ਔਖੀ ਘੜੀ ‘ਚ ਜਨਤਾ ਦੀ ਸੁਰੱਖਿਆ ਦੇ ਲਈ ਆਪਣੇ ਪਰਿਵਾਰਾਂ ਨੂੰ ਛੱਡ ਕੇ ਸੜਕਾਂ ‘ਤੇ ਡਿਊਟੀ ਨਿਭਾ ਰਹੀ ਪੰਜਾਬ ਪੁਲਿਸ ਦਾ ਦਿਲਪ੍ਰੀਤ ਢਿੱਲੋਂ ਤੇ ਪਰਮੀਸ਼ ਵਰਮਾ ਨੇ ਕੀਤਾ ਦਿਲੋਂ ਧੰਨਵਾਦ
ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਨੇ ਪੰਜਾਬ ਦੇ ਸੂਬੇ ‘ਚ ਕਰਫਿਊ ਲੱਗਿਆ ਹੋਇਆ ਹੈ ਤੇ ਬੀਤੇ ਦਿਨੀਂ ਭਾਰਤ ਸਰਕਾਰ ਨੇ ਵੀ 21 ਦਿਨਾਂ ਦੇ ਲਈ ਪੂਰੇ ਇੰਡੀਆ ‘ਚ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ । ਇਹ ਸਾਰੇ ਸਖਤ ਫੈਸਲੇ ਜਨਤਾ ਦੀ ਭਲਾਈ ਲਈ ਹਨ । ਕਿਉਂਕਿ ਇਹ ਵਾਇਰਸ ਬਹੁਤ ਹੀ ਖਤਰਨਾਕ ਹੈ ।
View this post on Instagram
ਉਧਰ ਪੰਜਾਬ ਪੁਲਿਸ ਵੀ ਦਿੱਤੇ ਹੋਏ ਹੁਕਮਾਂ ਦੀ ਪੂਰੀ ਪਾਲਣਾ ਕਰ ਰਹੀ ਤੇ ਲੋਕਾਂ ਨੂੰ ਘਰ ‘ਚ ਰਹਿਣ ਲਈ ਕਹਿ ਰਹੀ ਹੈ । ਜਿਸਦੇ ਚੱਲਦੇ ਪੰਜਾਬੀ ਮਨੋਰੰਜਨ ਜਗਤ ਦੇ ਕਲਾਕਾਰ ਵੀ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਲੋਕਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਘਰ ‘ਚ ਰਹਿਣ ਦੀ ਬੇਨਤੀ ਕਰ ਰਹੇ ਨੇ । ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਤੇ ਪਰਮੀਸ਼ ਵਰਮਾ ਨੇ ਪੰਜਾਬ ਪੁਲਿਸ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਪੋਸਟਰ ਸ਼ੇਅਰ ਕੀਤਾ ਹੈ ਤੇ ਨਾਲ ਹੀ ਲਿਖਿਆ ਹੈ, ਧੰਨਵਾਦ ਪੰਜਾਬ ਪੁਲਿਸ ਦਾ, ਡਾਕਟਰਾਂ ਦਾ ਤੇ ਜਿਹੜੇ ਵੀ ਸਾਡੇ ਲਈ ਆਪਣੀ ਜਾਨ ਦੀ ਪਰਵਾਹ ਬਿਨਾਂ ਕੀਤੇ ਸਾਡੇ ਲਈ ਖੜ੍ਹੇ ਨੇ।
ਪੋਸਟਰ ਤੇ ਲਿਖਿਆ ਹੋਇਆ ਹੈ- ਅਸੀਂ ਪੰਜਾਬ ਪੁਲਿਸ ਦੇ ਦਿਲੋਂ ਧੰਨਵਾਦੀ ਹਾਂ ਜੋ ਇਸ ਔਖੀ ਘੜੀ ਵਿੱਚ ਸਾਡੀ ਸੁਰੱਖਿਆ ਲਈ ਆਪਣੇ ਪਰਿਵਾਰ ਨੂੰ ਛੱਡਕੇ ਸੜਕਾਂ ‘ਤੇ ਹਰ ਸਮੇਂ ਮੌਜੂਦ ਹਨ ।
ਪੀਟੀਸੀ ਨੈੱਟਵਰਕ ਵੀ ਆਪਣੇ ਹਰ ਮਾਧਿਆਮ ਦੇ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਿਹਾ ਤੇ ਲੋਕਾਂ ਨੂੰ ਘਰ ‘ਚ ਰਹਿਣ ਦੀ ਅਪੀਲ ਕਰ ਰਿਹਾ ਹੈ । ਇਸ ਮੁਸ਼ਕਿਲ ਸਮੇਂ ‘ਚ ਸਭ ਨੂੰ ਪ੍ਰਸ਼ਾਸਨ ਵੱਲੋਂ ਦੱਸੇ ਹੋਏ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਖੁਦ ਆਪਣੇ ਆਪ ਨੂੰ, ਆਪਣੇ ਪਰਿਵਾਰ ਤੇ ਸਮਾਜ ਨੂੰ ਸੁਰੱਖਿਅਤ ਰੱਖ ਸਕੀਏ ।