ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਨਵੀਂ ਵੀਡੀਓ, ਬਜ਼ੁਰਗ ਬਾਬੇ ਨਾਲ ਕਲੋਲਾਂ ਕਰਦੇ ਆਏ ਨਜ਼ਰ, ਵੇਖੋ ਵੀਡੀਓ

Reported by: PTC Punjabi Desk | Edited by: Pushp Raj  |  September 30th 2022 05:26 PM |  Updated: September 30th 2022 05:48 PM

ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਨਵੀਂ ਵੀਡੀਓ, ਬਜ਼ੁਰਗ ਬਾਬੇ ਨਾਲ ਕਲੋਲਾਂ ਕਰਦੇ ਆਏ ਨਜ਼ਰ, ਵੇਖੋ ਵੀਡੀਓ

Diljit Dosanjh news : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਇਸ ਫ਼ਿਲਮ ਵਿੱਚ ਉਨ੍ਹਾਂ ਦੇ ਨਾਲ ਸਰਗੁਨ ਮਹਿਤਾ ਵੀ ਨਜ਼ਰ ਆਵੇਗੀ। ਹਾਲ ਹੀ ਵਿੱਚ ਦਿਲਜੀਤ ਨੇ ਇੱਕ ਬਜ਼ੁਰਗ ਵਿਅਕਤੀ ਨਾਲ ਨਵੀਂ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ।

Image Source : Instagram

ਦੱਸ ਦਈਏ ਕਿ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਵਿੱਚ ਦਿਲਜੀਤ ਦੋਸਾਂਝ ਅਤੇ ਸਰਗੁਨ ਮਹਿਤਾ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਦੋਵੇਂ ਹੀ ਕਲਾਕਾਰ ਆਪਣੀ ਇਸ ਫ਼ਿਲਮ ਦੀ ਵੱਖ-ਵੱਖ ਤਰੀਕੇ ਨਾਲ ਪ੍ਰਮੋਸ਼ਨ ਕਰ ਰਹੇ ਹਨ।

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਉਹ ਇੱਕ ਬਜ਼ੁਰਗ ਵਿਅਕਤੀ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।

Image Source : Instagram

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਕੈਪਸ਼ਨ ਦੇ ਵਿੱਚ ਲਿਖਿਆ, " ਹਾਂਜੀ ਭਾਪਾ ਜੀ ..? ਬਾਬੇ ਭੰਗੜਾ ਪਾਉਂਦੇ ਨੇ ? Releasing 5th October ?Full Nazare DUSSEHRE Te Aunge ???"

ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਇੱਕ ਬਜ਼ੁਰਗ ਵਿਅਕਤੀ ਬਾਥਟੱਬ ਦੇ ਵਿੱਚ ਬੈਠਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ਦੇ ਵਿੱਚ ਦਿਲਜੀਤ ਦੋਸਾਂਝ ਇਸ ਬਜ਼ੁਰਗ ਦੇ ਨਾਲ ਕਲੋਲਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਦਿਲਜੀਤ ਦੇ ਫੈਨਜ਼ ਇਸ ਮਜ਼ੇਦਾਰ ਵੀਡੀਓ ਦਾ ਆਨੰਦ ਮਾਣ ਰਹੇ ਹਨ।

Image Source : Instagram

ਹੋਰ ਪੜ੍ਹੋ: ਫ਼ਿਲਮ 'ਵਿਕਰਮ ਵੇਧਾ' ਦੀ ਤਾਰੀਫ ਕਰ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਈ ਸੁਜ਼ੈਨ ਖ਼ਾਨ, ਜਾਣੋ ਵਜ੍ਹਾ

ਜੇਕਰ ਫਿਲਮ ਦੀ ਗੱਲ ਕਰੀਏ ਤਾਂ ਇੱਕ ਵਾਰ ਫਿਰ ਤੋਂ ਦਿਲਜੀਤ ਦਰਸ਼ਕਾਂ ਨੂੰ ਹਸਾਉਂਦੇ ਹੋਏ ਨਜ਼ਰ ਆਉਣਗੇ। ਟ੍ਰੇਲਰ ਨੂੰ ਦੇਖ ਕੇ ਇਹ ਸਾਫ ਹੋ ਗਿਆ ਸੀ ਕਿ ਕਲਾਕਾਰ ਆਪਣੇ ਲਈ ਇੱਕ ਬਜ਼ੁਰਗ ਦੀ ਭਾਲ ਕਰ ਰਹੇ ਹਨ। ਜਿਸ ਦੇ ਜ਼ਰੀਏ ਉਹ ਮਿਲਿਅਨ ਦੀ ਕਮਾਈ ਕਰ ਸਕਦੇ ਹਨ। ਇਸ ਦੌਰਾਨ ਉਹ ਅਜਿਹੇ ਬਜ਼ੁਰਗ ਦੀ ਤਲਾਸ਼ ਵਿੱਚ ਹਨ ਜੋ ਕਿ ਬਹੁਤ ਜਲਦ ਰੱਬ ਨੂੰ ਪਿਆਰਾ ਹੋਣ ਵਾਲਾ ਹੈ, ਜਿਸ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਮਿਲੀਅਨ ਵਿੱਚ ਇਸ਼ੋਰੈਂਸ ਕਲੇਮ ਹਾਸਿਲ ਹੋਵੇਗਾ। ਇਹ ਫ਼ਿਲਮ 5 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network