ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਮਜ਼ੇਦਾਰ ‘ਅੰਗਰੇਜ਼ੀ-ਪੰਜਾਬੀ’ ਭਾਸ਼ਾ ਦੇ ਸੁਮੇਲ ਵਾਲਾ ਗੀਤ ‘What Ve’ ਹੋਇਆ ਰਿਲੀਜ਼, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  December 16th 2021 03:23 PM |  Updated: December 16th 2021 03:23 PM

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਮਜ਼ੇਦਾਰ ‘ਅੰਗਰੇਜ਼ੀ-ਪੰਜਾਬੀ’ ਭਾਸ਼ਾ ਦੇ ਸੁਮੇਲ ਵਾਲਾ ਗੀਤ ‘What Ve’ ਹੋਇਆ ਰਿਲੀਜ਼, ਦੇਖੋ ਵੀਡੀਓ

ਪੰਜਾਬੀ ਗਾਇਕ ਦਿਲਜੀਤ ਦੋਸਾਂਝ Diljit Dosanjh ਜੋ ਕਿ ਆਪਣੀ ਗਾਇਕੀ ਦੇ ਨਾਲ ਨਾਲ ਆਪਣੇ ਫਨੀ ਅੰਦਾਜ਼ ਦੇ ਨਾਲ ਅੰਗਰੇਜ਼ੀ ਬੋਲਣ ਲਈ ਵੀ ਜਾਣੇ ਜਾਂਦੇ ਨੇ। ਇਹ ਅੰਦਾਜ਼ ਇਸ ਵਾਰ ਉਨ੍ਹਾਂ ਦੇ ਨਵੇਂ ਗੀਤ ਵੱਟ ਵੇ (What Ve) 'ਚ ਵੀ ਸੁਣਨ ਨੂੰ ਮਿਲ ਰਿਹਾ ਹੈ। ਜੀ ਹਾਂ ਨਿਮਰਤ ਖਹਿਰਾ Nimrat Khaira ਦੇ ਨਾਲ ਆਉਣ ਵਾਲਾ ਉਨ੍ਹਾਂ ਦਾ ਇਹ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ।

ਹੋਰ ਪੜ੍ਹੋ : ਗਲਵੱਕੜੀ ਫ਼ਿਲਮ ਦੇ ਪਹਿਲੇ ਗੀਤ ‘Arabic Akh’ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗੀਤ ਛਾਇਆ ਸੋਸ਼ਲ ਮੀਡੀਆ ‘ਤੇ, ਦੇਖੋ ਵੀਡੀਓ

ਇਸ ਗੀਤ ਨੂੰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਨੇ ਮਿਲਕੇ ਗਾਇਆ ਹੈ। ਗੀਤ ਬਹੁਤ ਹੀ ਮਜ਼ੇਦਾਰ ਰੋਮਾਂਟਿਕ ਗੀਤ ਹੈ ਜਿਸ ‘ਚ ਦੋਵਾਂ ਗਾਇਕਾਂ ਨੇ ਆਪਣੇ ਅੰਦਾਜ਼ ਦੇ ਨਾਲ ਆਪਣੇ ਦਿਲ ਦੀ ਗੱਲ ਨੂੰ ਬਿਆਨ ਕੀਤਾ ਹੈ। ਦਰਸ਼ਕਾਂ ਨੂੰ ਇਸ ਗੀਤ ‘ਚ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਦਾ ਸੁਮੇਲ ਸੁਣਨ ਨੂੰ ਮਿਲੇਗਾ।

diljit dosanjh and nimrat khaira ਦੱਸ ਦਈਏ ਇਸ ਗੀਤ ਦੇ ਬੋਲ Arjan Dhillon ਨੇ ਲਿਖੇ ਨੇ । ਜੇ ਗੱਲ ਕਰੀਏ ਗਾਣੇ ਦੇ ਮਿਊਜ਼ਿਕ ਵੀਡੀਓ ਦੀ ਤਾਂ ਉਹ ਬਹੁਤ ਹੀ ਸ਼ਾਨਦਾਰ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਹੋਟਲ ‘ਚ ਟੇਕ ਕੇਅਰ ਦਾ ਕੰਮ ਕਰਦੇ ਹੋਏ ਨਜ਼ਰ ਆ ਰਹੇ ਨੇ। ਦਿਲਜੀਤ ਆਪਣੇ ਅੰਦਾਜ਼ ਦੇ ਨਾਲ ਨਿਮਰਤ ਨੂੰ ਆਪਣੇ ਦਿਲ ਦਾ ਹਾਲ ਦੱਸਦਾ ਹੈ ਅਤੇ ਵਿਆਹ ਕਰਨ ਦੀ ਖੁਹਾਇਸ਼ ਨੂੰ ਵੀ ਦੱਸਦਾ ਹੈ। ਦੋਵਾਂ ਦੀ ਅਦਾਕਾਰੀ ਤੇ ਗਾਇਕੀ ਦਰਸ਼ਕਾਂ ਨੂੰ ਖੂਬ  ਪਸੰਦ ਆ ਰਹੀ ਹੈ। ਗਾਣੇ ਦਾ ਸ਼ਾਨਦਾਰ ਵੀਡੀਓ Baljit Deo ਵੱਲੋਂ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਜਰੂਰ ਦੱਸਣਾ।

ਹੋਰ ਪੜ੍ਹੋ : ਰਾਜਕੁਮਾਰ ਰਾਓ ਅਤੇ ਪੱਤਰਲੇਖਾ ਨੇ ਇਸ ਤਰ੍ਹਾਂ ਮਨਾਇਆ ਵਿਆਹ ਦਾ ਇੱਕ ਮਹੀਨਾ ਪੂਰਾ ਹੋਣ ਦਾ ਜਸ਼ਨ, ਮਸਤੀ ਵਾਲਾ ਫੋਟੋ ਕੀਤਾ ਸ਼ੇਅਰ

singer diljit and nimrat new song what ve

ਦੱਸ ਦਈਏ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਇਕੱਠੇ ਪੰਜਾਬੀ ਫ਼ਿਲਮ ਜੋੜੀ ‘ਚ ਵੀ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਕਾਫੀ ਉਤਸੁਕ ਹਨ। ਜੇ ਗੱਲ ਕਰੀਏ ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਤੀਜਾ ਪੰਜਾਬ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਈ ਹੈ। ਇਹ ਫ਼ਿਲਮ ਸਿਨੇਮਾ ਘਰਾਂ ਚ ਕਮਾਲ ਦਾ ਪ੍ਰਦਰਸ਼ਨ ਕਰ ਰਹੀ ਹੈ। ਦੱਸ ਦਈਏ ਦਿਲਜੀਤ ਦੋਸਾਂਝ ਵੀ ਪੰਜਾਬੀ ਫ਼ਿਲਮ ਹੌਸਲਾ ਰੱਖ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਹ ਫ਼ਿਲਮ ਵੀ ਬਾਕਸ ਆਫਿਸ ਉੱਤੇ ਕਮਾਲ ਦਾ ਪ੍ਰਦਰਸ਼ਨ ਕਰਕੇ ਚੰਗੀ ਕਮਾਈ ਕਰ ਚੁੱਕੀ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network