ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ ਦਾ ਕੀਤਾ ਐਲਾਨ, ਪੋਸਟਰ ਕੀਤਾ ਸਾਂਝਾ
ਦਿਲਜੀਤ ਦੋਸਾਂਝ (Diljit Dosanjh) ਆਪਣੇ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ‘ਚ ਨਜ਼ਰ ਆ ਰਹੇ ਹਨ । ਬੀਤੇ ਦਿਨੀਂ ਉਨ੍ਹਾਂ ਦਾ ਗੀਤ ਵੱਟ ਵੇ ਰਿਲੀਜ਼ ਹੋਇਆ ਸੀ । ਜੋ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇੱਕ ਵਾਰ ਮੁੜ ਤੋਂ ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਸਰਪ੍ਰਾਈਜ਼ ਲੈ ਕੇ ਆਏ ਹਨ । ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ (New Movie) ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ ।ਦੱਸ ਦਈਏ ਕਿ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਤੋਂ ਆਪਣੀ ਆਉਣ ਵਾਲੀ ਫਿਲਮ ‘ਬਾਬੇ ਭੰਗੜਾ ਪਾਉਂਦੇ ਨੇ’ (Babe Bhangra Paunde Ne ) ਨਾਲ ਵੱਡੇ ਪਰਦੇ 'ਤੇ ਆਉਣ ਲਈ ਤਿਆਰ ਹੈ।
image From instagram
ਹੋਰ ਪੜ੍ਹੋ : ਅਦਾਕਾਰਾ ਭਾਗਿਆ ਸ਼੍ਰੀ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਪਤੀ ਨੂੰ ਵਧਾਈ
ਫਿਲਮ ਦੇ ਮੇਕਰਸ ਨੇ ਫਰਸਟ ਲੁੱਕ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਫਿਲਮ ਦੇ ਪੋਸਟਰ ਅਤੇ ਨਾਂਅ ਦੀ ਗੱਲ ਕਰੀਏ ਤਾਂ ਅਜਿਹਾ ਲੱਗਦਾ ਹੈ ਕਿ ਆਉਣ ਵਾਲੀ ਫਿਲਮ ਕਾਮੇਡੀ, ਡਾਂਸ ਤੇ ਰੋਮਾਂਚ ਨਾਲ ਸਾਨੂੰ ਖੂਬ ਐਂਟਰਟੈਨ ਕਰਨ ਵਾਲੀ ਹੈ। ਦਿਲਜੀਤ ਦੋਸਾਂਝ ਨੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਕੈਪਸ਼ਨ ਵੀ ਦਿੱਤਾ ਹੈ, ਜਿਸ ‘ਚ ਉਸ ਨੇ ਲਿੱਖਿਆ ਹੈ, “ਅਲੜ ਬਲੜ ਬਾਵੇ ਦਾ.. ਬਾਬਾ ਹੁਣ ਦੁਸਿਹਰੇ ਤੇ ਭੰਗੜਾ ਪਾਵੇਗਾ ।
Image Source: Instagram
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਫ਼ਿਲਮ ‘ਹੌਸਲਾ ਰੱਖ’ ਚ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਸ਼ਹਿਨਾਜ਼ ਗਿੱਲ ਤੇ ਸ਼ਿੰਦਾ ਗਰੇਵਾਲ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਸੀ । ਇਸ ਤੋਂ ਇਲਾਵਾ ਉਹ ਜਲਦ ਹੀ ਜੋੜੀ ਫ਼ਿਲਮ ‘ਚ ਵੀ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਨਜ਼ਰ ਆਏਗੀ । ਦਿਲਜੀਤ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ ਅਤੇ ਦਿਲਜੀਤ ਨੇ ਆਪਣੀ ਫ਼ਿਲਮ ਦਾ ਪੋਸਟਰ ਰਿਲੀਜ਼ ਕਰਕੇ ਪ੍ਰਸ਼ੰਸਕਾਂ ਦੀ ਐਕਸਾਈਟਮੈਂਟ ਨੂੰ ਹੋਰ ਵੀ ਜ਼ਿਆਦਾ ਵਧਾ ਦਿੱਤਾ ਹੈ ।
View this post on Instagram