ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਨਵੇਂ ਘਰ ‘ਚ ਕੀਤਾ ਗ੍ਰਹਿ ਪ੍ਰਵੇਸ਼, ਤਸਵੀਰਾਂ ਹੋ ਰਹੀਆਂ ਵਾਇਰਲ

Reported by: PTC Punjabi Desk | Edited by: Shaminder  |  August 20th 2022 11:37 AM |  Updated: August 20th 2022 11:37 AM

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਨਵੇਂ ਘਰ ‘ਚ ਕੀਤਾ ਗ੍ਰਹਿ ਪ੍ਰਵੇਸ਼, ਤਸਵੀਰਾਂ ਹੋ ਰਹੀਆਂ ਵਾਇਰਲ

ਦੀਪਿਕਾ ਪਾਦੂਕੋਣ (Deepika Padukone) ਅਤੇ ਰਣਵੀਰ ਸਿੰਘ (Ranveer Singh) ਨੇ ਆਪਣੇ ਨਵੇਂ ਘਰ (New House) ‘ਚ ਗ੍ਰਹਿ ਪ੍ਰਵੇਸ਼ ਕੀਤਾ ਹੈ । ਜਿਸ ਦੀਆ ਤਸਵੀਰਾਂ ਵੀ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆ ਹਨ । ਇਨ੍ਹਾਂ ਤਸਵੀਰਾਂ ‘ਚ ਦੋਵੇਂ ਜਣੇ ਆਪਣੇ ਨਵੇਂ ਘਰ ਪੂਜਾ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਹਾਲਾਂਕਿ ਦੋਨਾਂ ਨੇ ਆਪਣਾ ਚਿਹਰਾ ਨਹੀਂ ਦਿਖਾਇਆ ਹੈ ।

deepika Ranveer singh image From instagram

ਹੋਰ ਪੜ੍ਹੋ : ਰਣਵੀਰ ਸਿੰਘ ਦੇ ਨਾਲ ਮੁੜ ਨਜ਼ਰ ਆਵੇਗੀ ਦੀਪਿਕਾ ਪਾਦੂਕੋਣ, ਇੱਕਠੇ ਰੈਂਪ ਵਾਕ ਕਰਦੀ ਨਜ਼ਰ ਆਵੇਗੀ ਇਹ ਜੋੜੀ

ਪਰ ਦੋਵੇਂ ਜਣੇ ਆਪਣੇ ਘਰ ‘ਚ ਪੂਜਾ ਕਰਦੇ ਹੋਏ ਨਵੇਂ ਘਰ ਦੀ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਲਾਕਡਾਊਨ ਖੁੱਲਣ ਤੋਂ ਬਾਅਦ ਇਹ ਜੋੜਾ ਆਪਣੇ ਨਵੇਂ ਘਰ ਦੀ ਰਜਿਸਟਰੀ ਕਰਵਾਉਣ ਦੇ ਲਈ ਗਿਆ ਸੀ । ਜਿਸ ਤੋਂ ਬਾਅਦ ਹੁਣ ਇਸ ਜੋੜੀ ਨੇ ਆਪਣੇ ਨਵੇਂ ਘਰ ‘ਚ ਪ੍ਰਵੇਸ਼ ਕੀਤਾ ਹੈ ।

Deepika Padukone and Ranveer Singh turn show stopper for Manish Malhotra; fans call them 'Ram and Leela 2.O'  Image Source: Twitter

ਹੋਰ ਪੜ੍ਹੋ :  ਆਪਣੀ ਪਤਨੀ ਦੀਪਿਕਾ ਪਾਦੂਕੋਣ ਨਾਲ ਨਿਆਣੇ ਦੇ ਨਾਮ ‘ਤੇ ਚਰਚਾ ਕਰ ਰਹੇ ਹਨ ਰਣਵੀਰ ਸਿੰਘ

ਦੱਸ ਦਈਏ ਕਿ ਕੁਝ ਸਾਲ ਪਹਿਲਾਂ ਦੋਵਾਂ ਨੇ ਇਟਲੀ ‘ਚ ਵਿਆਹ ਕਰਵਾਇਆ ਸੀ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਇਸ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਦਾ ਨਾਮ ਰਣਬੀਰ ਕਪੂਰ ਦੇ ਨਾਲ ਵੀ ਜੁੜਿਆ ਸੀ ।

ਪਰ ਰਣਬੀਰ ਕਪੂਰ ਦੇ ਨਾਲ ਕੁਝ ਸਮੇਂ ਤੱਕ ਰਿਲੇਸ਼ਨਸ਼ਿਪ ‘ਚ ਰਹਿਣ ਤੋਂ ਬਾਅਦ ਅਦਾਕਾਰਾ ਨੇ ਉਸ ਦੇ ਨਾਲ ਬ੍ਰੇਕਅੱਪ ਕਰ ਲਿਆ ਸੀ । ਦੋਵਾਂ ਦੀਆਂ ਨਜ਼ਦੀਕੀਆਂ ਉਦੋਂ ਵਧੀਆਂ ਸਨ, ਜਦੋਂ ‘ਰਾਮਲੀਲਾ’ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ । ਦੀਪਿਕਾ ਪਾਦੂਕੋਣ ਰਣਬੀਰ ਕਪੂਰ ਨੂੰ ਬਹੁਤ ਜ਼ਿਆਦਾ ਚਾਹੁੰਦੀ ਸੀ ਅਤੇ ਇੱਕ ਵਾਰ ਉਹ ਰਣਬੀਰ ਕਪੂਰ ਦੇ ਨਾਲ ਬ੍ਰੇਕਅੱਪ ਦਾ ਜ਼ਿਕਰ ਕਰਦੀ ਹੋਈ ਰੋ ਪਈ ਸੀ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network