ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਦਿਲਜੀਤ ਦੋਸਾਂਝ ਦਾ ਰੂਹਾਨੀ ਗੀਤ 'ਨਾਨਕ ਜੀ' ਹੋਇਆ ਰਿਲੀਜ਼, ਦੇਖੋ ਵੀਡੀਓ
Diljit Dosanjh religious song ‘Nanak Ji’ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 8 ਨਵੰਬਰ ਨੂੰ ਸਮੂਹ ਸੰਗਤਾਂ ਵੱਲੋਂ ਵਿਸ਼ਵ ਭਰ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਵੇਗਾ । ਇਸ ਮੌਕੇ ਉੱਤੇ ਪੰਜਾਬੀ ਗਾਇਕ ਵੀ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਰਹੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿਲਜੀਤ ਦੋਸਾਂਝ ਆਪਣਾ ਧਾਰਮਿਕ ਗੀਤ ਲੈ ਕੇ ਆਏ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਦਾ ਧਾਰਮਿਕ ਗੀਤ ‘ਨਾਨਕ ਜੀ’ ਰਿਲੀਜ਼ ਹੋ ਗਿਆ ਹੈ। ਰੂਹਾਨੀ ਗੀਤ ਦੇ ਬੋਲ ਤੁਹਾਡਾ ਵੀ ਦਿਲ ਜਿੱਤ ਲੈਣਗੇ।
image source: youtube
ਰੂਹ ਨੂੰ ਸਕੂਨ ਦੇਣ ਵਾਲੇ ਬੋਲ ਨਾਮੀ ਗੀਤਕਾਰ ਬੀਰ ਸਿੰਘ ਨੇ ਲਿਖੇ ਨੇ ਤੇ ਮਿਊਜ਼ਿਕ ਭਾਈ ਮੰਨਾ ਸਿੰਘ ਨੇ ਦਿੱਤਾ ਹੈ। ਦੱਸ ਦਈਏ ਦਿਲਜੀਤ ਦੋਸਾਂਝ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਉੱਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਗੀਤ ਲੈ ਕੇ ਆਉਂਦੇ ਹਨ। ਇਸ ਤੋਂ ਪਹਿਲਾਂ ਵੀ ਉਹ ‘ਪੈਗੰਬਰ’, ‘ਆਰ ਨਾਨਕ ਪਾਰ ਨਾਨਕ’, ‘ਧਿਆਨ ਧਰ ਮਹਿਸੂਸ ਕਰ’ ਤੇ ‘ਨਾਨਕ ਆਦਿ ਜੁਗਾਦਿ ਜੀਓ’ ਵਰਗੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਸਕੂਨ ਦੇ ਚੁੱਕੇ ਹਨ।
image source: youtube
ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਸਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 8 ਨਵੰਬਰ ਨੂੰ ਸਮੂਹ ਸੰਗਤਾਂ ਵੱਲੋਂ ਵਿਸ਼ਵ ਭਰ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਵੇਗਾ।
image source: youtube