ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਨੈਨਾ’ ਰਿਲੀਜ਼, ਕਰੀਨਾ ਕਪੂਰ ਤੇ ਤੱਬੂ ਦੀ ਅਦਾਕਾਰੀ ਨੇ ਜਿੱਤਿਆ ਦਿਲ

Reported by: PTC Punjabi Desk | Edited by: Shaminder  |  March 05th 2024 02:53 PM |  Updated: March 05th 2024 02:53 PM

ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਨੈਨਾ’ ਰਿਲੀਜ਼, ਕਰੀਨਾ ਕਪੂਰ ਤੇ ਤੱਬੂ ਦੀ ਅਦਾਕਾਰੀ ਨੇ ਜਿੱਤਿਆ ਦਿਲ

ਦਿਲਜੀਤ ਦੋਸਾਂਝ (Diljit Dosanjh) ਦੀ ਆਵਾਜ਼ ‘ਚ ਨਵਾਂ ਗੀਤ (Latest Song) ‘ਨੈਨਾ’ (Naina) ਰਿਲੀਜ਼ ਹੋ ਚੁੱਕਿਆ ਹੈ । ਇਹ ਗੀਤ ਦਿਲਜੀਤ ਦੀ ਫ਼ਿਲਮ ‘ਕਰੂ’ ਦਾ ਗੀਤ ਹੈ। ਜਿਸ ‘ਚ ਤੱਬੂ ਅਤੇ ਕਰੀਨਾ ਕਪੂਰ ਦੀ ਜੋੜੀ ਨੇ ਆਪਣੀ ਅਦਾਕਾਰੀ ਦੇ ਨਾਲ ਸਭ ਦਾ ਦਿਲ ਜਿੱਤਿਆ ਹੈ।ਫ਼ਿਲਮ 29 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ।  ਗੀਤ ਦੇ ਬੋਲ ਰਾਜ ਰਣਜੋਧ ਅਤੇ ਬਾਦਸ਼ਾਹ ਦੇ  ਲਿਖੇ ਹੋਏ ਹਨ ਤੇ ਗੀਤ ਨੂੰ ਸੰਗੀਤਬੱਧ ਕੀਤਾ ਹੈ ਰਾਜ ਰਣਜੋਧ ਨੇ ।ਇਸ ਗੀਤ ‘ਚ ਤੱਬੂ ਅਤੇ ਕਰੀਨਾ ਕਪੂਰ ਨੇ ਆਪਣੀਆਂ ਅਦਾਵਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। 

diljit.jpg

ਹੋਰ ਪੜ੍ਹੋ : ਅਦਾਕਾਰਾ ਸਿਮਰਤ ਕੌਰ ਰੰਧਾਵਾ ਨੇ ਉਜੈਨ ਸਥਿਤ ਮਹਾਕਾਲੇਸ਼ਵਰ ਮੰਦਰ ਦੇ ਕੀਤੇ ਦਰਸ਼ਨ

ਦਿਲਜੀਤ ਤੇ ਕਰੀਨਾ ‘ਗੁੱਡ ਨਿਊਜ਼’ ਆਏ ਸੀ ਨਜ਼ਰ 

ਇਸ ਤੋਂ ਪਹਿਲਾਂ ਕਰੀਨਾ ਕਪੂਰ ਅਤੇ ਦਿਲਜੀਤ ਦੋਸਾਂਝ ਫ਼ਿਲਮ ‘ਗੁੱਡ ਨਿਊਜ਼’ ‘ਚ ਨਜ਼ਰ ਆ ਚੁੱਕੇ ਹਨ । ਇਸ ਫ਼ਿਲਮ  ‘ਚ ਦੋਵਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਹੁਣ ਮੁੜ ਤੋਂ ਇਹ ਜੋੜੀ ਬਾਲੀਵੁੱਡ ‘ਚ ਧਮਾਲ ਮਚਾਉਣ ਜਾ ਰਹੀ ਹੈ। 

diljit dosanjh and kareena.jpgਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ । ਪਾਲੀਵੁੱਡ ਇੰਡਸਟਰੀ ‘ਚ ਜਿੱਥੇ ਉਹ ਸਰਗਰਮ ਹਨ, ਉੱਥੇ ਹੀ ਉਹ ਬਾਲੀਵੁੱਡ ਇੰਡਸਟਰੀ ‘ਚ ਕੰਮ ਕਰ ਰਹੇ ਹਨ ।ਦਿਲਜੀਤ ਦੋਸਾਂਝ ਕੌਮਾਂਤਰੀ ਪੱਧਰ ਦੇ ਸਟਾਰ ਹਨ । ਜਿਨ੍ਹਾਂ ਦੇ ਦੇਸ਼ ਵਿਦੇਸ਼ ‘ਚ ਵੱਡੀ ਗਿਣਤੀ ‘ਚ ਫੈਨਸ ਹਨ ।ਗੋਰੇ ਅਤੇ ਕਾਲੇ ਵੀ ਉਨ੍ਹਾਂ ਦੇ ਗੀਤਾਂ ‘ਤੇ ਥਿਰਕਦੇ ਹਨ । 

ਦਿਲਜੀਤ ਦੋਸਾਂਝ ਦੀ ਨਿੱਜੀ ਜ਼ਿੰਦਗੀ  ਦਿਲਜੀਤ ਦੋਸਾਂਝ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਬਾਰੇ ਕਦੇ ਵੀ ਖੁੱਲ੍ਹ ਕੇ ਗੱਲਬਾਤ ਨਹੀਂ ਕਰਦੇ । ਦਿਲਜੀਤ ਦੋਸਾਂਝ ਨੇ ਇੱਕ ਇੰਟਰਵਿਊ ‘ਚ ਖੁਲਾਸਾ ਕੀਤਾ ਸੀ ਕਿ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਨ੍ਹਾਂ ਨੂੰ ਬਹੁਤ ਕੁਝ ਬਰਦਾਸ਼ਤ ਕਰਨਾ ਪਿਆ ਸੀ । ਇਸੇ ਕਰਕੇ ਉਹ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਦੇ ਵੀ ਕਿਸੇ ਦੇ ਨਾਲ ਗੱਲਬਾਤ ਕਰਨਾ ਪਸੰਦ ਨਹੀਂ ਕਰਦੇ ।

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network