ਦਿਲਜੀਤ ਦੋਸਾਂਝ ਨੇ ਫ਼ਿਲਮ ‘ਹੌਸਲਾ ਰੱਖ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਤਸਵੀਰਾਂ ਕੀਤੀਆਂ ਸਾਂਝੀਆਂ

Reported by: PTC Punjabi Desk | Edited by: Shaminder  |  March 13th 2021 11:07 AM |  Updated: March 13th 2021 11:07 AM

ਦਿਲਜੀਤ ਦੋਸਾਂਝ ਨੇ ਫ਼ਿਲਮ ‘ਹੌਸਲਾ ਰੱਖ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਤਸਵੀਰਾਂ ਕੀਤੀਆਂ ਸਾਂਝੀਆਂ

ਦਿਲਜੀਤ ਦੋਸਾਂਝ ਨੇ ਆਪਣੀ ਫ਼ਿਲਮ ‘ਹੌਸਲਾ ਰੱਖ’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ । ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਹਿਨਾਜ਼ ਗਿੱਲ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਇਸ ਦਾ ਐਲਾਨ ਕੀਤਾ ਹੈ ।

diljit and shehnaaz Image From Diljit Dosanjh’s Instagram

ਹੋਰ ਪੜ੍ਹੋ : ਕੰਗਨਾ ਰਨੌਤ ਨੇ ਮਹਾਤਮਾ ਗਾਂਧੀ ’ਤੇ ਜੋ ਟਿੱਪਣੀ ਕੀਤੀ ਉਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ, ਮਹਾਤਮਾ ਗਾਂਧੀ ਬਾਰੇ ਕਹੀ ਵੱਡੀ ਗੱਲ

diljit Image From Diljit Dosanjh’s Instagram

ਇਹ ਫ਼ਿਲਮ ਇਸੇ ਸਾਲ ਦੁਸ਼ਹਿਰੇ ‘ਤੇ ਯਾਨੀ ਕਿ 15 ਅਕਤੂਬਰ ਨੂੰ ਰਿਲੀਜ਼ ਹੋਵੇਗੀ ।ਫ਼ਿਲਮ ‘ਚ ਸ਼ਹਿਨਾਜ਼ ਗਿੱਲ ਦੇ ਨਾਲ ਨਾਲ ਸੋਨਮ ਬਾਜਵਾ ਅਤੇ ਗਿੱਪੀ ਗਰੇਵਾਲ ਦਾ ਛੋਟਾ ਬੇਟਾ ਸ਼ਿੰਦਾ ਗਰੇਵਾਲ ਵੀ ਨਜ਼ਰ ਆਏਗਾ । ਦਿਲਜੀਤ ਦੋਸਾਂਝ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।

diljit-dosanjh Image From Diljit Dosanjh’s Instagram

ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨਿਮਰਤ ਖਹਿਰਾ ਦੇ ਨਾਲ ਫ਼ਿਲਮ ‘ਜੋੜੀ’ ‘ਚ ਵੀ ਨਜ਼ਰ ਆੳੇੁਣਗੇ । ਦਰਸ਼ਕਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਫ਼ਿਲਮਾਂ ਦਾ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।

ਇਹ ਫ਼ਿਲਮ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਰੋਂ ਕਰ ਰਹੇ ਨੇ। 15 ਅਕਤੂਬਰ ਨੂੰ ਇਹ ਫ਼ਿਲਮ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network