀ ਮਾਤਾ ਤੋਂ ਹੀ ਮਿਲੀ ਸੀ,ਉਨ੍ਹਾਂ ਦੀ ਭੈਣ ਗਲੋਰੀ ਬਾਵਾ ਵੀ ਇੱਕ ਬਿਹਤਰੀਨ ਗਾਇਕਾ ਹਨ ।
ਹੋਰ ਵੇਖੋ:ਗੁਰਮੀਤ ਬਾਵਾ ਨੇ ਕਪਿਲ ਸ਼ਰਮਾ ਦੇ ਵਿਆਹ ਵਿੱਚ ਲਗਾਈਆਂ ਰੌਣਕਾਂ , ਸਿੱਠਣੀਆਂ ਤੇ ਬੋਲੀਆਂ ਨਾਲ ਸੱਜੀ ਮਹਿਫਿਲ
https://www.facebook.com/ptcpunjabi/videos/837723060033941/
ਲਾਚੀ ਬਾਵਾ ਨੇ ਕਈ ਬਿਹਤਰੀਨ ਲੋਕ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬੀ ਇੰਡਸਟਰੀ ਦੇ ਕਈ ਗਾਇਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
https://www.facebook.com/AmrinderGill/photos/a.10151847336099422/10157107287509422/?type=3&theater
ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਉਨ੍ਹਾਂ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ 'ਤੂੰ ਸਾਡੀਆਂ ਯਾਦਾਂ 'ਚ ਹਮੇਸ਼ਾ ਰਹੇਂਗੀ ਭੈਣੇ ਤੁਹਾਡੀ ਕਮੀ ਨੂੰ ਕੋਈ ਵੀ ਪੂਰਾ ਨਹੀਂ ਕਰ ਸਕਦਾ,ਤੁਹਾਡੇ ਵਰਗਾ ਸੰਸਾਰ 'ਚ ਕੋਈ ਵੀ ਨਹੀਂ ਹੈ,ਰੈਸਟ ਇਨ ਪੀਸ'। ਇਸ ਤੋਂ ਇਲਾਵਾ ਹੋਰ ਵੀ ਕਈ ਗਾਇਕਾਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਜਤਾਇਆ ਹੈ ।