ਦਿਲਜੀਤ ਦੋਸਾਂਝ ਬਹੁਤ ਜਲਦ ਲੈ ਕੇ ਆ ਰਹੇ ਨੇ ਨਵਾਂ ਗੀਤ, ਸ਼ੂਟ ਤੋਂ ਸਾਂਝੀਆਂ ਕੀਤੀਆਂ ਕੁਝ ਦਿਲਚਸਪ ਝਲਕੀਆਂ
ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸ਼ਾਨ ਦੋਸਾਂਝਾ ਵਾਲਾ ਯਾਨੀ ਕਿ ਦਿਲਜੀਤ ਦੋਸਾਂਝ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋਣ ਜਾ ਰਹੇ ਹਨ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਨਵੇਂ ਗੀਤ ਦੇ ਵੀਡੀਓ ਸ਼ੂਟ ਤੋਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਨੇ। ਉਨ੍ਹਾਂ ਨੇ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ, ‘ਸਮਾਇਲ ਲਾਈਕ ਇੱਦਾਂ...ਮੇਰੇ ਵਾਲੀ ਅੰਗਰੇਜ਼ੀ..#ਨਿਊ ਸੌਂਗ #ਨਿਊ ਵੀਡੀਓ..'
ਫ਼ਿਲਹਾਲ ਉਨ੍ਹਾਂ ਨੇ ਗੀਤ ਦਾ ਨਾਂਅ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਇਸ ਗਾਣੇ ‘ਚ ਅਦਾਕਾਰੀ ‘ਚ ਉਨ੍ਹਾਂ ਦਾ ਸਾਥ ਦੇ ਰਹੇ ਨੇ ਪੰਜਾਬੀ ਫ਼ਿਲਮੀ ਜਗਤ ਦੀ ਬਿਹਤਰੀਨ ਅਦਾਕਾਰਾ ਰੂਪੀ ਗਿੱਲ। ਗਾਣੇ ਦਾ ਵੀਡੀਓ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਦਿਲਜੀਤ ਦੋਸਾਂਝ ਦੇ ਨਵੇਂ ਗੀਤ ਨੂੰ ਲੈ ਕੇ ਉਨ੍ਹਾਂ ਦੇ ਫੈਨਜ਼ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਚੱਲਦੇ ਫੈਨਜ਼ ਬੜੀ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਇਸ ਗਾਣੇ ਦਾ ਇੰਤਜ਼ਾਰ ਕਰ ਰਹੇ ਹਨ।